ਵਿਦਿਆਰਥੀ ਨੂੰ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਜ਼ਖ਼ਮੀ
ਯੂਨੀਵਰਸਿਟੀ ’ਚ ਪੜ੍ਹਨ ਜਾ ਰਹੇ ਵਿਦਿਆਰਥੀ ਨੂੰ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਜ਼ਖਮੀ
Publish Date: Fri, 21 Nov 2025 11:04 PM (IST)
Updated Date: Sat, 22 Nov 2025 04:13 AM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ ਡੀਏਵੀ ਯੂਨੀਵਰਸਿਟੀ ਪੜ੍ਹਨ ਜਾ ਰਹੇ ਵਿਦਿਆਰਥੀ ਨੂੰ ਕਾਰ ਚਾਲਕਾਂ ਨੇ ਤੇਜ਼ ਹਥਿਆਰਾਂ ਨਾਲ ਜ਼ਖ਼ਮੀ ਕਰ ਦਿੱਤਾ। ਲੰਮਾ ਪਿੰਡ ਦੇ ਰਹਿਣ ਵਾਲੇ ਜ਼ਖਮੀ ਵਿਦਿਆਰਥੀ ਆਰੀਅਨ ਨੇ ਦੱਸਿਆ ਕਿ ਦੁਪਹਿਰ ਸਮੇਂ ਆਪਣੇ ਘਰ ਤੋਂ ਡੀਏਵੀ ਯੂਨੀਵਰਸਿਟੀ ’ਚ ਫਾਰਮੇਸੀ ਦੀ ਪੜ੍ਹਾਈ ਕਰਨ ਲਈ ਆਪਣੇ ਮੋਟਰਸਾਈਕਲ ’ਤੇ ਜਾ ਰਿਹਾ ਸੀ ਤਾਂ ਜਿਵੇਂ ਹੀ ਉਹ ਪਿੰਡ ਕਾਹਨਪੁਰ ਦਾ ਪੁਲ ਪਾਰ ਕਰ ਰਿਹਾ ਸੀ, ਇਕ ਕਾਰ ਨੇ ਉਸ ਨੂੰ ਟੱਕਰ ਮਾਰਨ ਦੀ ਕੋਸ਼ਿਸ਼ ਕੀਤੀ। ਉਸ ਨੇ ਦੱਸਿਆ ਕਿ ਜਿਵੇਂ ਹੀ ਉਸ ਨੇ ਕਾਰ ਨੂੰ ਦੇਖਿਆ ਤਾਂ ਉਸ ਨੇ ਰੌਲਾ ਪਾਇਆ ਤਾਂ ਕਾਰ ਰੁਕੀ ਤੇ ਕਾਰ ’ਚੋਂ ਤੇਜ਼ ਹਥਿਆਰਾਂ ਨਾਲ ਲੈਸ 5 ਨੌਜਵਾਨ ਨਿਕਲੇ ਤੇ ਉਸ ਦੇ ਨੇੜੇ ਆਉਂਦੇ ਹੀ ਉਸ ’ਤੇ ਹਮਲਾ ਕਰ ਦਿੱਤਾ। ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਉਸ ਨੇ ਦੱਸਿਆ ਕਿ ਜ਼ਖਮੀ ਹਾਲਤ ’ਚ ਉਸ ਨੇ ਆਪਣੇ ਸਾਥੀ ਵਿਦਿਆਰਥੀਆਂ ਨੂੰ ਸੂਚਿਤ ਕਰਨ ’ਤੇ ਉਨ੍ਹਾਂ ਮੌਕੇ ’ਤੇ ਪਹੁੰਚ ਕੇ ਉਸ ਨੂੰ ਡਾਕਟਰੀ ਸਹਾਇਤਾ ਦਿਵਾਈ। ਉਸ ਨੇ ਦੱਸਿਆ ਕਿ ਉਸ ਦੇ ਸਿਰ ’ਚ ਸੱਟਾਂ ਲੱਗੀਆਂ ਹਨ ਤੇ ਸਿਰ ’ਚ 6 ਟਾਂਕੇ ਲੱਗੇ। ਜ਼ਖਮੀ ਵਿਦਿਆਰਥੀ ਨੇ ਪੁਲਿਸ ਨੂੰ ਸੂਚਿਤ ਨਹੀਂ ਕੀਤਾ। ਉਸ ਦਾ ਕਹਿਣਾ ਹੈ ਕਿ ਪੁਲਿਸ ਨੂੰ ਸੂਚਨਾ ਦੇ ਕੇ ਉਹ ਆਪਣੀ ਪੜ੍ਹਾਈ ’ਚ ਵਿਘਨ ਨਹੀਂ ਪਾਉਣਾ ਚਾਹੁੰਦਾ।