35 ਨਸ਼ੀਲੀਆਂ ਗੋਲੀਆਂ ਸਮੇਤ 1 ਕਾਬੂ
35 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ
Publish Date: Wed, 11 Feb 2026 03:21 PM (IST)
Updated Date: Thu, 12 Feb 2026 03:59 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬੁੱਲੋਵਾਲ : ਥਾਣਾ ਬੁੱਲੋਵਾਲ ਦੀ ਪੁਲਿਸ ਨੇ 35 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰਕੇ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣੇਦਾਰ ਰਾਜੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਗਸ਼ਤ ਦੌਰਾਨ ਟਰੂ ਲਾਇਟ ਪਬਲਿਕ ਸਕੂਲ ਨਸਰਾਲਾ ਨਜ਼ਦੀਕ ਬੰਨ ਦੇ ਕੰਡੇ ਤੋਂ ਰਾਕੇਸ਼ ਕੁਮਾਰ ਉਰਫ ਦਾਣੀ ਪੁੱਤਰ ਮਨੋਹਰ ਲਾਲ ਵਾਸੀ ਹੈਦਰੋਵਾਲ ਨੂੰ 35 ਨਸ਼ੀਲੀਆ ਗੋਲੀਆ ਸਮੇਤ ਕਾਬੂ ਕਰਕੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।