ਹਸਪਤਾਲ ਦੇ ਬਾਹਰੋਂ ਔਰਤ ਦਾ ਪਰਸ ਖੋਹਣ ਵਾਲੇ 2 ਗ੍ਰਿਫ਼ਤਾਰ
ਐਕਟਿਵਾ ਤੇ 2 ਮੋਬਾਈਲ
Publish Date: Sat, 04 Apr 2026 07:51 PM (IST)
Updated Date: Sun, 05 Apr 2026 04:10 AM (IST)

ਐਕਟਿਵਾ ਤੇ 2 ਮੋਬਾਈਲ ਫੋਨ ਬਰਾਮਦ ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ : ਥਾਣਾ ਡਿਵੀਜ਼ਨ ਨੰਬਰ 4 ਦੀ ਪੁਲਿਸ ਟੀਮ ਨੇ ਗੁਰੂ ਨਾਨਕ ਮਿਸ਼ਨ ਹਸਪਤਾਲ ਦੇ ਬਾਹਰੋ ਪਿਛਲੇ ਦਿਨੀ ਦਵਾਈ ਲੈਣ ਆਈ ਇੱਕ ਔਰਤ ਦੇ ਹੱਥੋਂ ਪਰਸ ਖੋਹਣ ਵਾਲੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਹਨਾਂ ਕੋਲੋਂ ਪਰਸ ਵਿੱਚ ਪਏ ਮੋਬਾਇਲ ਅਤੇ ਵਾਰਦਾਤ ਵਿੱਚ ਵਰਤੀ ਗਈ ਐਕਟਵਾ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਇੰਸਪੈਕਟਰ ਅਨੂ ਪਲਿਆਲ ਨੇ ਦੱਸਿਆ ਕਿ ਉਹਨਾਂ ਨੂੰ ਵਰਿੰਦਰ ਗੁਲਾਟੀ ਵਾਸੀ ਅਲਾਵਲਪੁਰ ਨੇ ਦੱਸਿਆ ਕਿ 30 ਮਾਰਚ ਨੂੰ ਉਹ ਆਪਣੇ ਪਰਿਵਾਰ ਨਾਲ ਦਵਾਈ ਲੈਣ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਗਿਆ ਸੀ। ਜਦੋਂ ਉਹ ਹਸਪਤਾਲ ਤੋਂ ਬਾਹਰ ਨਿਕਲ ਰਹੇ ਸਨ, ਤਾਂ ਐਕਟਿਵਾ ਸਕੂਟਰ ਤੇ ਸਵਾਰ ਦੋ ਅਣਪਛਾਤੇ ਨੌਜਵਾਨਾਂ ਨੇ ਉਸਦੀ ਪਤਨੀ ਦੇ ਹੱਥੋਂ ਪਰਸ ਖੋਹ ਲਿਆ ਅਤੇ ਮੌਕੇ ਤੋਂ ਭੱਜ ਗਏ। ਪੁਲਿਸ ਨੇ ਇਸ ਸਬੰਧ ਵਿੱਚ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਟੀਮ ਵੱਲੋਂ ਟੈਕਨੀਕਲ ਢੰਗ ਤੇ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਇਸ ਮਾਮਲੇ ’ਚ ਮਨੀਸ਼ ਕੁਮਾਰ ਉਰਫ਼ ਮੰਨੂ ਤੇ ਕੌਸ਼ਲ ਕੁਮਾਰ ਉਰਫ਼ ਕੰਨੂ ਦੋਵੇਂ ਕਬੀਰ ਨਗਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਹਨਾਂ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਕੋਲੋਂ ਦੋ ਮੋਬਾਈਲ ਫੋਨ ਤੇ ਜਿਹੜੀ ਐਕਟਿਵਾ ਉਹਨਾਂ ਨੇ ਵਾਰਦਾਤ ’ਚ ਵਰਤੀ ਸੀ, ਵੀ ਬਰਾਮਦ ਕਰ ਲਈ ਗਈ ਹੈ। ਉਨ੍ਹਾਂ ਨੂੰ ਅਦਾਲਤ ’ਚ ਪੇਸ਼ ਕਰਨ ਤੇ ਪੁਲਿਸ ਨੇ ਹੋਰ ਸੰਭਾਵੀ ਅਪਰਾਧਿਕ ਘਟਨਾਵਾਂ ਬਾਰੇ ਪੁੱਛਗਿੱਛ ਕਰਨ ਲਈ ਮੁਲਜ਼ਮ ਦਾ ਦੋ ਦਿਨਾ ਰਿਮਾਂਡ ਹਾਸਲ ਕਰ ਲਿਆ।