ਹੈਰੋਇਨ ਸਮੇਤ ਤਸਕਰ ਗ੍ਰਿਫ਼ਤਾਰ, ਮਾਮਲਾ ਦਰਜ
ਜਾ.ਸ., ਜਲੰਧਰ : ਐਂਟੀ
Publish Date: Sun, 12 Apr 2026 10:53 PM (IST)
Updated Date: Sun, 12 Apr 2026 10:58 PM (IST)

ਜਾ.ਸ., ਜਲੰਧਰ : ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐੱਨਟੀਐੱਫ) ਦੀ ਟੀਮ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੇ ਕਬਜ਼ੇ ’ਚੋਂ 1 ਕਿਲੋ 36 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਹਰਵਿੰਦਰ ਸਿੰਘ ਉਰਫ ਗਿੰਦੀ ਪਿੰਡ ਵੇਹਰਾਂ ਥਾਣਾ ਮਹਿਤਪੁਰ, ਜ਼ਿਲ੍ਹਾ ਜਲੰਧਰ ਦੇ ਤੌਰ ’ਤੇ ਹੋਈ ਹੈ। ਪੁਲਿਸ ਨੇ ਉਸ ਨੂੰ ਸਿੱਧਵਾਂ ਬੇਟ ਤੋਂ ਮਹਿਤਪੁਰ ਰੋਡ ’ਤੇ ਪਿੰਡ ਬੀਟਲ ਅੱਡੇ ਦੇ ਨੇੜੇ ਬੇਦੀ ਚੁਗਾਠ ਹਾਊਸ ਦੇ ਕੋਲੋਂ ਕਾਬੂ ਕੀਤਾ। ਇਸ ਸਬੰਧੀ ਥਾਣਾ ਏਐੱਨਟੀਐੱਫ, ਐੱਸਏਐੱਸ ਨਗਰ (ਮੋਹਾਲੀ) ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅੱਗੇ ਦੀ ਜਾਂਚ ਜਾਰੀ ਹੈ। ਕੇਸ ਦੀ ਜਾਂਚ ਕਰ ਰਹੇ ਏਐੱਸਆਈ ਮਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਹੁਣ ਗ੍ਰਿਫ਼ਤਾਰ ਵਿਅਕਤੀ ਦੇ ਨੈੱਟਵਰਕ ਅਤੇ ਉਸ ਦੇ ਹੋਰ ਸਾਥੀਆਂ ਬਾਰੇ ਜਾਣਕਾਰੀ ਇਕੱਠੀ ਕਰ ਰਹੀ ਹੈ। ਇਸ ਸਬੰਧੀ ਏਐੱਨਟੀਐੱਫ ਦੇ ਏਆਈਜੀ ਜਗਜੀਤ ਸਿੰਘ ਸਰੋਜ ਨੇ ਦੱਸਿਆ ਕਿ ਗ੍ਰਿਫ਼ਤਾਰ ਵਿਅਕਤੀ ਨੇ ਕਿਹਾ ਕਿ ਉਹ 10ਵੀਂ ਜਮਾਤ ਪਾਸ ਹੈ ਅਤੇ ਪਲੰਬਰ ਦਾ ਕੰਮ ਕਰਦਾ ਸੀ। ਜਲਦੀ ਅਮੀਰ ਬਣਨ ਦੀ ਖਾਹਿਸ਼ ਅਤੇ ਇਸ ਗ਼ੈਰ ਕਾਨੂੰਨੀ ਧੰਦੇ ਵਿਚ ਵੱਧ ਕਮਾਈ ਦੇ ਲਾਲਚ ਨੇ ਉਸ ਨੂੰ ਨਸ਼ਾ ਤਸਕਰੀ ਕਰਨ ਲਈ ਮਜਬੂਰ ਕੀਤਾ। ਏਆਈਜੀ ਜਗਜੀਤ ਸਿੰਘ ਸਰੋਜ ਨੇ ਦੱਸਿਆ ਕਿ ਇਸ ਮਾਮਲੇ ਵਿਚ ਹੋਰ ਵੀ ਲੋਕ ਸਾਹਮਣੇ ਆ ਸਕਦੇ ਹਨ ਅਤੇ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਪੂਰੀ ਤਰ੍ਹਾਂ ਤੋੜਨ ਲਈ ਜਾਂਚ ਨੂੰ ਤੇਜ਼ ਕੀਤਾ ਗਿਆ ਹੈ।