- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਨਡੀਪੀਐਸ, ਚੋਰੀ ਅਤੇ ਲੁੱਟ-ਖੋਹ ਦੇ ਕਈ ਮਾਮਲਿਆਂ ਵਿੱਚ ਲੋੜੀਂਦੇ 2 ਭਗੌੜੇ ਕਾਬੂ

ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਪੀ.ਓ. ਸਟਾਫ ਦੇ ਇੰਚਾਰਜ ਸੁਸ਼ੀਲ ਕੁਮਾਰ ਦੀ ਟੀਮ ਨੇ ਐੱਨਡੀਪੀਐੱਸ, ਚੋਰੀ ਤੇ ਲੁੱਟ-ਖੋਹ ਦੇ ਕਈ ਮਾਮਲਿਆਂ ’ਚ ਲੋੜੀਂਦੇ ਦੋ ਭਗੌੜਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀਓ ਸਟਾਫ ਦੇ ਇੰਚਾਰਜ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਸੰਨੀ ਉਰਫ਼ ਲੱਟੂ, ਵਾਸੀ ਟੈਗੋਰ ਨਗਰ ਨੇੜੇ ਗੁਲਾਬ ਵਾਟਿਕਾ ਵਿਰੁੱਧ ਦਰਜ ਐੱਫ.ਆਈ.ਆਰ ਨੰਬਰ 167, ਮਿਤੀ 14/06/2020 ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ 21/61/85 ਤਹਿਤ, ਥਾਣਾ ਬਸਤੀ ਬਾਵਾ ਖੇਲ ਵਿੱਚ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਵਿੱਚ ਮਾਨਯੋਗ ਅਦਾਲਤ ਨੇ ਉਸ ਨੂੰ ਪੇਸ਼ ਨਾ ਹੋਣ ਕਾਰਨ 02-08-2025 ਨੂੰ ਭਗੌੜਾ ਐਲਾਨ ਦਿੱਤਾ ਸੀ। ਇਸ ਤੋਂ ਇਲਾਵਾ ਵੀ ਉਸ ਦੇ ਖਿਲਾਫ ਵੱਖ-ਵੱਖ ਧਾਰਾਵਾਂ ਦੇ ਤਹਿਤ ਮਾਮਲੇ ਦਰਜ ਹਨ। ਉਹਨਾਂ ਦੱਸਿਆ ਕਿ ਅੱਜ ਗੁਪਤ ਸੂਚਨਾ ਦੇ ਆਧਾਰ ’ਤੇ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਹੈ।