ਜਲੰਧਰ ਛਾਉਣੀ : ਬੁੱਧਵਾਰ ਦੇਰ ਰਾਤ ਜਲੰਧਰ ਛਾਉਣੀ ਸਥਿਤ ਇੰਜੀਨੀਅਰਿੰਗ ਰੈਜੀਮੈਂਟ ਦੇ ਇਕ ਸਿਪਾਹੀ ਦੀ ਉਸੇ ਯੂਨਿਟ ਦੇ ਹੀ ਸੂਬੇਦਾਰ ਨੇ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ। ਜਾਣਕਾਰੀ ਅਨੁਸਾਰ ਬੀਤੀ ਰਾਤ ਛਾਉਣੀ ਪੁਲਿਸ ਨੇ ਸੂਬੇਦਾਰ ਖ਼ਿਲਾਫ਼ ਹੱਤਿਆ ਦਾ ਮਾਮਲਾ ਦਰਜ ਕਰ ਲਿਆ ਹੈ। ਸੂਬੇਦਾਰ ਦੀ ਗੋਲ਼ੀ ਦਾ ਸ਼ਿਕਾਰ ਹੋਏ ਮ੍ਰਿਤਕ ਦੀ ਪਛਾਣ ਮਨਜੀਤ ਸਿੰਘ ਵਾਸੀ ਜ਼ਿਲ੍ਹਾ ਅੰਮ੍ਰਿਤਸਰ (21) ਸਾਲ ਵਜੋਂ ਹੋਈ ਹੈ ਜੋ ਯੂਨਿਟ ਵਿਚ ਸੰਤਰੀ ਦੀ ਡਿਊਟੀ ਨਿਭਾ ਰਿਹਾ ਸੀ। ਮ੍ਰਿਤਕ ਦਾ ਪੰਜ ਮਹੀਨੇ ਪਹਿਲਾਂ ਹੀ ਕੈਨੇਡਾ 'ਚ ਵਿਆਹ ਹੋਇਆ ਸੀ।

ਜਾਣਕਾਰੀ ਅਨੁਸਾਰ ਮੁਲਜ਼ਮ ਦੀ ਪਛਾਣ ਸੂਬੇਦਾਰ ਜੁਗਰਾਜ ਸਿੰਘ ਵਜੋਂ ਹੋਈ ਜਾਣਕਾਰੀ ਮੁਤਾਬਕ ਹੱਤਿਆ ਦੇ ਅਸਲੀ ਕਾਰਨਾਂ ਦਾ ਤਾਂ ਪਤਾ ਨਹੀਂ ਲੱਗ ਸਕਿਆ ਪਰ ਇਸ ਦੀ ਵਜ੍ਹਾ ਮਾਮੂਲੀ ਝਗੜਾ ਹੀ ਦੱਸਿਆ ਜਾ ਰਿਹਾ ਹੈ ਏਸੀਪੀ ਕੈਂਟ ਮੇਜਰ ਸਿੰਘ ਦਾ ਕਹਿਣਾ ਹੈ ਕਿ ਮੁਲਜ਼ਮ ਸੂਬੇਦਾਰ ਜੁਗਰਾਜ ਸਿੰਘ ਖ਼ਿਲਾਫ਼ ਥਾਣਾ ਛਾਉਣੀ ਵਿਖੇ ਹੱਤਿਆ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਆਰਮੀ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

Posted By: Seema Anand