ਅਕਸ਼ੇਦੀਪ ਸ਼ਰਮਾ, ਆਦਮਪੁਰ : ਕ੍ਰਾਈਮ ਬ੍ਾਂਚ ਜਲੰਧਰ ਦਿਹਾਤ ਦੀ ਪੁਲਿਸ ਨੇ ਇਕ ਨੌਜਵਾਨ ਨੂੰ ਹੈਰੋਇਨ ਸਮੇਤ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਸੰਜੀਵ ਕੁਮਾਰ ਨੇ ਦੱਸਿਆ ਕਿ ਕ੍ਰਾਈਮ ਬਰਾਂਚ ਜਲੰਧਰ ਦਿਹਾਤ ਦੇ ਮੁਖੀ ਸਬ ਇੰਸਪੈਕਟਰ ਪੁਸ਼ਪ ਬਾਲੀ ਦੀ ਅਗਵਾਈ ਹੇਠ ਸਬ ਇੰਸਪੈਕਟਰ ਨਿਰਮਲ ਸਿੰਘ ਪੁਲਿਸ ਪਾਰਟੀ ਸਮੇਤ ਆਦਮਪੁਰ ਚੌਕ ਤੋਂ ਆਦਮਪੁਰ ਹਵਾਈ ਅੱਡੇ ਵੱਲ ਗਸ਼ਤ ਕਰ ਰਹੇ ਸਨ ਕਿ ਮੋਟਰਸਾਈਕਲ ਨੰਬਰ ਪੀਬੀ 08 ਡੀਯੂ 6690 'ਤੇ ਬੈਠੇ ਹੋਏ ਇਕ ਨੌਜਵਾਨ ਨੇ ਜਦ ਪੁਲਿਸ ਪਾਰਟੀ ਨੂੰ ਦੇਖਿਆ ਤਾਂ ਉਹ ਮੋਟਰਸਾਈਕਲ ਤੋਂ ਹੇਠਾਂ ਉਤਰ ਕੇ ਭੱਜਣ ਲੱਗਾ। ਸ਼ੱਕ ਪੈਣ 'ਤੇ ਪੁਲਿਸ ਪਾਰਟੀ ਨੇ ਕਾਬੂ ਕਰ ਕੇ ਜਦ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਦੀ ਪਛਾਣ ਆਕਾਸ਼ ਕੁਮਾਰ ਉਰਫ ਆਕਾਸ਼ ਵਾਸੀ ਮੁਹੱਲਾ ਸੱਗਰਾਂ ਆਦਮਪੁਰ ਵਜੋਂ ਹੋਈ ਹੈ, ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ। ਡੀਐੱਸਪੀ ਸੰਜੀਵ ਕੁਮਾਰ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਖ਼ਿਲਾਫ਼ ਥਾਣਾ ਆਦਮਪੁਰ ਵਿਚ ਐੱਨਡੀਪੀਐੱਸ ਤਹਿਤ ਮਾਮਲਾ ਦਰਜ ਕਰ ਕੇ ਉਸ ਕੋਲੋਂ ਪੁੱਛਗਿੱਛ ਲਈ ਪੁਲਿਸ ਰਿਮਾਂਡ ਲਿਆ ਜਾ ਰਿਹਾ ਹੈ।