ਅਕਸ਼ੇਦੀਪ ਸ਼ਰਮਾ, ਆਦਮਪੁਰ : ਆਦਮਪੁਰ ਪੁਲਿਸ ਵੱਲੋਂ 10 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਇਕ ਮੁਲਜ਼ਮ ਨੂੰ ਕਾਬੂ ਕੀਤਾ ਗਿਆ ਹੈ। ਸਰਬਜੀਤ ਰਾਏ ਪੀਪੀਐੱਸ, ਉਪ ਪੁਲਿਸ ਕਪਤਾਨ ਸਬ-ਡਵੀਜਨ ਆਦਮਪੁਰ ਨੇ ਦੱਸਿਆ ਕਿ ਬੀਤੇ ਦਿਨ ਐੱਸਆਈ ਗੁਰਦੇਵ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਕਰਦੇ ਹੋਏ ਪਿੰਡ ਡਮੁੰਡਾ ਦੇ ਸਵਾਗਤੀ ਗੇਟ ਪਾਸ ਪੁੱਜੇ ਤਾਂ ਇਕ ਘਰ ਵਿਚੋਂ ਇਕ ਨੌਜਵਾਨ ਨਿਕਲਿਆ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਤੇ ਭੱਜਣ ਲੱਗਾ, ਉਸ ਨੂੰ ਪੁਲਿਸ ਪਾਰਟੀ ਵੱਲੋਂ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਮੁਲਜ਼ਮ ਦੀ ਪਛਾਣ ਨਿਰੰਕਾਰ ਸਿੰਘ ਉਰਫ ਜੁਗਨੂ ਪੁੱਤਰ ਉਂਕਾਰ ਸਿੰਘ ਵਾਸੀ ਡਮੂੰਡਾ ਥਾਣਾ ਆਦਮਪੁਰ ਜ਼ਿਲ੍ਹਾ ਜਲੰਧਰ ਵਜੋਂ ਹੋਈ ਮੁਲਜ਼ਮ ਖਿਲਾਫ਼ ਮੁਕੱਦਮਾ ਥਾਣਾ ਆਦਮਪੁਰ 'ਚ ਦਰਜ ਕੀਤਾ ਗਿਆ ਹੈ। ਮੁਲਜ਼ਮ ਨਿਰੰਕਾਰ ਸਿੰਘ ਉਰਫ ਜੁਗਨੂ ਪੁੱਤਰ ਉਕਾਰ ਸਿੰਘ ਵਾਸੀ ਡਮੂੰਡਾ ਥਾਣਾ ਆਦਮਪੁਰ ਜ਼ਿਲ੍ਹਾ ਜਲੰਧਰ ਨੂੰ ਗਿ੍ਫ਼ਤਾਰ ਕਰ ਲਿਆ ਗਿਆ।