- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ’ਚ ਅਪਰਾਧੀਆਂ ਦਾ ਰਾਜ, ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਫੇਲ੍ਹ: ਰਵਿਸ਼ ਰਾਜ

ਸੀਨੀਅਰ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ : ਕਾਂਗਰਸੀ ਆਗੂ ਤੇ ਪੰਜਾਬ ਬ੍ਰਾਹਮਣ ਵੈਲਫੇਅਰ ਬੋਰਡ ਦੇ ਸਾਬਕਾ ਡਾਇਰੈਕਟਰ ਰਵਿਸ਼ ਰਾਜ ਸ਼ਰਮਾ ਨੇ ਪੰਜਾਬ ’ਚ ਬੇਕਾਬੂ ਹੋ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਇਕ ਵਾਰ ਫਿਰ ਪੰਜਾਬ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਲੜਨ ਵਾਲੇ ਲੋਕਾਂ, ਪੁਲਿਸ ਮੁਲਾਜ਼ਮਾਂ ਤੇ ਸੋਸ਼ਲ ਮੀਡੀਆ ਇਨਫਲੂਐਂਸਰਾਂ ਤੱਕ ਨੂੰ ਸ਼ਰੇਆਮ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰਿਆ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੇ ਆਪਣੇ ਆਗੂ ਤੇ ਵਰਕਰ ਵੀ ਸੁਰੱਖਿਅਤ ਨਹੀਂ ਹਨ। ਜਲੰਧਰ ਸੈਂਟਰਲ ਹਲਕੇ ਦੇ ਆਮ ਆਦਮੀ ਪਾਰਟੀ ਦੇ ਇਕ ਕੌਂਸਲਰ ਦੇ ਪਤੀ ਮਿੰਟੂ ’ਤੇ ਜਾਨਲੇਵਾ ਹਮਲਾ ਹੁੰਦਾ ਹੈ ਤੇ ਸੀਨੀਅਰ ਆਗੂਆਂ ਦਾ ਕਹਿਣਾ ਹੈ ਕਿ ਅਜਿਹੀਆਂ ਘਟਨਾਵਾਂ ਕਿਸੇ ਨਾਲ ਵੀ ਵਾਪਰ ਸਕਦੀਆਂ ਹਨ। ਸ਼ਰਮਾ ਨੇ ਕਿਹਾ ਕਿ ਆਗੂਆਂ ਨੂੰ ਅਜਿਹੇ ਬਿਆਨ ਦੇਣ ਦੀ ਬਜਾਏ ਇਹ ਸਵੀਕਾਰ ਕਰਨਾ ਚਾਹੀਦਾ ਹੈ ਕਿ ਪੰਜਾਬ ’ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਚਰਮਰਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮਾਨਸਾ ’ਚ ਨਸ਼ਿਆਂ ਵਿਰੁੱਧ ਲੜਨ ਵਾਲੇ ਪਰਮਿੰਦਰ ਸਿੰਘ ਝੋਟਾ ਦੀ ਵੀ ਸ਼ਰੇਆਮ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਜਾਂਦੀ ਹੈ ਪਰ ਪੁਲਿਸ ਅਜਿਹੀਆਂ ਘਟਨਾਵਾਂ ਨੂੰ ਰੋਕਣ ’ਚ ਨਾਕਾਮ ਸਾਬਤ ਹੋਈ ਹੈ। ਅਜਿਹਾ ਜਾਪਦਾ ਹੈ ਕਿ ਸਰਕਾਰ ਨਸ਼ਿਆਂ ਵਿਰੁੱਧ ਨਹੀਂ, ਸਗੋਂ ਨਸ਼ਿਆਂ ਨੂੰ ਰੋਕਣ ਵਾਲਿਆਂ ਵਿਰੁੱਧ ਮੁਹਿੰਮ ਚਲਾ ਰਹੀ ਹੈ।