ਪੁਲਿਸ ਨੇ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਬਾਹਰ ਹੋਈ ਨੌਜਵਾਨ ਦੀ ਹੱਤਿਆ ਦੇ ਮਾਮਲੇ ਵਿੱਚ ਫਰਾਰ ਚੱਲ ਰਹੇ ਦੋਵੇਂ ਬਦਮਾਸ਼ਾਂ ਨੂੰ ਪੁਲਿਸ ਮੁਠਭੇੜ ਦੌਰਾਨ ਕਾਬੂ ਕਰ ਲਿਆ ਹੈ। ਇਹ ਮੁਠਭੇੜ ਡਰੌਲੀ ਕਲਾਂ ਦੇ ਨੇੜੇ ਹੋਈ। ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਦੋ ਦਿਨ ਪਹਿਲਾਂ ਯੂਨੀਵਰਸਿਟੀ ਦੇ ਬਾਹਰ ਪਿੰਡ ਸਦਰਾ ਸੋਢੀਆਂ ਬੁੱਲੋਵਾਲ ਦੇ ਰਹਿਣ ਵਾਲੇ 22 ਸਾਲਾ ਕੇਸਰ ਧਾਮੀ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਤੋਂ ਬਾਅਦ ਫਰਾਰ ਹੋਏ ਜੱਸਾ ਅਤੇ ਉਸ ਦਾ ਸਾਥੀ ਇਲਾਕੇ ਵਿੱਚ ਛੁਪਾਏ ਹੋਏ ਹਥਿਆਰ ਲੈਣ ਆ ਰਹੇ ਹਨ।

ਅਕਸ਼ੇ ਦੀਪ ਸ਼ਰਮਾ, ਪੰਜਾਬੀ ਜਾਗਰਣ, ਆਦਮਪੁਰ - ਪੁਲਿਸ ਨੇ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਬਾਹਰ ਹੋਈ ਨੌਜਵਾਨ ਦੀ ਹੱਤਿਆ ਦੇ ਮਾਮਲੇ ਵਿੱਚ ਫਰਾਰ ਚੱਲ ਰਹੇ ਦੋਵੇਂ ਬਦਮਾਸ਼ਾਂ ਨੂੰ ਪੁਲਿਸ ਮੁਠਭੇੜ ਦੌਰਾਨ ਕਾਬੂ ਕਰ ਲਿਆ ਹੈ। ਇਹ ਮੁਠਭੇੜ ਡਰੌਲੀ ਕਲਾਂ ਦੇ ਨੇੜੇ ਹੋਈ। ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਦੋ ਦਿਨ ਪਹਿਲਾਂ ਯੂਨੀਵਰਸਿਟੀ ਦੇ ਬਾਹਰ ਪਿੰਡ ਸਦਰਾ ਸੋਢੀਆਂ ਬੁੱਲੋਵਾਲ ਦੇ ਰਹਿਣ ਵਾਲੇ 22 ਸਾਲਾ ਕੇਸਰ ਧਾਮੀ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਤੋਂ ਬਾਅਦ ਫਰਾਰ ਹੋਏ ਜੱਸਾ ਅਤੇ ਉਸ ਦਾ ਸਾਥੀ ਇਲਾਕੇ ਵਿੱਚ ਛੁਪਾਏ ਹੋਏ ਹਥਿਆਰ ਲੈਣ ਆ ਰਹੇ ਹਨ।
ਇਸ ਸੂਚਨਾ ‘ਤੇ ਪੁਲਿਸ ਨੇ ਡਰੌਲੀ ਕਲਾਂ ਵਿੱਚ ਟਰੈਪ ਲਗਾ ਕੇ ਨਾਕਾਬੰਦੀ ਕਰ ਦਿੱਤੀ। ਜਿਵੇਂ ਹੀ ਦੋਵੇਂ ਦੋਸ਼ੀ ਹਥਿਆਰ ਲੈ ਕੇ ਡਰੌਲੀ ਕਲਾਂ ਤੋਂ ਜਾਣ ਲੱਗੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ। ਇਸ ‘ਤੇ ਦੋਸ਼ੀਆਂ ਨੇ ਪੁਲਿਸ ਦੀ ਗੱਡੀ ਅਤੇ ਪੁਲਿਸ ਕਰਮਚਾਰੀਆਂ ‘ਤੇ ਚਾਰ ਰਾਊਂਡ ਫਾਇਰ ਕਰ ਦਿੱਤੇ। ਪੁਲਿਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਦੌਰਾਨ ਦੋਵੇਂ ਦੋਸ਼ੀਆਂ ਦੀਆਂ ਲੱਤਾਂ ਵਿੱਚ ਗੋਲੀਆਂ ਲੱਗੀਆਂ, ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ। ਪੁਲਿਸ ਨੇ ਦੋਵੇਂ ਦੋਸ਼ੀਆਂ ਕੋਲੋਂ ਵਾਰਦਾਤ ਵਿੱਚ ਵਰਤੇ ਗਏ ਦੋ ਪਿਸਤੌਲ ਵੀ ਬਰਾਮਦ ਕੀਤੇ ਹਨ। ਜ਼ਖ਼ਮੀ ਦੋਸ਼ੀਆਂ ਨੂੰ ਇਲਾਜ ਲਈ ਨਜ਼ਦੀਕੀ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਐਸਐਸਪੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਆਦਮਪੁਰ ਵਿੱਚ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਬਾਹਰ ਦੁਪਹਿਰ ਸਮੇਂ ਚਾਰ ਸਾਲ ਪੁਰਾਣੀ ਰੰਜਿਸ਼ ਦੇ ਚਲਦੇ ਦੋਸ਼ੀ ਜੱਸਾ ਨੇ ਆਪਣੇ ਸਾਥੀ ਨਾਲ ਮਿਲ ਕੇ ਬਾਈਕ ਸਵਾਰ ਕੇਸਰ ਧਾਮੀ ਦੇ ਸਿਰ ਵਿੱਚ ਗੋਲੀਆਂ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ ਸੀ ਅਤੇ ਮੌਕੇ ਤੋਂ ਫਰਾਰ ਹੋ ਗਿਆ ਸੀ। ਗੋਲੀਆਂ ਚਲਾਉਣ ਤੋਂ ਬਾਅਦ ਦੋਵੇਂ ਦੋਸ਼ੀਆਂ ਨੇ ਡਕੌਲੀ ਕਲਾਂ ਵਿੱਚ ਹਥਿਆਰ ਛੁਪਾ ਦਿੱਤੇ ਸਨ। ਘਟਨਾ ਤੋਂ ਬਾਅਦ ਇਲਾਕੇ ਵਿੱਚ ਲੋਕਾਂ ਦੀ ਭੀੜ ਇਕੱਠੀ ਹੋ ਗਈ ਸੀ, ਜਿਨ੍ਹਾਂ ਨੇ ਜ਼ਖ਼ਮੀ ਨੌਜਵਾਨ ਨੂੰ ਨਜ਼ਦੀਕੀ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਕੇਸਰ ਧਾਮੀ ਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ ਸੀ। ਸੂਚਨਾ ਮਿਲਦੇ ਹੀ ਆਦਮਪੁਰ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ।