ਕੇਂਦਰ ਦੀਆਂ ਲੋਕ ਭਲਾਈ ਯੋਜਨਾਵਾਂ ਦੇ ਰਹੀਆਂ ਲਾਭ : ਯਜਿਤ ਹੁਰੀਆ
ਮੋਦੀ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨਾਲ ਕਰੋੜਾਂ ਲੋਕਾਂ ਨੂੰ ਮਿਲ ਰਿਹਾ ਲਾਭ : ਯਜਿਤ ਹੁਰੀਆ
Publish Date: Sun, 17 May 2026 09:15 PM (IST)
Updated Date: Mon, 18 May 2026 04:16 AM (IST)
ਮਨਜੀਤ ਸ਼ੇਮਾਰੂ, ਪੰਜਾਬੀ ਜਾਗਰਣ, ਜਲੰਧਰ : ਭਾਜਪਾ ਸਪੋਰਟਸ ਸੈੱਲ ਪੰਜਾਬ ਦੇ ਸਾਬਕਾ ਜਨਰਲ ਸਕੱਤਰ ਯਜਿਤ ਹੁਰੀਆ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਦੇਸ਼ ਦੇ ਕਰੋੜਾਂ ਲੋਕਾਂ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੁਦਰਾ ਯੋਜਨਾ, ਪ੍ਰਧਾਨ ਮੰਤਰੀ ਆਵਾਸ ਯੋਜਨਾ ਤੇ ਆਯੁਸ਼ਮਾਨ ਭਾਰਤ ਯੋਜਨਾ ਵਰਗੀਆਂ ਯੋਜਨਾਵਾਂ ਨੇ ਆਮ ਲੋਕਾਂ ਦੀ ਜ਼ਿੰਦਗੀ ’ਚ ਸਾਕਾਰਾਤਮਕ ਬਦਲਾਅ ਲਿਆਉਣ ਦਾ ਕੰਮ ਕੀਤਾ ਹੈ। ਹੁਰੀਆ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੁਦਰਾ ਯੋਜਨਾ ਰਾਹੀਂ ਨੌਜਵਾਨਾਂ ਤੇ ਛੋਟੇ ਵਪਾਰੀਆਂ ਨੂੰ ਬਿਨਾਂ ਗਾਰੰਟੀ ਕਰਜ਼ਾ ਉਪਲੱਬਧ ਕਰਵਾਇਆ ਜਾ ਰਿਹਾ ਹੈ, ਜਿਸ ਨਾਲ ਸਵੈ-ਰੋਜ਼ਗਾਰ ਨੂੰ ਉਤਸ਼ਾਹ ਮਿਲਿਆ ਹੈ। ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਪੱਕੇ ਘਰ ਮੁਹੱਈਆ ਕਰਵਾਏ ਜਾ ਰਹੇ ਹਨ, ਜਦਕਿ ਆਯੁਸ਼ਮਾਨ ਭਾਰਤ ਯੋਜਨਾ ਨੇ ਗਰੀਬ ਪਰਿਵਾਰਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ’ਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦਾ ਉਦੇਸ਼ ਸਮਾਜ ਦੇ ਆਖਰੀ ਵਿਅਕਤੀ ਤੱਕ ਵਿਕਾਸ ਤੇ ਸਹੂਲਤਾਂ ਦਾ ਲਾਭ ਪਹੁੰਚਾਉਣਾ ਹੈ ਤੇ ਕੇਂਦਰ ਸਰਕਾਰ ਸਭ ਦਾ ਸਾਥ, ਸਭ ਦਾ ਵਿਕਾਸ, ਸਭ ਦਾ ਵਿਸ਼ਵਾਸ ਤੇ ਸਭ ਦਾ ਪ੍ਰਯਾਸ ਦੀ ਭਾਵਨਾ ਨਾਲ ਕੰਮ ਕਰ ਰਹੀ ਹੈ।