- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਾਰਟੀ ਦੀ ਮਜ਼ਬੂਤੀ ਲਈ ਮਿਨੀ ਗੋਆ ’ਚ ਸੀਨੀਅਰ ਆਗੂਆਂ ਦੀ ਅਹਿਮ ਮੀਟਿੰਗ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਅੱਜ ਮਿਨੀ ਗੋਆ, ਪਠਾਨਕੋਟ ਵਿਖੇ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਨੂੰ ਲੈ ਕੇ ਇਕ ਅਹਿਮ ਮੀਟਿੰਗ ਹੋਈ। ਮੀਟਿੰਗ ’ਚ ਸਾਬਕਾ ਮੇਅਰ ਜਗਦੀਸ਼ ਰਾਜ ਰਾਜਾ, ਸਾਬਕਾ ਪ੍ਰਧਾਨ ਤੇ ਸਾਬਕਾ ਕੌਂਸਲਰ ਬਲਦੇਵ ਸਿੰਘ ਦੇਵ, ਕੌਂਸਲਰ ਮਨਮੋਹਨ ਸਿੰਘ ਰਾਜੂ, ਸਾਬਕਾ ਕੌਂਸਲਰ ਨਿਰਮਲ ਸਿੰਘ ਨੀਮਾ, ਆਜ਼ਾਦ ਕੌਂਸਲਰ ਤਰਸੇਮ ਸਿੰਘ ਲਖੋਤਰਾ, ਸਾਬਕਾ ਡਾਇਰੈਕਟਰ ਤੇ ਸਾਬਕਾ ਕੌਂਸਲਰ ਜਗਦੀਸ਼ ਰਾਮ ਸਮਰਾਏ ਤੇ ਆਮ ਆਦਮੀ ਪਾਰਟੀ ਦੇ ਯੂਥ ਆਗੂ ਹਰਵਿਨ ਦੇਵ ਸਿੰਘ ਹਾਜ਼ਰ ਸਨ। ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵੱਖ-ਵੱਖ ਏਜੰਡਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਸਮਾਜਿਕ, ਧਾਰਮਿਕ ਤੇ ਜਾਤੀ ਸਮੀਕਰਨਾਂ ਸਮੇਤ ਵੱਖ-ਵੱਖ ਮੁੱਦਿਆਂ ’ਤੇ ਵਿਸ਼ੇਸ਼ ਤੌਰ ’ਤੇ ਚਰਚਾ ਕੀਤੀ ਗਈ। ਆਗੂਆਂ ਨੇ ਜਲੰਧਰ ’ਚ ਹੋਰ ਮਜ਼ਬੂਤ ਕਰਨ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਗੱਲ ਕਹੀ। ਮੀਟਿੰਗ ’ਚ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਇਕਜੁੱਟ ਹੋ ਕੇ ਵੱਖ-ਵੱਖ ਬਿੰਦੂਆਂ ’ਤੇ ਵਿਚਾਰ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਜਲਦ ਹੀ ਆਮ ਆਦਮੀ ਪਾਰਟੀ ਦੀ ਸੂਬਾ ਪੱਧਰੀ ਸੀਨੀਅਰ ਲੀਡਰਸ਼ਿਪ ਨਾਲ ਮੀਟਿੰਗ ਕਰਕੇ ਆਪਣੇ ਸੁਝਾਅ ਤੇ ਰੂਪ-ਰੇਖਾ ਸਬੰਧੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਮੀਟਿੰਗ ’ਚ ਸ਼ਾਮਲ ਸਾਰੇ ਆਗੂਆਂ ਨੇ ਆਪਣੀ ਸਹਿਮਤੀ ਪ੍ਰਗਟ ਕਰਦਿਆਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਮਿਲ ਕੇ ਕੰਮ ਕਰਨ ਦੀ ਗੱਲ ਕਹੀ। ਇਸ ਤੋਂ ਇਲਾਵਾ ਵਿਰੋਧੀ ਪਾਰਟੀਆਂ ਦੇ ਕੁਝ ਅਹੁਦੇਦਾਰਾਂ ਦੇ ਸੰਪਰਕ ’ਚ ਹੋਣ ਦਾ ਦਾਅਵਾ ਕਰਦਿਆਂ ਕਿਹਾ ਗਿਆ ਕਿ ਜਲਦ ਹੀ ਉਨ੍ਹਾਂ ਨੂੰ ਆਮ ਆਦਮੀ ਪਾਰਟੀ ’ਚ ਸ਼ਾਮਲ ਕਰਵਾਉਣ ਲਈ ਯਤਨ ਕੀਤੇ ਜਾਣਗੇ।