ਸੀਟੀ ਗਰੁੱਪ ਦੇ ਕੈਂਪਸ ਹੋਏ ਕ੍ਰਿਸ਼ਨਮਈ, ਸ਼ਰਧਾ ਨਾਲ ਮਨਾਈ ਜਨਮ ਅਸ਼ਟਮੀ ਸੀਟੀ ਗਰੁੱਪ ਦੇ ਕੈਂਪਸ ਹੋਏ ਕ੍ਰਿਸ਼ਨਮਈ, ਸ਼ਰਧਾ ਨਾਲ ਮਨਾਈ ਜਨਮ ਅਸ਼ਟਮੀ
Publish Date: Fri, 04 Sep 2026 07:42 PM (IST)
Updated Date: Sat, 05 Sep 2026 04:04 AM (IST)
ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਤੇ ਦਹੀਂ-ਹਾਂਡੀ ਬਣੇ ਖਿੱਚ ਦਾ ਕੇਂਦਰ ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਜਲੰਧਰ : ਸੀਟੀ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਸੀਟੀ ਵਰਲਡ ਸਕੂਲ ਤੇ ਸੀਟੀ ਪਬਲਿਕ ਸਕੂਲ ਦੇ ਕੈਂਪਸਾਂ ’ਚ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ, ਖੁਸ਼ੀ ਤੇ ਸੱਭਿਆਚਾਰਕ ਉਤਸ਼ਾਹ ਨਾਲ ਮਨਾਇਆ ਗਿਆ। ਵਿਦਿਆਰਥੀਆਂ, ਅਧਿਆਪਕਾਂ ਤੇ ਸਟਾਫ਼ ਮੈਂਬਰਾਂ ਨੇ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਜੀਵਨ ਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਧਾਰਮਿਕ ਤੇ ਸੱਭਿਆਚਾਰਕ ਗਤੀਵਿਧੀਆਂ ’ਚ ਉਤਸ਼ਾਹ ਨਾਲ ਹਿੱਸਾ ਲਿਆ। ਸੀਟੀ ਗਰੁੱਪ ਆਫ਼ ਇੰਸਟੀਚਿਊਸ਼ਨਜ਼ ’ਚ ਜਨਮ ਅਸ਼ਟਮੀ ਸਮਾਗਮ ਦਾ ਆਯੋਜਨ ਇਸਕਾਨ ਜਲੰਧਰ ਦੇ ਸਹਿਯੋਗ ਨਾਲ ਕੀਤਾ ਗਿਆ। ਕੈਂਪਸ ’ਚ ਕੀਰਤਨ, ਭਜਨਾਂ ਤੇ ਭਗਤੀਮਈ ਪੇਸ਼ਕਾਰੀਆਂ ਨੇ ਰੂਹਾਨੀ ਮਾਹੌਲ ਬਣਾਇਆ। ਵਿਦਿਆਰਥੀਆਂ ਵੱਲੋਂ ਸ਼੍ਰੀ ਕ੍ਰਿਸ਼ਨ ਦੇ ਜੀਵਨ ਤੇ ਸਿੱਖਿਆਵਾਂ ਤੋਂ ਪ੍ਰੇਰਿਤ ਸੱਭਿਆਚਾਰਕ ਪੇਸ਼ਕਾਰੀਆਂ ਤੇ ਕਵਿਤਾ ਪਾਠ ਵੀ ਪੇਸ਼ ਕੀਤੇ ਗਏ। ਸਮਾਗਮ ਦਾ ਮੁੱਖ ਆਕਰਸ਼ਣ ਦਹੀਂ-ਹਾਂਡੀ ਮੁਕਾਬਲਾ ਰਿਹਾ, ਜਿਸ ’ਚ ਵਿਦਿਆਰਥੀਆਂ ਨੇ ਟੀਮ ਭਾਵਨਾ, ਉਤਸ਼ਾਹ ਤੇ ਸ਼ਾਨਦਾਰ ਸਾਂਝੇ ਯਤਨਾਂ ਦਾ ਪ੍ਰਦਰਸ਼ਨ ਕੀਤਾ। ਸੀਟੀ ਪਬਲਿਕ ਸਕੂਲ ਦੇ ਨੰਨ੍ਹੇ ਵਿਦਿਆਰਥੀ ਸ਼੍ਰੀ ਕ੍ਰਿਸ਼ਨ ਤੇ ਰਾਧਾ ਦੇ ਰੂਪ ’ਚ ਸਜ ਕੇ ਸਭ ਦੇ ਆਕਰਸ਼ਣ ਦਾ ਕੇਂਦਰ ਬਣੇ। ਮਿੱਠੇ ਭਜਨਾਂ ਤੇ ਧਾਰਮਿਕ ਗੀਤਾਂ ਨਾਲ ਸਮਾਗਮ ਦੀ ਸ਼ੁਰੂਆਤ ਹੋਈ, ਜਿਸ ਤੋਂ ਬਾਅਦ ਵਿਦਿਆਰਥੀਆਂ ਨੇ ਮਨਮੋਹਕ ਨ੍ਰਿਤ ਪੇਸ਼ਕਾਰੀਆਂ ਰਾਹੀਂ ਸ਼੍ਰੀ ਕ੍ਰਿਸ਼ਨ ਦੀਆਂ ਲੀਲਾਵਾਂ ਤੇ ਜਨਮ ਅਸ਼ਟਮੀ ਦੀ ਰੂਹਾਨੀ ਮਹੱਤਤਾ ਨੂੰ ਦਰਸਾਇਆ। ਸਮਾਗਮ ’ਚ ਭਾਰਤੀ ਸੱਭਿਆਚਾਰ, ਪਰੰਪਰਾ ਤੇ ਬਾਲ ਪ੍ਰਤਿਭਾ ਦਾ ਸੁੰਦਰ ਮੇਲ ਦੇਖਣ ਨੂੰ ਮਿਲਿਆ। ਸੀਟੀ ਵਰਲਡ ਸਕੂਲ ਦੀ ਪ੍ਰਿੰਸੀਪਲ ਆਰਤੀ ਜਸਵਾਲ ਨੇ ਕਿਹਾ ਕਿ ਜਨਮ ਅਸ਼ਟਮੀ ਵਰਗੇ ਤਿਉਹਾਰ ਵਿਦਿਆਰਥੀਆਂ ਨੂੰ ਆਪਣੀਆਂ ਸੱਭਿਆਚਾਰਕ ਜੜ੍ਹਾਂ ਨਾਲ ਜੋੜਨ ਦੇ ਨਾਲ-ਨਾਲ ਪਿਆਰ, ਦਇਆ ਤੇ ਸੱਚਾਈ ਵਰਗੀਆਂ ਜੀਵਨ ਕਦਰਾਂ-ਕੀਮਤਾਂ ਨੂੰ ਸਮਝਣ ਦਾ ਮੌਕਾ ਦਿੰਦੇ ਹਨ। ਉਨ੍ਹਾਂ ਵਿਦਿਆਰਥੀਆਂ ਤੇ ਅਧਿਆਪਕਾਂ ਦੇ ਉਤਸ਼ਾਹ ਦੀ ਸ਼ਲਾਘਾ ਕੀਤੀ। ਸੀਟੀ ਪਬਲਿਕ ਸਕੂਲ ਦੇ ਪ੍ਰਿੰਸੀਪਲ ਮਨੀਸ਼ ਬਸਨੇਟ ਨੇ ਕਿਹਾ ਕਿ ਤਿਉਹਾਰ ਅਨੁਭਵ ਆਧਾਰਿਤ ਸਿੱਖਿਆ ਦਾ ਅਹਿਮ ਹਿੱਸਾ ਹਨ ਤੇ ਬੱਚਿਆਂ ਨੂੰ ਕਿਤਾਬਾਂ ਤੋਂ ਪਰ੍ਹੇ ਆਪਣੀ ਸੰਸਕ੍ਰਿਤੀ ਤੇ ਪਰੰਪਰਾਵਾਂ ਨੂੰ ਸਮਝਣ ਦਾ ਮੌਕਾ ਦਿੰਦੇ ਹਨ। ਉਨ੍ਹਾਂ ਵਿਦਿਆਰਥੀਆਂ ਦੀ ਰਚਨਾਤਮਕਤਾ, ਆਤਮ-ਵਿਸ਼ਵਾਸ ਤੇ ਉਤਸ਼ਾਹ ਦੀ ਸ਼ਲਾਘਾ ਕੀਤੀ। ਸਮਾਗਮਾਂ ਦਾ ਸਮਾਪਨ ਭਗਤੀ ਤੇ ਖੁਸ਼ੀ ਭਰੇ ਮਾਹੌਲ ’ਚ ਹੋਇਆ। ਕੈਂਪਸ ਸ਼੍ਰੀ ਕ੍ਰਿਸ਼ਨ ਦੀ ਭਗਤੀ ਤੇ ਉਨ੍ਹਾਂ ਦੇ ਪਿਆਰ, ਦਇਆ, ਹਿੰਮਤ ਤੇ ਸੱਚਾਈ ਦੇ ਸਦੀਵੀ ਸੰਦੇਸ਼ ਨਾਲ ਰੰਗੇ ਨਜ਼ਰ ਆਏ। ਵਿਦਿਆਰਥੀਆਂ ਤੇ ਅਧਿਆਪਕਾਂ ਨੇ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਪਵਿੱਤਰ ਨਾਮ ਦਾ ਸਿਮਰਨ ਕਰਦਿਆਂ ਭਗਤੀ ’ਚ ਹਿੱਸਾ ਲਿਆ। ਵਿਦਿਆਰਥੀਆਂ ਵੱਲੋਂ ਸ਼੍ਰੀ ਕ੍ਰਿਸ਼ਨ ਦੇ ਜੀਵਨ ਤੇ ਸਿੱਖਿਆਵਾਂ ਤੋਂ ਪ੍ਰੇਰਿਤ ਸੱਭਿਆਚਾਰਕ ਪੇਸ਼ਕਾਰੀਆਂ ਤੇ ਕਵਿਤਾ ਪਾਠ ਵੀ ਪੇਸ਼ ਕੀਤੇ ਗਏ।