ਸੀ ਟੀ ਗਰੁੱਪ ਨੇ ਪਰਾਲੀ ਨਾ ਸਾੜਨ ਵਾਲੇ ਕਿਸਾਨ ਸਨਮਾਨੇ
ਸੀ ਟੀ ਗਰੁੱਪ ਨੇ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਕੀਤਾ ਸਨਮਾਨਿਤ
Publish Date: Sat, 20 Dec 2025 09:18 PM (IST)
Updated Date: Sat, 20 Dec 2025 09:19 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਸੀ ਟੀ ਗਰੁੱਪ ਆਫ ਇੰਸਟੀਟਿਊਸ਼ਨਜ਼ ਵੱਲੋਂ ਪਰਾਲੀ ਨਾ ਸਾੜ ਕੇ ਵਾਤਾਵਰਨ ਸੁਰੱਖਿਆ ’ਚ ਸ਼ਲਾਘਾਯੋਗ ਯੋਗਦਾਨ ਪਾਉਣ ਵਾਲੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਅਗਾਂਹਵਧੂ ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ। ਸੀ ਟੀ ਗਰੁੱਪ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ ਨੇ ਕਿਸਾਨਾਂ ਨੂੰ ਸਨਮਾਨਿਤ ਕਰਦੇ ਹੋਏ ਉਨ੍ਹਾਂ ਦੇ ਯਤਨਾਂ ਦੀ ਭਰਪੂਰ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨ ਪੰਜਾਬ ਦੀ ਧਰਤੀ ਦੇ ਅਸਲ ਰਖਵਾਲੇ ਹਨ ਤੇ ਟਿਕਾਊ ਖੇਤੀਬਾੜੀ ਤਕਨੀਕਾਂ, ਸੂਬੇ ਦੀ ਲੰਬੀ ਅਵਧੀ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਬਹੁਤ ਜ਼ਰੂਰੀ ਹਨ। ਉਨ੍ਹਾਂ ਹੋਰ ਕਿਸਾਨਾਂ ਨੂੰ ਵੀ ਆਉਣ ਵਾਲੀਆ ਪੀੜ੍ਹੀਆਂ ਦੀ ਭਲਾਈ ਲਈ ਵਾਤਾਵਰਨ-ਜ਼ਿੰਮੇਵਾਰ ਢੰਗ ਅਪਣਾਉਣ ਲਈ ਪ੍ਰੇਰਿਤ ਕੀਤਾ। ਡਾ. ਮਨਬੀਰ ਸਿੰਘ ਮੈਨੇਜਿੰਗ ਡਾਇਰੈਕਟਰ ਨੇ ਕਲਾਸਰੂਮ ਤੋਂ ਬਾਹਰ ਵੀ ਟਿਕਾਊ ਵਿਕਾਸ ਤੇ ਵਾਤਾਵਰਨ ਸੁਰੱਖਿਆ ਨੂੰ ਉਤਸ਼ਾਹਿਤ ਕਰਨ ’ਚ ਸੰਸਥਾਵਾਂ ਦੀ ਭੂਮਿਕਾ ’ਤੇ ਰੋਸ਼ਨੀ ਪਾਈ। ਉਨ੍ਹਾਂ ਅਕਾਦਮਿਕ ਸੰਸਥਾਵਾਂ ਤੇ ਕਿਸਾਨ ਭਾਈਚਾਰੇ ਵਿਚਕਾਰ ਸਹਿਯੋਗ ਨੂੰ ਜ਼ਮੀਨੀ ਪੱਧਰ ’ਤੇ ਸਕਾਰਾਤਮਕ ਬਦਲਾਅ ਲਈ ਜ਼ਰੂਰੀ ਦੱਸਿਆ। ਇਸ ਮੌਕੇ ਡਾ. ਸੰਗਰਾਮ ਸਿੰਘ ਡਾਇਰੈਕਟਰ (ਅਕਾਦਮਿਕ ਆਪ੍ਰੇਸ਼ਨਜ਼), ਡਾ. ਸ਼ਿਵ ਕੁਮਾਰ, ਡਾਇਰੈਕਟਰ ਕੈਂਪਸ, ਡਾ. ਵਨੀਤ ਠਾਕੁਰ ਡਾਇਰੈਕਟਰ ਐਡਮਿਸ਼ਨਜ਼ ਤੇ ਅਕਾਦਮਿਕ ਆਪ੍ਰੇਸ਼ਨਜ਼ ਤੇ ਹੋਰ ਹਾਜ਼ਰ ਸਨ।