ਟੈਗੋਰ ਜੈਅੰਤੀ ਮੌਕੇ ਟੈਗੋਰ ਮਾਡਲ ਸਕੂਲ ’ਚ ਸੱਭਿਆਚਾਰਕ ਸਮਾਗਮ ਕਰਵਾਇਆ
ਟੈਗੋਰ ਜਯੰਤੀ ਮੌਕੇ ਟੈਗੋਰ ਮਾਡਲ ਸਕੂਲ ’ਚ ਸੱਭਿਆਚਾਰਕ ਸਮਾਗਮ ਕਰਵਾਇਆ
Publish Date: Thu, 07 May 2026 09:38 PM (IST)
Updated Date: Thu, 07 May 2026 09:38 PM (IST)
ਧੀਰਜ ਮਰਵਾਹਾ, ਪੰਜਾਬੀ ਜਾਗਰਣ, ਨਕੋਦਰ : ਰਬਿੰਦਰਨਾਥ ਟੈਗੋਰ ਦੇ ਜਨਮ ਦਿਵਸ ‘ਟੈਗੋਰ ਜੈਅੰਤੀ’ ਮੌਕੇ ਸਥਾਨਕ ਟੈਗੋਰ ਮਾਡਲ ਸੈਕੰਡਰੀ ਸਕੂਲ ਵਿਖੇ ਵਿਸ਼ੇਸ਼ ਸੱਭਿਆਚਾਰਕ ਤੇ ਅਕਾਦਮਿਕ ਸਮਾਗਮ ਕਰਵਾਇਆ। ਇਸ ਸਮਾਗਮ ’ਚ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਤੇ ਸੱਭਿਆਚਾਰਕ ਗਤੀਵਿਧੀਆਂ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਸਮਾਗਮ ਦੌਰਾਨ ਕਵਿਤਾ ਪਾਠ, ਦੇਸ਼ ਭਗਤੀ ਗੀਤ, ਭਾਸ਼ਣ ਮੁਕਾਬਲੇ, ਪੇਂਟਿੰਗ ਤੇ ਸੁੰਦਰ ਹੱਥ ਲਿਖਤ ਦੇ ਮੁਕਾਬਲੇ ਕਰਵਾਏ ਗਏ। ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਸਬ-ਜੂਨੀਅਰ, ਜੂਨੀਅਰ ਤੇ ਸੀਨੀਅਰ ਵਰਗਾਂ ’ਚ ਉਤਸ਼ਾਹ ਨਾਲ ਭਾਗ ਲਿਆ। ਸਕੂਲ ਦੇ ਵੱਖ-ਵੱਖ ਵਿੰਗਾਂ ’ਚ ਵੀ ਵਿਸ਼ੇਸ਼ ਸੈਸ਼ਨ ਕਰਵਾਏ ਗਏ, ਜਿੱਥੇ ਵਿਦਿਆਰਥੀਆਂ ਨੇ ਕਵਿਤਾਵਾਂ ਤੇ ਭਾਸ਼ਣ ਪੇਸ਼ ਕਰ ਕੇ ਦਰਸ਼ਕਾਂ ਦਾ ਮਨ ਮੋਹ ਲਿਆ। ਸਹਿ-ਅਕਾਦਮਿਕ ਕੋਆਰਡੀਨੇਟਰ ਰੁਪਿੰਦਰ ਰਿਪੀ ਨੇ ਵਿਦਿਆਰਥੀਆਂ ਨੂੰ ਸਹਿ-ਅਕਾਦਮਿਕ ਗਤੀਵਿਧੀਆਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਤੇ ਕਵਿਤਾ ਤੇ ਭਾਸ਼ਣ ਕਲਾ ਦੀਆਂ ਬਾਰੀਕੀਆਂ ਸਾਂਝੀਆਂ ਕੀਤੀਆਂ। ਸਕੂਲ ਦੀ ਪ੍ਰਿੰਸੀਪਲ ਪਲਵਿੰਦਰ ਕੌਰ ਤੇ ਮੈਨੇਜਰ ਨਿਸ਼ਾਂਤ ਪਰਾਸ਼ਰ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਇਸ ਨੂੰ ਸਫਲ ਕਰਵਾਉਣ ਲਈ ਵਧਾਈ ਦਿੱਤੀ ਤੇ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ।