ਡੇਅਰੀ ਕਿੱਤਾ ਸ਼ੁਰੂ ਕਰਨ ਦਾ ਸੁਨਹਿਰੀ ਮੌਕਾ, ਸਰਕਾਰ ਵੱਲੋਂ ਦਿੱਤੀ ਜਾ ਰਹੀ ਹੈ ਭਾਰੀ ਸਬਸਿਡੀ ਤੇ ਵਿੱਤੀ ਸਹਾਇਤਾ- ਡਿਪਟੀ ਡਾਇਰੈਕਟਰ ਡੇਅਰੀ ਡਿਪਟੀ ਡਾਇਰੈਕਟਰ ਡੇਅਰੀ ਡੇਅਰੀ ਕਪਲਮੀਤ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਨਾਲ-ਨਾਲ ਕਿਸਾਨਾਂ ਦੀ ਆਮਦਨ ਵਧਾਉਣ ਲਈ ਡੇਅਰੀ ਦੇ ਕਿੱਤੇ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸਰਕਾਰ ਗੁਰਮੀਤ ਸਿੰਘ ਖੁੱਡੀਆਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਵਰਿਆਮ ਸਿੰਘ ਗਿੱਲ ਦੀ ਅਗਵਾਈ ਹੇਠ ਕਿਸਾਨਾਂ ਨੂੰ ਡੇਅਰੀ ਫਾਰਮਿੰਗ ਦੇ ਕਿੱਤੇ ਨਾਲ ਜੋੜਨ ਅਤੇ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਵਿਭਾਗ ਵੱਲੋਂ ਵੱਖ-ਵ
Publish Date: Thu, 22 Oct 2026 02:18 PM (IST)
Updated Date: Thu, 22 Oct 2026 02:20 PM (IST)
ਤੇਜਿੰਦਰ ਕੌਰ ਥਿੰਦ, ਪੰਜਾਬੀ ਜਾਗਰਣ, ਜਲੰਧਰ : ਡਿਪਟੀ ਡਾਇਰੈਕਟਰ ਡੇਅਰੀ ਡੇਅਰੀ ਕਪਲਮੀਤ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਨਾਲ-ਨਾਲ ਕਿਸਾਨਾਂ ਦੀ ਆਮਦਨ ਵਧਾਉਣ ਲਈ ਡੇਅਰੀ ਦੇ ਕਿੱਤੇ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸਰਕਾਰ ਗੁਰਮੀਤ ਸਿੰਘ ਖੁੱਡੀਆਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਵਰਿਆਮ ਸਿੰਘ ਗਿੱਲ ਦੀ ਅਗਵਾਈ ਹੇਠ ਕਿਸਾਨਾਂ ਨੂੰ ਡੇਅਰੀ ਫਾਰਮਿੰਗ ਦੇ ਕਿੱਤੇ ਨਾਲ ਜੋੜਨ ਅਤੇ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਵਿਭਾਗ ਵੱਲੋਂ ਵੱਖ-ਵੱਖ ਸਕੀਮਾਂ ਤਹਿਤ ਸਬਸਿਡੀਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਡਿਪਟੀ ਡਾਇਰੈਕਟਰ ਡੇਅਰੀ ਨੇ ਅੱਗੇ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਵੱਲੋਂ ਕਿਸਾਨਾਂ ਨੂੰ ਦੁਧਾਰੂ ਪਸ਼ੂ ਖਰੀਦਣ, ਆਧੁਨਿਕ ਕੈਟਲ ਸ਼ੈੱਡ ਬਣਾਉਣ, ਸਿੰਗਲ ਰੋਅ ਫੋਡਰ ਹਾਰਵੈਸਟਰ ਅਤੇ ਮਿਲਕਿੰਗ ਮਸ਼ੀਨਾਂ ਲਗਾਉਣ ਲਈ ਵਿੱਤੀ ਸਹਾਇਤਾ ਅਤੇ ਸਬਸਿਡੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵਿਭਾਗ ਵੱਲੋਂ ਡੇਅਰੀ ਫਾਰਮਿੰਗ ਲਈ ਬੈਂਕਾਂ ਰਾਹੀਂ ਘੱਟ ਵਿਆਜ ਦਰਾਂ 'ਤੇ ਕਰਜ਼ੇ ਵੀ ਮੁਹੱਈਆ ਕਰਵਾਏ ਜਾਂਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਵਿਭਾਗ ਨਾਲ ਸਬੰਧਤ ਸਕੀਮਾਂ ਤਹਿਤ ਆਮ ਵਰਗ ਦੇ ਕਿਸਾਨਾਂ ਨੂੰ 25 ਫ਼ੀਸਦੀ ਅਤੇ ਅਨੁਸੂਚਿਤ ਜਾਤੀ ਵਰਗ ਦੇ ਕਿਸਾਨਾਂ ਨੂੰ 33 ਫ਼ੀਸਦੀ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਵਿਭਾਗ ਦੀਆਂ ਸਕੀਮਾਂ ਬਾਰੇ ਜਾਣਕਾਰੀ ਪ੍ਰਾਪਤ ਕਰਨ ਅਤੇ ਇਨ੍ਹਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।
ਡਿਪਟੀ ਡਾਇਰੈਕਟਰ ਡੇਅਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਕਿਸਾਨਾਂ ਨੇ ਵਿਭਾਗ ਦੇ ਨਿਯਮਾਂ ਅਤੇ ਮਾਪਦੰਡਾਂ ਅਨੁਸਾਰ ਆਧੁਨਿਕ ਕੈਟਲ ਸ਼ੈੱਡ, ਸਿੰਗਲ ਰੋਅ ਫੋਡਰ ਹਾਰਵੈਸਟਰ ਅਤੇ ਮਿਲਕਿੰਗ ਮਸ਼ੀਨਾਂ ਸਥਾਪਤ ਕੀਤੀਆਂ ਹਨ, ਉਹ ਸਬਸਿਡੀ ਪ੍ਰਾਪਤ ਕਰਨ ਲਈ ਆਪਣੀ ਅਰਜ਼ੀ ਅਤੇ ਲੋੜੀਂਦੇ ਦਸਤਾਵੇਜ਼ ਲੈ ਕੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਜਲੰਧਰ ਵਿਖੇ ਸੰਪਰਕ ਕਰ ਸਕਦੇ ਹਨ , ਤਾਂ ਜੋ ਉਹ ਵਿਭਾਗ ਦੀਆਂ ਸਕੀਮਾਂ ਤਹਿਤ ਮਿਲਣ ਵਾਲੀ ਸਬਸਿਡੀ ਦਾ ਲਾਭ ਲੈ ਸਕਣ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਮੋਬਾਈਲ ਨੰਬਰ 97793-52959 'ਤੇ ਸੰਪਰਕ ਕੀਤਾ ਜਾ ਸਕਦਾ ਹੈ।