ਦਾਨੀਆਂ ਦਾ ਸਿੱਖਿਆ ਦੇ ਖੇਤਰ ’ਚ ਵੱਡਾ ਯੋਗਦਾਨ : ਵਿਧਾਇਕ ਢੋਸ
ਦਾਨੀ ਪਰਿਵਾਰ ਦਾ ਸਿੱਖਿਆ ਦੇ ਖੇਤਰ ਵਿਚ ਵੱਡਾ ਯੋਗਦਾਨ : ਵਿਧਾਇਕ ਲਾਡੀ ਢੋਸ
Publish Date: Sat, 07 Feb 2026 08:26 PM (IST)
Updated Date: Sat, 07 Feb 2026 08:29 PM (IST)

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਇਲਾਕੇ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਮੰਤਵ ਨਾਲ ਨਵੀਂ ਖੁੱਲ੍ਹੀ ਵਿਦਿਅਕ ਸੰਸਥਾ ਦੂਨ ਵਰਲਡ ਸਕੂਲ ਮਲਸੀਆਂ ਦਾ ਉਦਘਾਟਨ ਹੋਇਆ। ਸਮਾਗਮ ਦੀ ਸ਼ੁਰੂਆਤ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਨਾਲ ਹੋਈ। ਉਪਰੰਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਪ੍ਰੋ. ਜਗਰੂਪ ਸਿੰਘ ਰੂਪ ਖਾਲਸਾ ਨੇ ਇਲਾਹੀ ਬਾਣੀ ਦੇ ਕੀਰਤਨ ਨਾਲ ਅਤੇ ਪੰਥ ਪ੍ਰਸਿੱਧ ਕਥਾਵਾਚਕ ਭਾਈ ਸਰਬਜੀਤ ਸਿੰਘ ਲੁਧਿਆਣਾ ਵਾਲਿਆਂ ਨੇ ਕਥਾ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਸਕੂਲ ਦੇ ਵਿਦਿਆਰਥੀਆਂ ਵੱਲੋਂ ਵੀ ਸ਼ਬਦ ਗਾਇਨ ਕੀਤੇ ਗਏ। ਉਦਘਾਟਨੀ ਸਮਾਰੋਹ ਵਿਚ ਹਲਕਾ ਧਰਮਕੋਟ ਤੋਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ‘ਆਪ’ ਹਲਕਾ ਸ਼ਾਹਕੋਟ ਦੇ ਇੰਚਾਰਜ ਪਰਮਿੰਦਰ ਸਿੰਘ ਪੰਡੋਰੀ, ਬੈਕਫਿੰਕੋ ਪੰਜਾਬ ਦੇ ਵਾਈਸ ਚੇਅਰਮੈਨ ਹਰਜਿੰਦਰ ਸਿੰਘ ਸੀਚੇਵਾਲ, ਭਾਜਪਾ ਦੇ ਹਲਕਾ ਕੈਂਪ ਇੰਚਾਰਜ ਰਾਣਾ ਹਰਦੀਪ ਸਿੰਘ, ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਸੁਰਜੀਤ ਸਿੰਘ ਸ਼ੰਟੀ ਸੀਚੇਵਾਲ ਤੇ ਹੋਰਨਾਂ ਨਾਮਵਰ ਸਖਸ਼ੀਅਤਾਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸੰਬੋਧਨ ਕਰਦਿਆਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਕਿਹਾ ਕਿ ਦਾਨੀ ਪਰਿਵਾਰ ਦਾ ਸਿੱਖਿਆ ਦੇ ਖੇਤਰ ਵਿਚ ਵੱਡਾ ਯੋਗਦਾਨ ਹੈ। ਉਹ ਵੀ ਇਸ ਸੰਸਥਾ ਦੇ ਵਿਦਿਆਰਥੀ ਰਹੇ ਹਨ। ਐੱਮਡੀ ਜਸਵੰਤ ਸਿੰਘ ਦਾਨੀਆਂ ਨੇ ਆਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਸੰਸਥਾ ਦਾ ਟੀਚਾ ਬੱਚਿਆਂ ਨੂੰ ਸਿਰਫ਼ ਪੜ੍ਹਾਉਣਾ ਹੀ ਨਹੀਂ, ਸਗੋਂ ਉਨ੍ਹਾਂ ਨੂੰ ਜ਼ਿੰਦਗੀ ਦੇ ਹਰ ਖੇਤਰ ਵਿਚ ਕਾਮਯਾਬ ਕਰਨਾ ਹੈ। ਚੇਅਰਮੈਨ ਪਰਮਵੀਰ ਸਿੰਘ ਨੇ ਸਕੂਲ ਦੇ ਵਿਜ਼ਨ ਬਾਰੇ ਦੱਸਦਿਆਂ ਕਿਹਾ ਕਿ ਦੂਨ ਵਰਲਡ ਸਕੂਲ ਵਿਚ ਬੱਚਿਆਂ ਦੇ ਸਰਬਪੱਖੀ ਵਿਕਾਸ ਤੇ ਨੈਤਿਕ ਕਦਰਾਂ-ਕੀਮਤਾਂ ਉੱਪਰ ਵਧੇਰੇ ਜ਼ੋਰ ਦਿੱਤਾ ਜਾਵੇਗਾ। ਡਾਇਰੈਕਟਰ ਐੱਸਪੀ ਕੌਰ ਨੇ ਦੱਸਿਆ ਕਿ ਸਕੂਲ ਵਿਚ ਵਿਦਿਆਰਥੀਆਂ ਲਈ ਵਿਸ਼ਵ ਪੱਧਰੀ ਖੇਡ ਸਹੂਲਤਾਂ ਮੌਜੂਦ ਹਨ। ਇਸ ਮੌਕੇ ਸੰਸਥਾ ਦੇ ਮਾਣਮੱਤੇ ਸਾਬਕਾ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਨ੍ਹਾਂ ’ਚ ਇਕਬਾਲ ਸਿੰਘ ਪੀਆਰਓ ਮੁੱਖ ਮੰਤਰੀ ਦਫ਼ਤਰ ਪੰਜਾਬ, ਅਦਿਤੀ ਗੁਪਤਾ ਡਿਪਟੀ ਜ਼ਿਲ੍ਹਾ ਅਟਾਰਨੀ ਸੀਬੀਆਈ ਕੋਰਟ ਮੁਹਾਲੀ, ਡਾ. ਅਲੀਸ਼ਾ ਗੁਪਤਾ ਗੋਲਡ ਮੈਡਲਿਸਟ ਐੱਮਬੀਬੀਐੱਸ, ਡਾ. ਸੁਮੇਲ ਗੁਪਤਾ ਤੇ ਡਾ. ਕਮਲਜੀਤ ਕੌਰ ਸਿਵਲ ਹਸਪਤਾਲ ਮੋਗਾ ਸ਼ਾਮਲ ਸਨ। ਇਸ ਮੌਕੇ ਚੇਅਰਮੈਨ ਕੁਲਵੰਤ ਸਿੰਘ, ਚੇਅਰਮੈਨ ਸਤਵੰਤ ਸਿੰਘ, ਜਨਰਲ ਸਕੱਤਰ ਇੰਦਰਪ੍ਰਤਾਪ ਸਿੰਘ, ਖੱਤਰੀ ਮਹਾ ਸਭਾ ਦੇ ਪ੍ਰਧਾਨ ਵਿਜੇ ਧੀਰ, ਪੀ.ਕੇ ਮਹਿਤਾ, ਸੀਨੀਅਰ ਕਾਂਗਰਸੀ ਆਗੂ ਟਿੰਪੀ ਕੁਮਰਾ, ਐੱਮਸੀ ਰਾਖੀ ਮੱਟੂ, ਚੰਚਲ ਸਿੰਘ ਮਾਲੂਪੁਰ, ਸਾਬਕਾ ਚੇਅਰਮੈਨ ਲਖਵਿੰਦਰ ਸਿੰਘ ਲੱਖਾ, ਜਗੀਰ ਸਿੰਘ ਸਰਪੰਚ ਮੱਲੀਵਾਲ, ਕੁਲਵੰਤ ਰਾਏ ਸ਼ਰਮਾ, ਕਰਮ ਚੰਦ ਲੋਹੀਆਂ, ਰਾਜਵਿੰਦਰ ਸਿੰਘ ਥਿੰਦ, ਗੁਰਪ੍ਰੀਤ ਸਿੰਘ ਮਠਾੜੂ ਆਦਿ ਹਾਜ਼ਰ ਸਨ।