ਦਰਸ਼ਨ ਅਕੈਡਮੀ ਦੇ ਵਿਦਿਆਰਥੀਆਂ 12ਵੀਂ ਦੇ ਨਤੀਜੇ ’ਚ ਮਾਰੀਆਂ ਮੱਲਾਂ
ਦਰਸ਼ਨ ਅਕੈਡਮੀ ਦੇ ਵਿਦਿਆਰਥੀਆਂ ਦਾ ਸੀਬੀਐੱਸਈ 12ਵੀਂ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ
Publish Date: Wed, 13 May 2026 08:15 PM (IST)
Updated Date: Thu, 14 May 2026 04:15 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਦਰਸ਼ਨ ਅਕੈਡਮੀ ਨੇ ਇੱਕ ਵਾਰ ਫਿਰ ਅਕਾਦਮਿਕ ਉੱਤਮਤਾ ਦੀ ਆਪਣੀ ਪਰੰਪਰਾ ਨੂੰ ਕਾਇਮ ਰੱਖਦਿਆਂ ਸੀਬੀਐਸਈ 12ਵੀਂ ਜਮਾਤ ਦੇ ਨਤੀਜਿਆਂ ਵਿੱਚ 100 ਫੀਸਦੀ ਨਤੀਜਾ ਹਾਸਲ ਕੀਤਾ ਹੈ। ਸਕੂਲ ਦੇ ਵਿਦਿਆਰਥੀਆਂ ਨੇ ਸਾਇੰਸ, ਕਾਮਰਸ ਤੇ ਹਿਊਮੈਨਿਟੀਜ਼ ਤਿੰਨਾਂ ਸਟ੍ਰੀਮਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਕਾਮਰਸ ਸਟ੍ਰੀਮ ਵਿੱਚ ਨੰਦਿਨੀ ਨੇ 95.2 ਫੀਸਦੀ ਅੰਕ ਹਾਸਲ ਕਰ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਮੌਲਿਕ ਸ਼ਰਮਾ ਨੇ 91.6 ਫੀਸਦੀ ਅੰਕਾਂ ਨਾਲ ਦੂਜਾ ਅਤੇ ਸਲੋਨੀ ਨੇ 90 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ। ਕਈ ਵਿਦਿਆਰਥੀਆਂ ਨੇ ਅਕਾਊਂਟੈਂਸੀ ਵਿੱਚ 99, ਬਿਜ਼ਨਸ ਸਟੱਡੀਜ਼ ਵਿੱਚ 98 ਅਤੇ ਅਰਥ ਸ਼ਾਸਤਰ ਵਿੱਚ 93 ਤੋਂ ਵੱਧ ਅੰਕ ਪ੍ਰਾਪਤ ਕਰਕੇ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ ਕੀਤਾ। ਹਿਊਮੈਨੀਟੀਜ਼ ਸਟ੍ਰੀਮ ਵਿੱਚ ਦਿਵਯਾਂਸ਼ੀ ਗੁਪਤਾ ਨੇ 90.4 ਫੀਸਦੀ ਅੰਕਾਂ ਨਾਲ ਪਹਿਲਾ ਸਥਾਨ ਪ੍ਰਾਪਤ ਕੀਤਾ। ਇੰਦਰਪ੍ਰੀਤ ਨੇ 83.4 ਫੀਸਦੀ ਅੰਕਾਂ ਨਾਲ ਦੂਜਾ ਅਤੇ ਅੰਸ਼ ਪਾਂਡੇ ਨੇ 82 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ। ਇਤਿਹਾਸ, ਰਾਜਨੀਤੀ ਸ਼ਾਸਤਰ ਅਤੇ ਮਨੋਵਿਗਿਆਨ ਵਰਗੇ ਵਿਸ਼ਿਆਂ ਵਿੱਚ ਵਿਦਿਆਰਥੀਆਂ ਦਾ ਪ੍ਰਦਰਸ਼ਨ ਕਾਬਿਲੇ-ਤਾਰੀਫ਼ ਰਿਹਾ। ਸਾਇੰਸ ਸਟ੍ਰੀਮ ਵਿੱਚ ਮਹੇਸ਼ ਨੇ 93.8 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਆਰੀਅਨ ਨੇ 84.8 ਫੀਸਦੀ ਅੰਕਾਂ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ। ਅਨਮੋਲ ਨੇ ਤੀਜਾ ਸਥਾਨ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ। ਵਿਦਿਆਰਥੀਆਂ ਨੇ ਭੌਤਿਕ ਵਿਗਿਆਨ, ਰਸਾਇਣ ਵਿਗਿਆਨ ਅਤੇ ਗਣਿਤ ਵਰਗੇ ਵਿਸ਼ਿਆਂ ਵਿੱਚ ਵੀ ਸ਼ਾਨਦਾਰ ਅੰਕ ਹਾਸਲ ਕੀਤੇ। ਸਕੂਲ ਦੇ ਪ੍ਰਿੰਸੀਪਲ ਦਿਨੇਸ਼ ਸਿੰਘ ਨੇ ਸਫਲ ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਸਕੂਲ ਮੈਨੇਜਰ ਪ੍ਰੋ. ਰਜਨੀਸ਼ ਖੰਨਾ, ਮੈਨੇਜਮੈਂਟ ਕਮੇਟੀ ਮੈਂਬਰ ਦੀਪਕ ਜੌੜਾ ਤੇ ਹੋਰ ਮੈਂਬਰਾਂ ਨੇ ਵੀ ਵਿਦਿਆਰਥੀਆਂ ਦੀ ਸਫਲਤਾ ‘ਤੇ ਖੁਸ਼ੀ ਪ੍ਰਗਟ ਕਰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।