ਵਿਦਿਆਰਥੀਆਂ ਨੇ ਵਧਾਇਆ ਦਰਸ਼ਨ ਅਕੈਡਮੀ ਦਾ ਮਾਣ
ਦਰਸ਼ਨ ਅਕੈਡਮੀ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ
Publish Date: Thu, 16 Apr 2026 08:51 PM (IST)
Updated Date: Thu, 16 Apr 2026 08:54 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਦਰਸ਼ਨ ਅਕੈਡਮੀ ਸਕੂਲ ਨੇ ਇਸ ਸਾਲ ਦਸਵੀਂ ਜਮਾਤ ਦੀ ਬੋਰਡ ਪ੍ਰੀਖਿਆ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 100 ਫੀਸਦੀ ਨਤੀਜਾ ਹਾਸਲ ਕੀਤਾ ਹੈ। ਇਹ ਸਫਲਤਾ ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾਂ ਦੀ ਰਹਿਨੁਮਾਈ ਤੇ ਪ੍ਰਬੰਧਕ ਕਮੇਟੀ ਦੇ ਸਹਿਯੋਗ ਦਾ ਸਪੱਸ਼ਟ ਪ੍ਰਮਾਣ ਹੈ। ਇਸ ਮੌਕੇ ਖਾਸ ਗੱਲ ਇਹ ਰਹੀ ਕਿ ਸਕੂਲ ਦੇ ਪੰਜ ਵਿਦਿਆਰਥੀਆਂ ਪ੍ਰਭਗੁਣ ਕੌਰ (96.2 ਫੀਸਦੀ), ਮੁਸਕਾਨ ਵਾਲੀਆ (93.4 ਫੀਸਦੀ), ਗੁਰਸਾਹਿਬ ਸਿੰਘ (92.4 ਫੀਸਦੀ), ਚਾਰਵੀ (91 ਫੀਸਦੀ) ਤੇ ਬਾਨੀ ਚੋਪੜਾ (90.4 ਫੀਸਦੀ) ਨੇ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ। ਇਸ ਤੋਂ ਇਲਾਵਾ 18 ਵਿਦਿਆਰਥੀਆਂ ਨੇ 81 ਫੀਸਦੀ ਤੋਂ ਵੱਧ ਅੰਕ ਹਾਸਲ ਕੀਤੇ। ਸਕੂਲ ਦੇ ਪ੍ਰਿੰਸੀਪਲ ਦਿਨੇਸ਼ ਸਿੰਘ, ਅਧਿਆਪਕਾਂ ਤੇ ਪ੍ਰਬੰਧਕ ਕਮੇਟੀ ਨੇ ਇਸ ਉਪਲੱਬਧੀ ’ਤੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।