- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਦੇ ਨਾਲ ਹੀ ਮੁਲਜ਼ਮ 'ਤੇ ਪਤਨੀ ਦੀ ਗੱਡੀ ਦੀ ਭੰਨਤੋੜ ਕਰਨ ਅਤੇ ਉਸ ਦਾ ਬਣਦਾ 'ਇਸਤਰੀ ਧਨ' (ਦਾਜ ਦਾ ਸਾਮਾਨ) ਵੀ ਕਥਿਤ ਤੌਰ ’ਤੇ ਵਾਪਿਸ ਨਾ ਕਰਨ ਦਾ ਦੋਸ਼ ਹੈ।

ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਜ਼ਿਲ੍ਹਾ ਹੁਸ਼ਿਆਰਪੁਰ ਦੇ ਥਾਣਾ ਦਸੂਹਾ ਦੀ ਪੁਲਿਸ ਵੱਲੋਂ ਇੱਕ ਵਿਆਹੁਤਾ ਮਹਿਲਾ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ, ਉਸ ਦੇ ਪਤੀ ਖ਼ਿਲਾਫ਼ ਦਾਜ ਉਤਪੀੜਨ, ਕੁੱਟਮਾਰ ਅਤੇ ਭੰਨਤੋੜ ਦੇ ਦੋਸ਼ਾਂ ਤਹਿਤ ਭਾਰਤੀ ਨਿਆਏ ਸੰਹਿਤਾ ਦੀਆਂ ਸਬੰਧਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮ ਪਤੀ ਦੀ ਪਛਾਣ ਪਰਮਜੀਤ ਸਿੰਘ ਪੁੱਤਰ ਬੂਟਾ ਸਿੰਘ, ਵਾਸੀ ਨੰਗਲ ਫੀਦਾ (ਥਾਣਾ ਆਦਮਪੁਰ, ਜ਼ਿਲ੍ਹਾ ਜਲੰਧਰ) ਵਜੋਂ ਹੋਈ ਹੈ।
ਕੀ ਹੈ ਪੂਰਾ ਮਾਮਲਾ?
ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ, ਮਨਦੀਪ ਕੌਰ ਵਾਸੀ ਪਿੰਡ ਬਾਜਾ ਚੱਕ (ਥਾਣਾ ਦਸੂਹਾ) ਦਾ ਵਿਆਹ ਪਰਮਜੀਤ ਸਿੰਘ ਨਾਲ ਹੋਇਆ ਸੀ। ਦੋਸ਼ ਹੈ ਕਿ ਵਿਆਹ ਤੋਂ ਬਾਅਦ ਮੁਲਜ਼ਮ ਪਰਮਜੀਤ ਸਿੰਘ ਆਪਣੀ ਪਤਨੀ ਮਨਦੀਪ ਕੌਰ ਨੂੰ ਕਥਿਤ ਤੌਰ ’ਤੇ ਦਾਜ ਲਈ ਤੰਗ-ਪ੍ਰੇਸ਼ਾਨ ਕਰਦਾ ਸੀ ਅਤੇ ਉਸ ਨਾਲ ਗਾਲੀ-ਗਲੋਚ ਤੇ ਕੁੱਟਮਾਰ ਕਰਦਾ ਸੀ।
ਇਸ ਦੇ ਨਾਲ ਹੀ ਮੁਲਜ਼ਮ 'ਤੇ ਪਤਨੀ ਦੀ ਗੱਡੀ ਦੀ ਭੰਨਤੋੜ ਕਰਨ ਅਤੇ ਉਸ ਦਾ ਬਣਦਾ 'ਇਸਤਰੀ ਧਨ' (ਦਾਜ ਦਾ ਸਾਮਾਨ) ਵੀ ਕਥਿਤ ਤੌਰ ’ਤੇ ਵਾਪਿਸ ਨਾ ਕਰਨ ਦਾ ਦੋਸ਼ ਹੈ।
ਪੁਲਿਸ ਕਾਰਵਾਈ
ਪੀੜਤ ਮਹਿਲਾ ਵੱਲੋਂ ਐਸ.ਐਸ.ਪੀ. ਦਫ਼ਤਰ ਹੁਸ਼ਿਆਰਪੁਰ ਵਿਖੇ ਦਿੱਤੀ ਦਰਖਾਸਤ ਤੋਂ ਬਾਅਦ, ਦਸੂਹਾ ਪੁਲਿਸ ਵੱਲੋਂ ਇਸ ਮਾਮਲੇ ਦੀ ਮੁਢਲੀ ਪੜਤਾਲ ਕੀਤੀ ਗਈ। ਜਾਂਚ ਅਧਿਕਾਰੀ ਦੀ ਰਿਪੋਰਟ ਦੇ ਆਧਾਰ 'ਤੇ ਮੁਲਜ਼ਮ ਪਤੀ ਪਰਮਜੀਤ ਸਿੰਘ ਦੇ ਖ਼ਿਲਾਫ਼ ਥਾਣਾ ਦਸੂਹਾ ਵਿਖੇ ਮੁਕਦਮਾ ਦਰਜ ਕਰ ਲਿਆ ਗਿਆ ਹੈ। ਪੁਲਿਸ ਮੁਤਾਬਕ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।