ਸੀਨੀਅਰ ਸਟਾਫ ਰਿਪੋਰਟਰ, ਜਲੰਧਰ : ਡੀਏਵੀ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਸਕੂਲ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ, ਜਿਸ ਵਿਚ ਛੇ ਵਿਦਿਆਰਥੀਆਂ ਨੇ ਨੱਬੇ ਪ੍ਰਤੀਸ਼ਤ ਤੋਂ ਵੱਧ ਅੰਕ ਅਤੇ 27 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਰਾਪਤ ਕੀਤੇ ਅਤੇ 140 ਤੋਂ ਵੱਧ ਵਿਦਿਆਰਥੀਆਂ ਨੇ ਪਹਿਲੇ ਦਰਜੇ ਵਿੱਚ ਪ੍ਰਰੀਖਿਆ ਪਾਸ ਕੀਤੀ। ਸਮਿ੍ਤੀ ਨੇ ਕਾਮਰਸ ਸਟਰੀਮ ਵਿੱਚ 94.8 ਪ੍ਰਤੀਸ਼ਤ ਅੰਕ ਪ੍ਰਰਾਪਤ ਕਰਕੇ ਸਕੂਲ ਵਿੱਚੋਂ ਪਹਿਲਾ ਸਥਾਨ ਪ੍ਰਰਾਪਤ ਕੀਤਾ। ਨਾਨ-ਮੈਡੀਕਲ ਵਿੱਚੋਂ ਪ੍ਰਬਲ ਸ਼ਰਮਾ ਨੇ 94.6 ਪ੍ਰਤੀਸ਼ਤ ਅਤੇ ਕਾਮਰਸ ਸਟਰੀਮ ਵਿੱਚੋਂ ਵੰਸ਼ ਸਿੱਬਲ ਨੇ 94.4 ਪ੍ਰਤੀਸ਼ਤ ਅੰਕ ਪ੍ਰਰਾਪਤ ਕਰਕੇ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਪ੍ਰਰਾਪਤ ਕੀਤਾ। ਪਿੰ੍ਸੀਪਲ ਡਾ. ਰਾਜੇਸ਼ ਕੁਮਾਰ, ਕਾਲਜੀਏਟ ਸਕੂਲ ਦੇ ਇੰਚਾਰਜ ਡਾ. ਸੀਮਾ ਸ਼ਰਮਾ ਅਤੇ ਫੈਕਲਟੀ ਮੈਂਬਰਾਂ ਨੇ ਅਕਾਦਮਿਕ ਟਾਪਰਾਂ ਨੂੰ ਇੱਕ ਵਾਰ ਫਿਰ ਸਕੂਲ ਦਾ ਨਾਂ ਰੌਸ਼ਨ ਕਰਨ ਲਈ ਵਧਾਈ ਦਿੱਤੀ ਅਤੇ ਉਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।