ਡੀਏਵੀ ਕਾਲਜ ਦੇ ਵਿਦਿਆਰਥੀਆਂ ਨੇ ਮੈਰਿਟ ’ਚ ਬਣਾਈ ਥਾਂ
ਡੀਏਵੀ ਕਾਲਜ ਦੇ ਵਿਦਿਆਰਥੀਆਂ ਯੂਨੀਵਰਸਿਟੀ ਮੈਰਿਟ ਸੂਚੀ ’ਚ
Publish Date: Wed, 20 May 2026 06:27 PM (IST)
Updated Date: Wed, 20 May 2026 06:28 PM (IST)

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਡੀਏਵੀ ਕਾਲਜ ਦੇ ਪੋਸਟ ਗ੍ਰੈਜੂਏਟ ਸੰਸਕ੍ਰਿਤ ਵਿਭਾਗ ਦੇ ਪਹਿਲੇ ਅਤੇ ਤੀਜੇ ਸਮੈਸਟਰ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੁਆਰਾ ਐਲਾਨੇ ਗਏ ਦਸੰਬਰ 2025 ਦੇ ਪ੍ਰੀਖਿਆ ਨਤੀਜਿਆਂ ਵਿੱਚ ਮੱਲਾਂ ਮਾਰ ਕੇ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿੱਚ ਸਥਾਨ ਪ੍ਰਾਪਤ ਕੀਤਾ ਹੈ। ਪ੍ਰਿੰਸੀਪਲ ਡਾ.ਅਨੂਪ ਕੁਮਾਰ ਨੇ ਦੱਸਿਆ ਕਿ ਐੱਮ. ਏ. ਸੰਸਕ੍ਰਿਤ ਦੇ ਤੀਜੇ ਸਮੈਸਟਰ ਦੀ ਵਿਦਿਆਰਥਣ ਲੀਨਾ ਸ਼ਰਮਾ ਨੇ 9 ਐੱਸਜੀਪੀਏ ਪ੍ਰਾਪਤ ਕਰਕੇ ਯੂਨੀਵਰਸਿਟੀ ਵਿੱਚ ਪਹਿਲਾ ਸਥਾਨ,ਐੱਮ ਏ ਸੰਸਕ੍ਰਿਤ ਪਹਿਲੇ ਸਮੈਸਟਰ ਦੀ ਵਿਦਿਆਰਥਣ ਸਮਾਧਨ ਸਤਾਰਕਰ ਨੇ 8.60 ਐੱਸਜੀਪੀਏ ਪ੍ਰਾਪਤ ਕਰਕੇ ਯੂਨੀਵਰਸਿਟੀ ਵਿੱਚ ਪਹਿਲਾ ਸਥਾਨ, ਸ਼ੁਭਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਪ੍ਰਿੰਸੀਪਲ ਡਾ. ਅਨੂਪ ਕੁਮਾਰ ਨੇ ਪ੍ਰੀਖਿਆ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਸਖ਼ਤ ਮਿਹਨਤ ਕਰਨ ਅਤੇ ਹੋਰ ਉਚਾਈਆਂ ਪ੍ਰਾਪਤ ਕਰਨ ਲਈ ਉਤਸ਼ਾਹਿਤ ਕੀਤਾ। ਸੰਸਕ੍ਰਿਤ ਨੂੰ ਇਕ ਅਮੀਰ, ਵਿਗਿਆਨਕ ਅਤੇ ਖੋਜ-ਮੁਖੀ ਭਾਸ਼ਾ ਦੱਸਦਿਆਂ ਉਨ੍ਹਾਂ ਕਿਹਾ ਕਿ ਸੰਸਕ੍ਰਿਤ ਭਾਸ਼ਾ ਦੇ ਮਾਧਿਅਮ ਰਾਹੀਂ ਭਾਰਤੀ ਵੈਦਿਕ ਗਿਆਨ ਅਤੇ ਵਿਗਿਆਨ ਦਾ ਅਧਿਐਨ ਕਰਨਾ ਅਤੇ ਮੌਜੂਦਾ ਸਮੇਂ ਵਿੱਚ ਇਸਨੂੰ ਆਧੁਨਿਕ ਵਿਗਿਆਨ ਨਾਲ ਜੋੜਨਾ ਸਮੇਂ ਦੀ ਲੋੜ ਹੈ। ਵਿਦਿਆਰਥੀਆਂ ਦੇ ਸਨਮਾਨ ਸਮਾਗਮ ਵਿੱਚ ਸੰਸਕ੍ਰਿਤ ਵਿਭਾਗ ਤੋਂ ਪ੍ਰੋ. ਰਿਤੂ ਤਲਵਾੜ ਚੇਅਰਪਰਸਨ, ਪ੍ਰੋ. ਵਿਵੇਕ ਸ਼ਰਮਾ ਅਤੇ ਪ੍ਰੋ. ਮੋਤੀ ਰਾਮ ਮੌਜੂਦ ਸਨ।