ਡੀਏਵੀ ਕਾਲਜ ਦੀਆਂ ਵਿਦਿਆਰਥਣਾਂ ਛਾਈਆਂ
ਡੀਏਵੀ ਕਾਲਜ ਦੇ ਵਿਦਿਆਰਥੀਆਂ ਨੇ ਪ੍ਰੀਖਿਆਵਾਂ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ
Publish Date: Fri, 15 May 2026 07:54 PM (IST)
Updated Date: Fri, 15 May 2026 07:57 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਡੀਏਵੀ ਕਾਲਜ ਜਲੰਧਰ ਦੇ ਐੱਮਐੱਸਸੀ ਕੈਮਿਸਟਰੀ ਸਮੈਸਟਰ ਪਹਿਲੇ ਦੇ ਵਿਦਿਆਰਥੀਆਂ ਨੇ ਦਸੰਬਰ 2025 ’ਚ ਹੋਈਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਵਿੱਚ ਚੋਟੀ ਦੇ ਸਥਾਨ ਹਾਸਲ ਕੀਤੇ ਹਨ। ਪ੍ਰਿੰਸੀਪਲ ਡਾ. ਅਨੂਪ ਕੁਮਾਰ ਨੇ ਦੱਸਿਆ ਕਿ ਦੀਪਿੰਦਰ ਕੌਰ ਨੇ 8.9 ਦੇ ਪ੍ਰਭਾਵਸ਼ਾਲੀ ਸੀਜੀਪੀਏ ਨਾਲ ਯੂਨੀਵਰਸਿਟੀ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਜਹਾਨਵੀ ਨੇ 8.34 ਦੇ ਸੀਜੀਪੀਏ ਨਾਲ ਯੂਨੀਵਰਸਿਟੀ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਵਿਭਾਗ ਦੇ ਮੁਖੀ ਪ੍ਰੋ. ਸ਼ੀਤਲ ਅਗਰਵਾਲ ਨੇ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ।