ਸੀਨੀਅਰ ਸਟਾਫ ਰਿਪੋਰਟਰ, ਜਲੰਧਰ : ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਐੱਮਐੱਸਸੀ (ਗਣਿਤ) ਸਮੈਸਟਰ ਦੂਜੇ ਦੇ ਨਤੀਜਿਆਂ ਵਿੱਚ ਡੀਏਵੀ ਕਾਲਜ ਜਲੰਧਰ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਕਾਲਜ ਦੀ ਵਿਦਿਆਰਥਣ ਕੰਚਨ ਨੇ 86.2 ਫੀਸਦੀ ਅੰਕ ਪ੍ਰਰਾਪਤ ਕਰਕੇ ਯੂਨੀਵਰਸਿਟੀ 'ਚੋਂ ਦੂਜਾ ਅਤੇ ਕਾਲਜ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ। ਜਸਕੀਰਤ ਨੇ 83.3 ਫੀਸਦੀ ਅੰਕ ਪ੍ਰਰਾਪਤ ਕਰਕੇ ਕਾਲਜ ਵਿੱਚੋਂ ਦੂਸਰਾ ਅਤੇ ਹਿਮਾਂਸ਼ੂ ਨੇ 81.7 ਫੀਸਦੀ ਅੰਕ ਪ੍ਰਰਾਪਤ ਕਰਕੇ ਤੀਸਰਾ ਸਥਾਨ ਪ੍ਰਰਾਪਤ ਕੀਤਾ। ਪਿੰ੍ਸੀਪਲ ਪੋ੍: ਸਲਿਲ ਕੁਮਾਰ ਉੱਪਲ ਨੇ ਗਣਿਤ ਵਿਭਾਗ ਦੇ ਮੁਖੀ ਡਾ: ਐੱਸ.ਕੇ. ਤੁਲੀ, ਵਿਭਾਗ ਦੇ ਸਮੂਹ ਫੈਕਲਟੀ ਮੈਂਬਰਾਂ ਨੇ ਟਾਪਰਾਂ ਨੂੰ ਸਨਮਾਨਿਤ ਕੀਤਾ ਤੇ ਸ਼ੁੱਭ ਕਾਮਨਾਵਾਂ ਦਿੱਤੀਆਂ। ਡਾ. ਐੱਸ.ਕੇ ਤੁਲੀ ਨੇ ਵਿਭਾਗ ਦਾ ਨਾਂ ਰੋਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।