Breaking : ਜਲੰਧਰ 'ਚ ਦਿਨ-ਦਿਹਾੜੇ ਗੁੰਡਾਗਰਦੀ, ਚਾਵਲਾ ਮੋਬਾਈਲ ਸ਼ਾਪ 'ਤੇ ਬਦਮਾਸ਼ਾਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ; ਲੋਕਾਂ ਨੇ ਮੌਕੇ 'ਤੇ ਹੀ ਦਬੋਚੇ ਹਮਲਾਵਰ
ਜਲੰਧਰ ਸ਼ਹਿਰ ਦੇ ਫੁੱਟਬਾਲ ਚੌਕ ਦੇ ਨੇੜੇ ਸਥਿਤ ਕਾਰ ਬਾਜ਼ਾਰ ਵਿੱਚ ਅੱਜ ਉਸ ਵੇਲੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ, ਜਦੋਂ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਇੱਕ ਮੋਬਾਈਲ ਦੀ ਦੁਕਾਨ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਦੱਸਿਆ ਜਾ ਰਿਹਾ ਹੈ ਕਿ ਇਹ ਫਾਇਰਿੰਗ 'ਚਾਵਲਾ ਮੋਬਾਈਲ ਸ਼ਾਪ' ਨੂੰ ਨਿਸ਼ਾਨਾ ਬਣਾ ਕੇ ਕੀਤੀ ਗਈ ਸੀ।
Publish Date: Sat, 20 Jun 2026 03:55 PM (IST)
Updated Date: Sat, 20 Jun 2026 03:58 PM (IST)
ਕ੍ਰਾਈਮ ਰਿਪੋਰਟ, ਜਲੰਧਰ - ਜਲੰਧਰ ਸ਼ਹਿਰ ਦੇ ਫੁੱਟਬਾਲ ਚੌਕ ਦੇ ਨੇੜੇ ਸਥਿਤ ਕਾਰ ਬਾਜ਼ਾਰ ਵਿੱਚ ਅੱਜ ਉਸ ਵੇਲੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ, ਜਦੋਂ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਇੱਕ ਮੋਬਾਈਲ ਦੀ ਦੁਕਾਨ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਦੱਸਿਆ ਜਾ ਰਿਹਾ ਹੈ ਕਿ ਇਹ ਫਾਇਰਿੰਗ 'ਚਾਵਲਾ ਮੋਬਾਈਲ ਸ਼ਾਪ' ਨੂੰ ਨਿਸ਼ਾਨਾ ਬਣਾ ਕੇ ਕੀਤੀ ਗਈ ਸੀ।
ਦੱਸ ਦਈਏ ਕਿ ਬਾਈਕ ਸਵਾਰ ਦੋ ਬਦਮਾਸ਼ਾਂ ਨੇ ਦੁਕਾਨ ਦੇ ਬਾਹਰ ਆ ਕੇ ਅਚਾਨਕ ਪਿਸਤੌਲ ਤਾਣ ਲਈ ਅਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਗੋਲੀਆਂ ਚੱਲਣ ਕਾਰਨ ਦੁਕਾਨ ਦਾ ਮੂਹਰਲਾ ਸ਼ੀਸ਼ਾ ਪੂਰੀ ਤਰ੍ਹਾਂ ਟੁੱਟ ਗਿਆ। ਇਸ ਹਮਲੇ ਵਿੱਚ ਕੋਈ ਵੀ ਵਿਅਕਤੀ ਜ਼ਖ਼ਮੀ ਨਹੀਂ ਹੋਇਆ ਅਤੇ ਵੱਡਾ ਬਚਾਅ ਹੋ ਗਿਆ।
ਗੋਲੀਆਂ ਚੱਲਣ ਤੋਂ ਤੁਰੰਤ ਬਾਅਦ ਆਸ-ਪਾਸ ਦੇ ਲੋਕਾਂ ਅਤੇ ਦੁਕਾਨਦਾਰਾਂ ਨੇ ਬਹਾਦਰੀ ਦਿਖਾਉਂਦੇ ਹੋਏ ਮੌਕੇ 'ਤੇ ਹੀ ਗੋਲੀ ਚਲਾਉਣ ਵਾਲੇ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਘਟਨਾ ਦੀ ਸੂਚਨਾ ਮਿਲਦੇ ਹੀ ਭਾਰੀ ਪੁਲਿਸ ਫੋਰਸ ਮੌਕੇ 'ਤੇ ਪਹੁੰਚ ਗਈ ਹੈ। ਪੁਲਿਸ ਨੇ ਦੋਵਾਂ ਹਮਲਾਵਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਵਾਰਦਾਤ ਦੇ ਪਿੱਛੇ ਦੀ ਵਜ੍ਹਾ ਦਾ ਪਤਾ ਲਗਾਉਣ ਲਈ ਪੁੱਛਗਿੱਛ ਕੀਤੀ ਜਾ ਰਹੀ ਹੈ।