ਕਿਸਾਨਾਂ ਨੂੰ 1,241 ਕਰੋੜ ਰੁਪਏ ਦੀ ਕੀਤੀ ਅਦਾਇਗੀ : ਡੀਸੀ
- ਜ਼ਿਲ੍ਹੇ ਦੀਆਂ ਮੰਡੀਆਂ
Publish Date: Sat, 09 May 2026 09:38 PM (IST)
Updated Date: Sat, 09 May 2026 09:41 PM (IST)
- ਜ਼ਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 4,89,404 ਮੀਟਰਿਕ ਟਨ ਕਣਕ ਦੀ ਖ਼ਰੀਦ
ਜਲੰਧਰ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕਣਕ ਦੇ ਖ਼ਰੀਦ ਕਾਰਜਾਂ ਨੂੰ ਨਿਰਵਿਘਨ ਢੰਗ ਨਾਲ ਨੇਪਰੇ ਚਾੜਿ੍ਹਆ ਜਾ ਰਿਹਾ ਹੈ¢। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਪਹੁੰਚੀ 4,89,428 ਮੀਟਰਿਕ ਟਨ ਕਣਕ ਵਿਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 4,89,404 ਮੀਟਰਿਕ ਟਨ ਫ਼ਸਲ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ¢। ਉਨ੍ਹਾਂ ਦੱਸਿਆ ਕਿ ਖ਼ਰੀਦ ਕੀਤੀ ਫ਼ਸਲ ਦੀ ਨਿਰਧਾਰਿਤ ਸਮੇਂ ਦੇ ਅੰਦਰ ਅਦਾਇਗੀ ਯਕੀਨੀ ਬਣਾਈ ਜਾ ਰਹੀ ਹੈ ਅਤੇ ਜ਼ਿਲ੍ਹੇ ਵਿਚ ਕਿਸਾਨਾਂ ਨੂੰ ਹੁਣ ਤੱਕ 1,241 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਡੀਸੀ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਕੀਤੇ ਗਏ ਪੁਖ਼ਤਾ ਪ੍ਰਬੰਧਾਂ ਸਦਕਾ ਖ਼ਰੀਦ ਪ੍ਰਕਿਰਿਆ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹੀ ਜਾ ਰਹੀ ਹੈ। ¢ਉਨ੍ਹਾਂ ਲਿਫ਼ਟਿੰਗ ਵਿਚ ਤੇਜ਼ੀ ਲਿਆਉਣ ’ਤੇ ਜ਼ੋਰ ਦਿੱਤਾ ਅਤੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਫ਼ਸਲ ਦੀ ਚੁਕਾਈ ਦੇ ਕੰਮ ਨੂੰ ਹੋਰ ਤੇਜ਼ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਕਟਾਈ ਉਪਰੰਤ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ¢।