ਡੀਸੀ ਨੇ ਬਜ਼ੁਰਗਾਂ ਨਾਲ ਮਨਾਇਆ ਲੋਹੜੀ ਦਾ ਤਿਉਹਾਰ
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ
Publish Date: Tue, 13 Jan 2026 09:03 PM (IST)
Updated Date: Tue, 13 Jan 2026 09:06 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਚਲਾਏ ਜਾ ਰਹੇ ਓਲਡ ਏਜ ਹੋਮ ਵਿਖੇ ਬਜ਼ੁਰਗਾਂ ਨਾਲ ਲੋਹੜੀ ਦਾ ਤਿਉਹਾਰ ਮਨਾਇਆ। ਇਸ ਮੌਕੇ ਡੀਸੀ ਨੇ ਬਜ਼ੁਰਗਾਂ ਦਾ ਹਾਲ-ਚਾਲ ਜਾਣਿਆ ਅਤੇ ਉਨ੍ਹਾਂ ਨੂੰ ਕੰਬਲ, ਮੂੰਗਫਲੀ, ਰਿਓੜੀਆਂ ਆਦਿ ਦੀ ਵੰਡ ਕੀਤੀ। ਡਾ. ਅਗਰਵਾਲ ਨੇ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦਾ ਕੀਮਤੀ ਸਰਮਾਇਆ ਹਨ ਅਤੇ ਉਨ੍ਹਾਂ ਦਾ ਤਜਰਬਾ ਨਵੀਂ ਪੀੜ੍ਹੀ ਲਈ ਮਾਰਗਦਰਸ਼ਕ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਆਪਣੇ ਸਾਰੇ ਨਾਗਰਿਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਖ਼ਾਸ ਕਰ ਬਜ਼ੁਰਗਾਂ ਦੀ ਦੇਖਭਾਲ ਅਤੇ ਸਹਾਇਤਾ ਲਈ ਹਰ ਸਮੇਂ ਤਤਪਰ ਹੈ। ਉਨ੍ਹਾਂ ਬਜ਼ੁਰਗਾਂ ਨੂੰ ਭਰੋਸਾ ਦਿਵਾਇਆ ਕਿ ਜੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰਸ਼ਾਸਨਿਕ ਮਦਦ ਦੀ ਲੋੜ ਹੋਵੇ ਤਾਂ ਉਹ ਬੇਝਿਕ ਪ੍ਰਸ਼ਾਸਨ ਨਾਲ ਸੰਪਰਕ ਕਰ ਸਕਦੇ ਹਨ। ਇਸ ਤੋਂ ਪਹਿਲਾਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਸੁਰਜੀਤ ਲਾਲ ਨੇ ਓਲਡ ਏਜ ਹੋਮ ਪਹੁੰਚਣ ‘ਤੇ ਡੀਸੀ ਡਾ. ਹਿਮਾਂਸ਼ੂ ਦਾ ਸਵਾਗਤ ਕੀਤਾ। ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਿਲ ਰਹੇ ਸਹਿਯੋਗ ਲਈ ਧੰਨਵਾਦ ਪ੍ਰਗਟ ਕੀਤਾ। ਇਸ ਮੌਕੇ ਅਕਾਊਟੈਂਟ ਨੇਕ ਰਾਮ, ਐਡਵੋਕੇਟ ਰਾਕੇਸ਼ ਕੁਮਾਰ, ਮੈਨੇਜਰ ਰਾਮਲਾਲ, ਸੁਰੇਂਦਰ ਸਿੰਘ, ਸੁਰੇਖਾ ਸ਼ਰਮਾ ਆਦਿ ਵੀ ਮੌਜੂਦ ਸਨ।