- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖੇਡਾਂ ਵਤਨ ਪੰਜਾਬ ਦੀਆਂ-2026

ਹਰੇਕ ਖਿਡਾਰੀ ਨੂੰ ਖੇਡ ਮੈਦਾਨਾਂ ਨਾਲ ਜੋੜਨ ਲਈ ਸਰਗਰਮੀ ਨਾਲ ਕੀਤਾ ਜਾਵੇ ਕੰਮ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਜ਼ਿਲ੍ਹੇ ਵਿੱਚ ਚੱਲ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਪ੍ਰਬੰਧਾਂ ਅਤੇ ਰਜਿਸਟ੍ਰੇਸ਼ਨ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖੇਡਾਂ ਸਬੰਧੀ ਜਾਣਕਾਰੀ ਪਿੰਡ ਤੇ ਵਾਰਡ ਪੱਧਰ ਤੱਕ ਪਹੁੰਚਾ ਕੇ ਹਰੇਕ ਯੋਗ ਖਿਡਾਰੀ ਨੂੰ ਖੇਡ ਮੈਦਾਨਾਂ ਨਾਲ ਜੋੜਨ ਲਈ ਪੂਰੀ ਸਰਗਰਮੀ ਨਾਲ ਕੰਮ ਕੀਤਾ ਜਾਵੇ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਸਮੇਤ ਖੇਡ ਵਿਭਾਗ ਦੇ ਅਧਿਕਾਰੀਆਂ ਅਤੇ ਜ਼ਿਲ੍ਹੇ ਦੀਆਂ ਵੱਖ-ਵੱਖ ਖੇਡ ਐਸੋਸੀਏਸ਼ਨਾਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਤਹਿਤ ਅੰਡਰ-14 ਤੋਂ 70 ਸਾਲ ਤੋਂ ਵੱਧ ਉਮਰ ਤੱਕ 9 ਉਮਰ ਵਰਗਾਂ ਵਿੱਚ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਪੰਚਾਇਤਾਂ, ਯੂਥ ਕਲੱਬਾਂ, ਸਪੋਰਟਸ ਕਲੱਬਾਂ ਅਤੇ ਖੇਡ ਐਸੋਸੀਏਸ਼ਨਾਂ ਨਾਲ ਤਾਲਮੇਲ ਕਰਕੇ ਉਨ੍ਹਾਂ ਪ੍ਰਤਿਭਾਸ਼ਾਲੀ ਖਿਡਾਰੀਆਂ ਤੱਕ ਪਹੁੰਚ ਕੀਤੀ ਜਾਵੇ, ਜੋ ਅਜੇ ਤੱਕ ਰਜਿਸਟਰ ਨਹੀਂ ਹੋਏ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਨੌਜਵਾਨਾਂ ਅਤੇ ਹਰ ਉਮਰ ਵਰਗ ਦੇ ਖੇਡ ਪ੍ਰੇਮੀਆਂ ਨੂੰ ਅਪੀਲ ਕੀਤੀ ਕਿ ‘ਖੇਡਾਂ ਵਤਨ ਪੰਜਾਬ ਦੀਆਂ-2026’ ਲਈ ਰਜਿਸਟ੍ਰੇਸ਼ਨ ਯਕੀਨੀ ਬਣਾਉਣ। ਮੀਟਿੰਗ ’ਚ ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਬਾਜਵਾ, ਕੋਚ ਅੰਮ੍ਰਿਤਪਾਲ ਸਿੰਘ ਤੋਂ ਇਲ਼ਾਵਾ ਵੱਖ-ਵੱਖ ਖੇਡ ਐਸੋਸੀਏਸ਼ਨਾਂ ਦੇ ਅਹੁਦੇਦਾਰ ਵੀ ਮੌਜੂਦ ਸਨ।