‘ਜਨਗਣਨਾ-2027’ ਤਹਿਤ ਡੀਸੀ ਨੇ ਕਰਵਾਈ ਸਵੈ-ਗਣਨਾ ਦੀ ਸ਼ੁਰੂਆਤ
‘ਜਨਗਣਨਾ-2027’ ਦੇ ਤਹਿਤ ਡਿਪਟੀ ਕਮਿਸ਼ਨਰ ਨੇ ਕਰਵਾਈ ਸਵੈ-ਗਣਨਾ ਦੀ ਸ਼ੁਰੂਆਤ
Publish Date: Thu, 30 Apr 2026 07:13 PM (IST)
Updated Date: Thu, 30 Apr 2026 07:16 PM (IST)
-ਆਨਲਾਈਨ ਪੋਰਟਲ ’ਤੇ ਜਾ ਕੇ ਆਪ ਵੀ ਵੇਰਵੇ ਕੀਤੇ ਦਰਜ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਅੱਜ ਜਨਗਣਨਾ-2027 ਤਹਿਤ ਜ਼ਿਲ੍ਹੇ ਵਿਚ ਸਵੈ-ਗਣਨਾ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ, ਜੋ ਕਿ 14 ਮਈ ਤੱਕ ਕਰਵਾਈ ਜਾਵੇਗੀ। ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਅੱਜ ਆਪ ਵੀ ਆਨਲਾਈਨ ਪੋਰਟਲ ’ਤੇ ਜਾ ਕੇ ਵੇਰਵੇ ਭਰੇ ਗਏ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਵੈ-ਗਣਨਾ ਇੱਕ ਅਜਿਹੀ ਸਹੂਲਤ ਹੈ, ਜਿਸ ਰਾਹੀਂ ਆਮ ਲੋਕ ਖ਼ੁਦ ਹੀ ਆਪਣੀ ਜਾਣਕਾਰੀ ਸਰਕਾਰੀ ਪੋਰਟਲ ’ਤੇ ਦਰਜ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਦੇ ਲਈ ਨਾਗਰਿਕਾਂ ਨੂੰ ਸਰਕਾਰ ਦੇ ਅਧਿਕਾਰਤ ਜਨਗਣਨਾ ਪੋਰਟਲ ’ਤੇ ਜਾਣਾ ਹੋਵੇਗਾ। ਆਪਣੇ ਮੋਬਾਈਲ ਨੰਬਰ ਅਤੇ ਬੇਸਿਕ ਜਾਣਕਾਰੀ ਦੀ ਵਰਤੋਂ ਕਰਕੇ ਪੋਰਟਲ ’ਤੇ ਲਾਗਇਨ ਕਰਨਾ ਹੋਵੇਗਾ। ਇਸ ਤੋਂ ਬਾਅਦ ਪੋਰਟਲ ’ਤੇ ਮੰਗੇ ਗਏ ਵੇਰਵੇ ਦਰਜ ਕਰਨੇ ਹੋਣਗੇ। ਜਿਵੇਂ ਹੀ ਸਫਲਤਾਪੂਰਵਕ ਫਾਰਮ ਸਬਮਿਟ ਹੋਵੇਗਾ ਤਾਂ ਪੋਰਟਲ ਨਾਗਰਿਕ ਨੂੰ ਇੱਕ ‘ਸੈਲਫ-ਐਨੂਮਰੇਸ਼ਨ ਆਈ ਡੀ’ ਜਨਰੇਟ ਕਰਕੇ ਦੇਵੇਗਾ। ਜਦੋਂ ਜਨਗਣਨਾ ਮੁਲਾਜ਼ਮ ਘਰ ਆਵੇਗਾ ਤਾਂ ਨਾਗਰਿਕ ਨੂੰ ਸਿਰਫ਼ ਇਹ ਆਈ.ਡੀ. ਦਿਖਾਉਣੀ ਹੋਵੇਗੀ। ਇਸ ਨਾਲ ਜਾਣਕਾਰੀ ਦੀ ਤਸਦੀਕ ਹੋ ਜਾਵੇਗੀ ਅਤੇ ਦੁਬਾਰਾ ਫਾਰਮ ਭਰਨ ਦੀ ਲੋੜ ਨਹੀਂ ਪਵੇਗੀ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਸਵੈ-ਗਣਨਾ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ ਤੇ ਜੁਆਇੰਟ ਕਮਿਸ਼ਨਰ, ਨਗਰ ਨਿਗਮ ਸੁਮਨਦੀਪ ਕੌਰ ਵੀ ਮੌਜੂਦ ਸਨ।