DC ਦਫ਼ਤਰ ਦੇ ਕਰਮਚਾਰੀਆਂ ਦੀ ਹੜਤਾਲ ਅੱਜ, 9 ਸਾਲ ਤੋਂ ਚੋਣ ਡਿਊਟੀ ਦਾ ਮਿਹਨਤਾਨਾ ਨਾ ਮਿਲਣ ’ਤੇ ਜਿਮਖਾਨਾ ਕਲੱਬ ਚੋਣਾਂ ਦਾ ਬਾਈਕਾਟ
ਡੀ.ਸੀ. ਦਫ਼ਤਰ ਕਰਮਚਾਰੀ ਐਸੋਸੀਏਸ਼ਨ ਜਲੰਧਰ ਵੱਲੋਂ ਕਿਹਾ ਗਿਆ ਹੈ ਕਿ ਸਾਲ 2017 ’ਚ ਜਿਮਖਾਨਾ ਕਲੱਬ ਦੀਆਂ ਚੋਣਾਂ ਦੌਰਾਨ ਡੀ.ਸੀ. ਦਫ਼ਤਰ ਦੇ ਕਰਮਚਾਰੀਆਂ ਨੇ ਚੋਣ ਡਿਊਟੀ ਨਿਭਾਈ ਸੀ ਪਰ ਕਰੀਬ 9 ਸਾਲ ਬੀਤ ਜਾਣ ਦੇ ਬਾਵਜੂਦ ਉਨ੍ਹਾਂ ਨੂੰ ਅਜੇ ਤੱਕ ਡਿਊਟੀ ਦਾ ਮਿਹਨਤਾਨਾ ਨਹੀਂ ਮਿਲਿਆ।
Publish Date: Tue, 18 Aug 2026 10:17 AM (IST)
Updated Date: Tue, 18 Aug 2026 10:21 AM (IST)
ਲਖਬੀਰ, ਪੰਜਾਬੀ ਜਾਗਰਣ, ਜਲੰਧਰ। ਜਿਮਖਾਨਾ ਕਲੱਬ ਜਲੰਧਰ ਦੀਆਂ ਸਾਲ-2026 ’ਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਸਰਕਾਰੀ ਮੁਲਾਜ਼ਮਾਂ ਨੇ ਬਾਈਕਾਟ ਦਾ ਐਲਾਨ ਕਰ ਦਿੱਤਾ ਹੈ।
ਡੀ.ਸੀ. ਦਫ਼ਤਰ ਕਰਮਚਾਰੀ ਐਸੋਸੀਏਸ਼ਨ ਜਲੰਧਰ ਵੱਲੋਂ ਕਿਹਾ ਗਿਆ ਹੈ ਕਿ ਸਾਲ 2017 ’ਚ ਜਿਮਖਾਨਾ ਕਲੱਬ ਦੀਆਂ ਚੋਣਾਂ ਦੌਰਾਨ ਡੀ.ਸੀ. ਦਫ਼ਤਰ ਦੇ ਕਰਮਚਾਰੀਆਂ ਨੇ ਚੋਣ ਡਿਊਟੀ ਨਿਭਾਈ ਸੀ ਪਰ ਕਰੀਬ 9 ਸਾਲ ਬੀਤ ਜਾਣ ਦੇ ਬਾਵਜੂਦ ਉਨ੍ਹਾਂ ਨੂੰ ਅਜੇ ਤੱਕ ਡਿਊਟੀ ਦਾ ਮਿਹਨਤਾਨਾ ਨਹੀਂ ਮਿਲਿਆ।
ਐਸੋਸੀਏਸ਼ਨ ਨੇ ਇਸ ਮਾਮਲੇ ਨੂੰ ਲੈ ਕੇ ਸਾਲ 2026 ’ਚ ਹੋਣ ਵਾਲੀਆਂ ਜਿਮਖਾਨਾ ਕਲੱਬ ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਚੋਣ ਡਿਊਟੀ ਜਾਂ ਹੋਰ ਕੰਮ ਨਾ ਕਰਨ ਦਾ ਫੈਸਲਾ ਕੀਤਾ ਹੈ।
ਇਸ ਦੌਰਾਨ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ (ਪੀ.ਐੱਸ.ਐੱਮ.ਐੱਸ.ਯੂ.) ਜਲੰਧਰ ਯੂਨਿਟ ਨੇ ਵੀ ਡੀ.ਸੀ. ਦਫ਼ਤਰ ਕਰਮਚਾਰੀ ਐਸੋਸੀਏਸ਼ਨ ਦੇ ਇਸ ਫੈਸਲੇ ਦਾ ਸਮਰਥਨ ਕੀਤਾ ਹੈ।
ਯੂਨੀਅਨ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਜਿਮਖਾਨਾ ਕਲੱਬ ਦੀ ਉਕਤ ਚੋਣ ਵਿੱਚ ਜਲੰਧਰ ਦੇ ਕਿਸੇ ਵੀ ਵਿਭਾਗ ਦਾ ਕੋਈ ਵੀ ਕਰਮਚਾਰੀ ਚੋਣ ਡਿਊਟੀ ਨਹੀਂ ਕਰੇਗਾ। ਆਪਣੀਆਂ ਮੰਗਾਂ ਨੂੰ ਲੈ ਕੇ ਮੁਲਾਜ਼ਮ ਜਥੇਬੰਦੀਆਂ ਵੱਲੋਂ ਸ਼ੁਰੂ ਕੀਤੀ ਗਈ ਹੜਤਾਲ ਅੱਜ ਵੀ ਜਾਰੀ ਰਹੇਗੀ।