- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਪਹੁੰਚੇ ਡਿਪਟੀ ਕਮਿਸ਼ਨਰ ਵਰਜੀਤ ਸਿੰਘ ਵਾਲੀਆ ਅਤੇ ਉਨ੍ਹਾਂ ਦੀ ਧਰਮਪਤਨੀ ਆਈਐਸ ਤਾਨੀਆ ਬੈਂਸ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਜਲੰਧਰ
ਜਲੰਧਰ ਦੇ ਡਿਪਟੀ ਕਮਿਸ਼ਨਰ ਵਰਜੀਤ ਸਿੰਘ ਵਾਲੀਆ ਤੇ ਉਨ੍ਹਾਂ ਦੀ ਧਰਮਪਤਨੀ ਤਾਨੀਆ ਬੈਂਸ, ਆਈ.ਏ.ਐਸ ਅਧਿਕਾਰੀ, ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ, ਨੂਰਮਹਿਲ ਪੁੱਜੇ। ਇਸ ਮੌਕੇ ਉਨ੍ਹਾਂ ਨੇ ਸੰਸਥਾਨ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਮਾਜਿਕ, ਵਾਤਾਵਰਣ ਸਬੰਧੀ ਤੇ ਅਧਿਆਤਮਿਕ ਗਤੀਵਿਧੀਆਂ ਦੀ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਨੇ ਦਿਵਯ ਸਰੋਵਰ ’ਚ ਕੁਦਰਤੀ ਸਾਂਭ-ਸੰਭਾਲ, ਜਲ-ਸੰਭਾਲ ਤੇ ਵਾਤਾਵਰਣ ਦੀ ਸੁਰੱਖਿਆ ਦੇ ਉਦੇਸ਼ ਨਾਲ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਨੇ ਕਾਮਧੇਨੂ ਗਊਸ਼ਾਲਾ ਦਾ ਦੌਰਾ ਕਰਕੇ ਗਊ ਸੇਵਾ ਅਤੇ ਪਸ਼ੂ ਸੰਭਾਲ ਲਈ ਸੰਸਥਾਨ ਵੱਲੋਂ ਕੀਤੇ ਜਾ ਰਹੇ ਕਾਰਜਾਂ ਨੂੰ ਦੇਖਿਆ ਤੇ ਗਊਸ਼ਾਲਾ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਲਈ। ਇਸ ਉਪਰੰਤ ਦੋਵਾਂ ਨੇ ਦਿਵਯ ਦਰਸ਼ਨ ਭਵਨ ਵਿਖੇ ਵਾਤਾਵਰਣ ਸੰਭਾਲ ਪ੍ਰਤੀ ਆਪਣੀ ਵਚਨਬੱਧਤਾ ਪ੍ਰਗਟ ਕਰਦਿਆਂ ਆਸ਼ਰਮ ਵਿਚ ਪੌਦੇ ਵੀ ਲਗਾਏ। ਇਸ ਮੌਕੇ ਉਨ੍ਹਾਂ ਨੇ ਸੰਸਥਾਨ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਸਮਾਜਿਕ ਤੇ ਵਾਤਾਵਰਣ ਸਬੰਧੀ ਸੰਕਲਪਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਾਤਾਵਰਣ ਦੀ ਸੁਰੱਖਿਆ ਤੇ ਸਮਾਜ ਦੀ ਭਲਾਈ ਲਈ ਕੀਤੇ ਜਾ ਰਹੇ ਅਜਿਹੇ ਯਤਨਾਂ ਵਿੱਚ ਲੋਕਾਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ।