ਪਿ੍ਰਤਪਾਲ ਸਿੰਘ ਸ਼ਾਹਕੋਟ : ਆਪਣਾ ਸੁਨਹਿਰੀ ਭਵਿੱਖ ਬਣਾਉਣ ਦਾ ਸੁਪਨਾ ਲੈ ਕੇ ਦੁਬਈ ਗਏ ਨੌਜਵਾਨ ਪ੍ਰਭਜੋਤ ਸਿੰਘ ਦੀ ਕੁਝ ਸਮਾਂ ਬਿਮਾਰ ਰਹਿਣ ਤੋਂ ਬਾਅਦ ਮੌਤ ਹੋ ਗਈ। ਉਸ ਦੀ ਮਿ੍ਤਕ ਦੇਹ ਸ਼ੁੱਕਰਵਾਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉੱਘੇ ਸਮਾਜ ਸੇਵਕ ਡਾ. ਐੱਸਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਭਾਰਤ ਪੁੱਜੀ। ਸ਼ਾਹਕੋਟ ਨਾਲ ਸਬੰਧਿਤ ਇਹ 21 ਸਾਲਾ ਮਿ੍ਤਕ ਪ੍ਰਭਜੋਤ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਇੰਪਲਾਈਜ਼ ਕਾਲੋਨੀ ਸ਼ਾਹਕੋਟ ਬੀਤੀ 13 ਦਸੰਬਰ ਨੂੰ ਦੁਬਈ ਗਿਆ ਸੀ। ਪਰਿਵਾਰਕ ਮੈਂਬਰਾਂ ਦੇ ਦੱਸਣ ਮੁਤਾਬਕ ਪ੍ਰਭਜੋਤ ਉੱਥੇ ਪੁੱਜਣ ਤੋਂ ਕੁਝ ਸਮਾਂ ਬਾਅਦ ਬਿਮਾਰ ਹੋ ਗਿਆ, ਜਿਸ ਕਾਰਨ ਉਸ ਦੀ ਉੱਥੇ ਮੌਤ ਹੋ ਗਈ। ਇਸ ਤੋਂ ਬਾਅਦ ਦੁਬਈ 'ਚ ਹੀ ਰਹਿੰਦੇ ਮਿ੍ਤਕ ਨੌਜਵਾਨ ਦੇ ਚਚੇਰੇ ਭਰਾਵਾਂ ਨੇ 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐੱਸਪੀ ਸਿੰਘ ਓਬਰਾਏ ਨਾਲ ਸੰਪਰਕ ਕਰ ਕੇ ਉਨ੍ਹਾਂ ਨੂੰ ਆਪਣੀ ਬੇਬਸੀ ਦਾ ਹਵਾਲਾ ਦਿੰਦਿਆਂ ਪ੍ਰਭਜੋਤ ਦੀ ਮਿ੍ਤਕ ਦੇਹ ਨੂੰ ਭਾਰਤ ਭੇਜਣ ਦੀ ਬੇਨਤੀ ਕੀਤੀ ਸੀ, ਜਿਸ 'ਤੇ ਤੁਰੰਤ ਕਾਰਵਾਈ ਕਰਦਿਆਂ ਡਾ. ਓਬਰਾਏ ਤੇ ਉਨ੍ਹਾਂ ਦੀ ਟੀਮ ਨੇ ਦੁਬਈ ਅੰਦਰਲੀ ਸਾਰੀ ਜ਼ਰੂਰੀ ਕਾਗ਼ਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਸ਼ੁੱਕਰਵਾਰ ਮਿ੍ਤਕ ਦੇਹ ਨੂੰ ਵਤਨ ਭੇਜਿਆ ਹੈ। ਮਿ੍ਤਕ ਦਾ ਸਸਕਾਰ 25 ਜਨਵਰੀ ਨੂੰ 12 ਵਜੇ ਮੋਗਾ ਰੋਡ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।