ਮਾਲ ਗੱਡੀ ਦੀ ਲਪੇਟ ’ਚ ਆਉਣ ਨਾਲ ਮੌਤ
ਮਾਲਗੱਡੀ ਦੀ ਲਪੇਟ ’ਚ ਆਉਣ ਕਾਰਨ ਮੌਤ
Publish Date: Sat, 06 Dec 2025 07:21 PM (IST)
Updated Date: Sat, 06 Dec 2025 07:24 PM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਮਾਲ ਗੱਡੀ ਦੀ ਲਪੇਟ ’ਚ ਆਉਣ ਕਾਰਨ ਇਕ ਵਿਅਕਤੀ ਮੌਤ ਹੋ ਗਈ। ਰੇਲਵੇ ਪੁਲਿਸ ਚੌਕੀ ਦੇ ਇੰਚਾਰਜ ਥਾਣੇਦਾਰ ਹਰਮੇਸ਼ਪਾਲ ਨੇ ਦੱਸਿਆ ਕਿ ਫਿਲੌਰ ਰੇਲਵੇਂ ਸਟੇਸ਼ਨ ਨੇੜੇ ਇਕ 25-30 ਸਾਲਾ ਵਿਅਕਤੀ ਰੇਲਵੇ ਲਾਈਨਾਂ ਪਾਰ ਕਰਦੇ ਸਮੇਂ ਮਾਲ ਗੱਡੀ ਦੀ ਲਪੇਟ ’ਚ ਆ ਗਿਆ। ਉਸ ਦੀ ਮੌਕੇ ’ਤੇ ਮੌਤ ਹੋ ਗਈ। ਉਸ ਨੇ ਨੀਲੇ ਰੰਗ ਦੀ ਜਰਸੀ ਤੇ ਕਾਲੇ ਰੰਗ ਦੀ ਪੈਂਟ ਪਾਈ ਹੋਈ ਹੈ। ਲਾਸ਼ ਦੀ ਪਛਾਣ ਨਹੀਂ ਹੋ ਸਕੀ। ਲਾਸ 72 ਘੰਟੇ ਲਈ ਸਿਵਲ ਹਸਪਤਾਲ ਵਿਖੇ ਰੱਖ ਕੇ ਉਸ ਦੇ ਵਾਰਸਾਂ ਦਾ ਪਤਾ ਲਗਾਉਣ ਦੇ ਯਤਨ ਕੀਤੇ ਜਾ ਰਹੇ ਹਨ।