ਇਲਾਜ ਦੌਰਾਨ ਅਣਪਛਾਤੇ ਦੀ ਮੌਤ
ਜਾਸ, ਜਲੰਧਰ : ਸਿਵਲ
Publish Date: Tue, 12 May 2026 11:11 PM (IST)
Updated Date: Tue, 12 May 2026 11:15 PM (IST)
ਜਾਸ, ਜਲੰਧਰ : ਸਿਵਲ ਹਸਪਤਾਲ ’ਚ ਇਕ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਮਰਨ ਵਾਲੇ ਵਿਅਕਤੀ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ। ਜਾਣਕਾਰੀ ਦਿੰਦੇ ਹੋਏ ਥਾਣਾ ਡਵੀਜ਼ਨ ਨੰਬਰ 8 ਦੇ ਪੁਲਿਸ ਅਧਿਕਾਰੀ ਐੱਸਆਈ ਜਗਦੀਸ਼ ਲਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਸਿਵਲ ਹਸਪਤਾਲ ਤੋਂ ਸੂਚਨਾ ਮਿਲੀ ਸੀ ਕਿ 2 ਮਈ ਨੂੰ ਇਕ ਅਣਪਛਾਤੇ ਵਿਅਕਤੀ ਨੂੰ 108 ਐਂਬੂਲੈਂਸ ਦੀ ਮਦਦ ਨਾਲ ਟਾਂਡਾ ਰੋਡ ਤੋਂ ਬਿਮਾਰੀ ਦੀ ਹਾਲਤ ’ਚ ਸਿਵਲ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਸੀ। ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਸਮੇਂ ਮਰਨ ਵਾਲੇ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ। ਪੁਲਿਸ ਨੇ ਪਛਾਣ ਲਈ ਲਾਸ਼ ਨੂੰ 72 ਘੰਟੇ ਤੱਕ ਸਿਵਲ ਹਸਪਤਾਲ ਵਿਚ ਰੱਖਣ ਦਾ ਫੈਸਲਾ ਕੀਤਾ ਹੈ। ਐੱਸਆਈ ਜਗਦੀਸ਼ ਲਾਲ ਨੇ ਕਿਹਾ ਕਿ ਜੇ ਕੋਈ ਵਿਅਕਤੀ ਇਸ ਦੀ ਪਛਾਣ ਕਰਦਾ ਹੈ ਤਾਂ ਥਾਣਾ ਡਵੀਜ਼ਨ ਨੰਬਰ 8 ਦੀ ਪੁਲਿਸ ਨਾਲ ਸੰਪਰਕ ਕਰੇ।