- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਇਤਿਹਾਸਕ ਕਦਮ - ਕਨਵ ਸ਼ਰਮਾ

ਲਵਦੀਪ ਬੈਂਸ, ਪੰਜਾਬੀ ਜਾਗਰਣ, ਪਤਾਰਾ/ਜਲੰਧਰ ਕੈਂਟ : ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵੱਲੋਂ ਆਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਇਕੱਠੇ ਲੜਨ ਦੇ ਕੀਤੇ ਗਏ ਇਤਿਹਾਸਕ ਐਲਾਨ ਦਾ ਜ਼ਿਲ੍ਹਾ ਜਲੰਧਰ ਦੇ ਜਨਰਲ ਸਕੱਤਰ ਕਨਵ ਸ਼ਰਮਾ ਨੇ ਭਰਵਾਂ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਛੇ ਸਾਲਾਂ ਦੇ ਵਕਫ਼ੇ ਮਗਰੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ 'ਤੇ ਹੋਇਆ ਇਹ ਮੁੜ-ਮਿਲਾਪ ਪੰਜਾਬ ਦੀ ਸਿਆਸਤ ਵਿੱਚ ਇੱਕ ਨਵੀਂ ਸਵੇਰ ਲੈ ਕੇ ਆਵੇਗਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਸਿਰਫ਼ ਇੱਕ ਸਿਆਸੀ ਸਮਝੌਤਾ ਨਹੀਂ, ਸਗੋਂ ਪੰਜਾਬ ਦੀ ਭਾਈਚਾਰਕ ਸਾਂਝ, ਅਮਨ-ਸ਼ਾਂਤੀ ਅਤੇ ਸਰਬਪੱਖੀ ਵਿਕਾਸ ਦੀ ਮਜ਼ਬੂਤ ਨੀਂਹ ਹੈ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਦੋਵਾਂ ਪਾਰਟੀਆਂ ਦੇ ਇਕੱਠੇ ਹੋਣ ਨਾਲ ਸੂਬੇ ਨੂੰ ਮੁੜ ਤਰੱਕੀ ਦੀਆਂ ਲੀਹਾਂ 'ਤੇ ਲਿਆਂਦਾ ਜਾਵੇਗਾ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਜਲੰਧਰ ਸਮੇਤ ਪੂਰੇ ਪੰਜਾਬ ਦੇ ਲੋਕ 2027 ਵਿੱਚ ਇਸ ਗੱਠਜੋੜ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਮੁੜ ਸੇਵਾ ਦਾ ਮੌਕਾ ਦੇਣਗੇ।