- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦਿਹਾਤੀ ਮਜ਼ਦੂਰ ਸਭਾ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ

ਦਿਹਾਤੀ ਮਜ਼ਦੂਰ ਸਭਾ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ
ਮਹਿੰਦਰ ਰਾਮ ਫੁੱਗਲਾਣਾ, ਪੰਜਾਬੀ ਜਾਗਰਣ, ਜਲੰਧਰ :
ਦਿਹਾਤੀ ਮਜ਼ਦੂਰ ਸਭਾ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਸਾਥੀ ਦਰਸ਼ਨ ਨਾਹਰ ਦੀ ਪ੍ਰਧਾਨਗੀ ਹੇਠ ਸ਼ਹੀਦ ਸਰਵਨ ਸਿੰਘ ਚੀਮਾ ਭਵਨ ਗੜਾ ਜਲੰਧਰ ਵਿਖੇ ਹੋਈ। ਮੀਟਿੰਗ ਦੇ ਆਰੰਭ ਵਿੱਚ ਸੜਕ ਐਕਸੀਡੈਂਟ ਵਿਚ ਸਦੀਵੀ ਵਿਛੋੜੇ ਦੇ ਗਏ ਸਭਾ ਦੇ ਸੂਬਾ ਜਨਰਲ ਸਕੱਤਰ ਗੁਰਨਾਮ ਸਿੰਘ ਦਾਊਦ, ਖੱਬੇ ਪੱਖੀ ਆਗੂ ਅਜਮੇਰ ਸਿੰਘ ਸਮਰਾ, ਨਵਾਂ ਜ਼ਮਾਨਾ ਅਖ਼ਬਾਰ ਦੇ ਸੰਪਾਦਕ ਚੰਦ ਫਤਿਹਪੁਰੀ ਦੀ ਬੇਵਕਤੀ ਮੌਤ ਤੇ ਦੋ ਮਿੰਟ ਮੋਨ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਸੂਬਾ ਪ੍ਰੈਸ ਸਕੱਤਰ ਬਲਦੇਵ ਨੂਰਪੁਰੀ ,ਸੂਬਾ ਵਿੱਤ ਸਕੱਤਰ ਸ਼ਮਸ਼ੇਰ ਸਿੰਘ ਬਟਾਲਾ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਮਜ਼ਦੂਰਾਂ ਲਈ ਸਾਲ ਭਰ ਦੇ ਪੱਕੇ ਰੁਜ਼ਗਾਰ ਦਾ ਪ੍ਰਬੰਧ ਕਰਨ, ਨਵੇਂ ਜੀ ਰਾਮ ਜੀ ਕਾਨੂੰਨ ਨੂੰ ਰੱਦ ਕਰਕੇ ਮਨਰੇਗਾ ਕਾਨੂੰਨ ਨੂੰ ਬਹਾਲ ਕਰਕੇ ਬਾਲਗ ਜੀਆਂ ਸਾਰਾ ਸਾਲ ਕੰਮ ਦੇਣਾ, ਪ੍ਰਤੀ ਦਿਨ 700/- ਰੁਪਏ ਦਿਹਾੜੀ ਦੇਣਾ, ਵਿਧਵਾ, ਬੁਢਾਪਾ, ਅੰਗਹੀਣ ਪੈਨਸ਼ਨ 5000/- ਮਹੀਨਾ ਕਰਨ, ਔਰਤਾਂ ਦੇ ਖਾਤੇ ਵਿੱਚ ਪਿਛਲੇ ਸਾਢੇ ਚਾਰ ਸਾਲਾਂ ਦਾ ਬਕਾਇਆ ਪਾਉਣ , ਲੋੜਵੰਦ ਪਰਿਵਾਰਾਂ ਨੂੰ ਰਿਹਾਇਸ਼ੀ ਪਲਾਟ ਦੇਣ ਅਤੇ ਮਕਾਨ ਉਸਾਰੀ ਲਈ ਗਰਾਂਟ ਦੇਣ ,ਜਨਤਕ ਵੰਡ ਪ੍ਰਣਾਲੀ ਰਾਹੀਂ ਸਰਕਾਰੀ ਡਿਪੂਆਂ ਤੋਂ ਰਸੋਈ ਵਿੱਚ ਵਰਤੀਆਂ ਜਾਣ ਵਾਲੀਆਂ ਵਸਤਾਂ ਸਸਤੇ ਭਾਅ ਤੇ ਮੁੱਹਈਆਂ ਕਰਵਾਉਣ, ਲੋੜਵੰਦਾਂ ਦੇ ਕੱਟੇ ਰਾਸ਼ਨ ਕਾਰਡ ਬਹਾਲ ਕਰਨਾ ਅਤੇ ਰਹਿੰਦੇ ਰਾਸ਼ਨ ਕਾਰਡ ਬਣਾਉਣਾ ਦੇ ਨਾਲ-ਨਾਲ ਹੋਰ ਵੀ ਅਹਿਮਾਂ ਮੰਗਾਂ ਮੰਨਵਾਉਣ ਲਈ ਮੀਟਿੰਗਾਂ ਜਲਸੇ ਕਰਕੇ ਮਜ਼ਦੂਰਾਂ ਦੀ ਲਾਮਬੰਦੀ ਕੀਤੀ ਜਾਵੇਗੀ।