ਮਹਿਲਾ ਦਿਵਸ ਮਨਾਉਣ ਦਾ ਫ਼ੈਸਲਾ
ਮਹੀਨਾਵਾਰ ਮੀਟਿੰਗ ’ਚ ਮਹਿਲਾ ਦਿਵਸ ਮਨਾਉਣ ਦਾ ਫੈਸਲਾ
Publish Date: Fri, 20 Feb 2026 07:14 PM (IST)
Updated Date: Fri, 20 Feb 2026 07:15 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਯੂਨਾਈਟਿਡ ਕੁਈਨ ਵੈੱਲਫੇਅਰ ਸੁਸਾਇਟੀ ਦੀ ਪ੍ਰਧਾਨ ਆਸਥਾ ਅਬਰੋਲ ਦੀ ਅਗਵਾਈ ’ਚ ਕੀਤੀ ਗਈ ਮਹੀਨਾਵਾਰ ਮੀਟਿੰਗ ’ਚ ਮਹਿਲਾ ਦਿਵਸ ਮਨਾਉਣ ਬਾਰੇ ਚਰਚਾ ਕੀਤੀ ਗਈ। ਇਸ ਮੌਕੇ ਸਮਾਜ ’ਚ ਮਹੱਤਵਪੂਰਨ ਯੋਗਦਾਨ ਪਾਉਣ ਵਾਲੀਆਂ ਔਰਤਾਂ ਨੂੰ ਸਨਮਾਨਿਤ ਕਰਨ ਦਾ ਵੀ ਫੈਸਲਾ ਕੀਤਾ ਗਿਆ। ਪ੍ਰਧਾਨ ਪਰਵੀਨ ਅਬਰੋਲ ਨੇ ਸਾਰੇ ਮੈਬਰਾਂ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਦੀ ਸ਼ਲਾਘਾ ਕੀਤੀ।