- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਇਕ ਬਲਕਾਰ ਸਿੰਘ ਨੂੰ ਦੁਬਾਰਾ ਟਿਕਟ ਦੇਣ ਦੇ ਫੈਸਲੇ ਦਾ ਬਲਾਕ ਪ੍ਰਧਾਨ ਡਾ. ਪ੍ਰਤਾਪ ਸਿੰਘ ਜੰਡੂਸਿੰਘਾ ਵੱਲੋਂ ਜ਼ੋਰਦਾਰ ਸਵਾਗਤ

ਲਵਦੀਪ ਬੈਂਸ, ਪੰਜਾਬੀ ਜਾਗਰਣ, ਪਤਾਰਾ/ਜਲੰਧਰ ਕੈਂਟ : ‘ਆਪ’ ਹਾਈਕਮਾਂਡ ਵੱਲੋਂ ਹਲਕਾ ਕਰਤਾਰਪੁਰ ਦੇ ਮੌਜੂਦਾ ਵਿਧਾਇਕ ਬਲਕਾਰ ਸਿੰਘ ਨੂੰ ਸਾਲ 2027 ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਲਈ ਇਕ ਵਾਰ ਫਿਰ ਤੋਂ ਪਾਰਟੀ ਦਾ ਅਧਿਕਾਰਤ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਵਰਕਰਾਂ ਤੇ ਆਗੂਆਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਫੈਸਲੇ ਦੀ ਖੁਸ਼ੀ ’ਚ ਹਲਕੇ ਦੇ ਸੀਨੀਅਰ ਆਗੂ ਤੇ ਬਲਾਕ ਪ੍ਰਧਾਨ ਡਾ. ਪ੍ਰਤਾਪ ਸਿੰਘ ਜੰਡੂਸਿੰਘਾ ਵੱਲੋਂ ਪਾਰਟੀ ਲੀਡਰਸ਼ਿਪ ਦੇ ਇਸ ਕਦਮ ਦਾ ਤਹਿ ਦਿਲੋਂ ਸਵਾਗਤ ਕੀਤਾ ਹੈ। ਉਨ੍ਹਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਵਿਧਾਇਕ ਬਲਕਾਰ ਸਿੰਘ ਨੂੰ ਦੁਬਾਰਾ ਟਿਕਟ ਦੇਣ ਦਾ ਫੈਸਲਾ ਬੇਹੱਦ ਸ਼ਲਾਘਾਯੋਗ ਤੇ ਦੂਰਅੰਦੇਸ਼ੀ ਹੈ। ਵਿਧਾਇਕ ਬਲਕਾਰ ਸਿੰਘ ਨੇ ਆਪਣੇ ਮੌਜੂਦਾ ਕਾਰਜਕਾਲ ਦੌਰਾਨ ਹਲਕੇ ਦੇ ਵਿਕਾਸ ਲਈ ਦਿਨ-ਰਾਤ ਇਕ ਕਰਕੇ ਅਣਥੱਕ ਮਿਹਨਤ ਕੀਤੀ ਹੈ। ਉਨ੍ਹਾਂ ਦੀ ਇਮਾਨਦਾਰੀ, ਸਾਫ਼-ਸੁਥਰੇ ਅਕਸ ਤੇ ਆਮ ਲੋਕਾਂ ਨਾਲ ਸਿੱਧੇ ਜੁੜੇ ਹੋਣ ਦੀ ਵਚਨਬੱਧਤਾ ਨੂੰ ਮੁੱਖ ਰੱਖਦਿਆਂ ਹੀ ਪਾਰਟੀ ਹਾਈਕਮਾਂਡ ਨੇ ਉਨ੍ਹਾਂ 'ਤੇ ਦੁਬਾਰਾ ਭਰੋਸਾ ਪ੍ਰਗਟਾਇਆ ਹੈ। ਇਸ ਫੈਸਲੇ ਨਾਲ ਪਾਰਟੀ ਦੇ ਜ਼ਮੀਨੀ ਪੱਧਰ ਦੇ ਵਰਕਰਾਂ ਦਾ ਮਨੋਬਲ ਬਹੁਤ ਉੱਚਾ ਹੋਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹਲਕੇ ਦੇ ਲੋਕ ਵਿਧਾਇਕ ਬਲਕਾਰ ਸਿੰਘ ਦੀਆਂ ਲੋਕ-ਪੱਖੀ ਨੀਤੀਆਂ ਤੇ ਕਰਵਾਏ ਗਏ ਵਿਕਾਸ ਕਾਰਜਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਸਮੁੱਚੀ ਬਲਾਕ ਲੀਡਰਸ਼ਿਪ ਤੇ ਵਰਕਰ ਇਕਜੁੱਟ ਹੋ ਕੇ ਚੋਣ ਮੈਦਾਨ ’ਚ ਉਤਰਨਗੇ ਤੇ 2027 ਦੀਆਂ ਚੋਣਾਂ ’ਚ ਵੱਡੀ ਜਿੱਤ ਦਰਜ ਕਰਕੇ ਇਹ ਸੀਟ ਮੁੜ ਆਮ ਆਦਮੀ ਪਾਰਟੀ ਦੀ ਝੋਲੀ ਪਾਉਣਗੇ।