ਐਕਸਾਈਜ਼ ਡਿਊਟੀ ਘਟਾਉਣ ਦਾ ਫੈਸਲਾ ਸ਼ਲਾਗਾਯੋਗ : ਹੁਰਿਆ
ਐਕਸਾਈਜ਼ ਡਿਊਟੀ ਘਟਾਉਣ ਦਾ ਫੈਸਲਾ ਸ਼ਲਾਗਾਯੋਗ : ਹੁਰਿਆ
Publish Date: Sat, 28 Mar 2026 09:04 PM (IST)
Updated Date: Sun, 29 Mar 2026 04:15 AM (IST)
ਮਨਜੀਤ ਸ਼ੇਮਾਰੂ, ਪੰਜਾਬੀ ਜਾਗਰਣ, ਜਲੰਧਰ : ਭਾਜਪਾ ਸਪੋਰਟਸ ਸੈੱਲ ਪੰਜਾਬ ਦੇ ਸਾਬਕਾ ਜਨਰਲ ਸਕੱਤਰ ਯਜਿਤ ਹੁਰਿਆ ਨੇ ਕੇਂਦਰ ਸਰਕਾਰ ਵੱਲੋਂ ਪੈਟਰੋਲ ਤੇ ਡੀਜ਼ਲ ’ਤੇ ਐਕਸਾਈਜ਼ ਡਿਊਟੀ ਘਟਾਉਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ। ਹੁਰਿਆ ਨੇ ਕਿਹਾ ਕਿ ਐਕਸਾਈਜ਼ ਡਿਊਟੀ ’ਚ ਕਮੀ ਨਾਲ ਆਮ ਜਨਤਾ ਨੂੰ ਵੱਡੀ ਰਾਹਤ ਮਿਲੀ ਹੈ। ਇਸ ਨਾਲ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਘਟਣਗੀਆਂ, ਜਿਸ ਨਾਲ ਆਮ ਲੋਕਾਂ ਦੇ ਰੋਜ਼ਾਨਾ ਖਰਚੇ ’ਚ ਕਮੀ ਆਵੇਗੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਹਮੇਸ਼ਾ ਜਨਹਿਤ ’ਚ ਫੈਸਲੇ ਲੈਂਦੀ ਆ ਰਹੀ ਹੈ ਤੇ ਦੇਸ਼ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਯਜਿਤ ਹੁਰਿਆ ਨੇ ਕਿਹਾ ਕਿ ਇਹ ਫੈਸਲਾ ਸਰਕਾਰ ਦੀ ਜਨਸੇਵਾ ਤੇ ਸੰਵੇਦਨਸ਼ੀਲਤਾ ਨੂੰ ਦਰਸਾਉਂਦਾ ਹੈ, ਜਿਸ ਨਾਲ ਦੇਸ਼ ਦੇ ਕਰੋੜਾਂ ਲੋਕਾਂ ਨੂੰ ਸਿੱਧਾ ਲਾਭ ਮਿਲੇਗਾ।