ਪ੍ਰਕਾਸ਼ ਪੁਰਬ ਸਬੰਧੀ ਸਜਾਇਆ ਨਗਰ ਕੀਰਤਨ
ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਬੋਲੀਨਾ ਦੋਆਬਾ ਤੋਂ ਸਜਾਇਆ ਨਗਰ ਕੀਰਤਨ
Publish Date: Tue, 20 Jan 2026 09:04 PM (IST)
Updated Date: Tue, 20 Jan 2026 09:06 PM (IST)
ਲਵਦੀਪ ਬੈਂਸ, ਪੰਜਾਬੀ ਜਾਗਰਣ, ਪਤਾਰਾ/ਜਲੰਧਰ ਕੈਂਟ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਬੋਲੀਨਾ ਦੋਆਬਾ ਤੋਂ ਸਜਾਇਆ ਗਿਆ। ਨਗਰ ਕੀਰਤਨ ਦੌਰਾਨ ਪਾਲਕੀ ਸਾਹਿਬ ਚ ਸ਼ਸ਼ੋਭਿਤ ਧੰਨ-ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਚੌਰ ਸਾਹਿਬ ਦੀ ਸੇਵਾ ਸ਼੍ਰੀਮਾਨ 108 ਸੰਤ ਬਾਬਾ ਜੀਤ ਸਿੰਘ ਜੀ ਨਿਰਮਲ ਕੁਟੀਆ ਜੌਹਲਾਂ ਵਾਲਿਆਂ ਵੱਲੋਂ ਨਿਭਾਈ ਗਈ। ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਨਗਰ ਕੀਰਤਨ ਗੁਰਦੁਆਰਾ ਸਿੰਘ ਸਭਾ ਵਾਰਡ ਨੰਬਰ ਇਕ ਵਿਖੇ ਪੁੱਜਾ, ਜਿੱਥੇ ਗੁਰੂਘਰ ਦੀ ਕਮੇਟੀ ਵੱਲੋਂ ਸੰਗਤਾਂ ਲਈ ਗਰਮ ਦੁੱਧ ਦਾ ਲੰਗਰ ਵਰਤਾਇਆ ਗਿਆ। ਵੱਖ-ਵੱਖ ਪਿੰਡਾ ਤੋਂ ਹੁੰਦਾ ਹੋਇਆ ਨਗਰ ਕੀਰਤਨ ਰਾਤ 7 ਵਜੇ ਪਿੰਡ ਬੋਲੀਨਾ ਦੋਆਬਾ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਪੁੱਜ ਕੇ ਸਮਾਪਤ ਹੋਇਆ। ਇਸ ਦੌਰਾਨ ਪ੍ਰਿੰਸੀਪਲ ਹਰਨਾਮ ਸਿੰਘ ਬੋਲੀਨਾ ਪ੍ਰਧਾਨ, ਰਾਮ ਸਿੰਘ ਬੋਲੀਨਾ, ਜਗਦੇਵ ਸਿੰਘ ਬੋਲੀਨਾ, ਕੁਲਵੰਤ ਸਿੰਘ, ਬਲਵੰਤ ਸਿੰਘ, ਜਤਿੰਦਰ ਸਿੰਘ, ਬਲਵਿੰਦਰ ਸਿੰਘ, ਭਾਈ ਅਮਰੀਕ ਸਿੰਘ, ਰਣਜੀਤ ਸਿੰਘ,ਹਿਰਦੇਜੋਤ ਸਿੰਘ, ਨਿੱਕੂ, ਗੈਬਿੰਨਜੋਤ ਸਿੰਘ, ਅਮ੍ਰਿਤਪਾਲ ਸਿੰਘ, ਸੁਖਵੀਰ ਕੌਰ, ਪ੍ਰਿੰਸੀਪਲ ਗੁਰਪ੍ਰੀਤ ਕੌਰ, ਪ੍ਰਿੰਸੀਪਲ ਸੁੱਖਵਿੰਦਰ ਕੌਰ, ਨਵਜੋਤ ਕੌਰ, ਐਲਵਿਨਜੋਤ ਕੌਰ ਤੇ ਅਵੀਨਜੋਤ ਕੌਰ ਸਮੇਤ ਵੱਡੀ ਗਿਣਤੀ ’ਚ ਸ਼ਰਧਾਲੂ ਮੌਜੂਦ ਸਨ।