ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ 13 ਨੂੰ
350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਰਵੀਰ ਸੇਵਕ ਦਲ ਵੱਲੋਂ ਪ੍ਰਿਥਵੀ ਨਗਰ ਵਿਖੇ ਕੀਰਤਨ ਸਮਾਗਮ 13 ਨੂੰ
Publish Date: Wed, 03 Dec 2025 09:07 PM (IST)
Updated Date: Wed, 03 Dec 2025 09:08 PM (IST)

--ਸੂਰਵੀਰ ਸੇਵਕ ਦਲ ਵੱਲੋਂ 10 ਨੂੰ ਸਜਾਇਆ ਜਾਵੇਗਾ ਨਗਰ ਕੀਰਤਨ-ਰਣਬੀਰ ਸਿੰਘ ਬੱਲ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਸੂਰਵੀਰ ਸੇਵਕ ਦਲ ਪ੍ਰਿਥਵੀ ਨਗਰ ਦੀ ਮੀਟਿੰਗ ਹੋਈ, ਜਿਸ ਵਿਚ ਧਾਰਮਿਕ ਸਮਾਗਮ ਕਰਵਾਉਣ ਸਬੰਧੀ ਵਿਚਾਰ-ਚਰਚਾ ਕੀਤੀ ਗਈ। ਸੂਰਵੀਰ ਸੇਵਕ ਦਲ ਦੇ ਪ੍ਰਧਾਨ ਰਣਬੀਰ ਸਿੰਘ ਬੱਲ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਮਾਤਾ ਗੁਜਰ ਕੌਰ ਜੀ, ਛੋਟੇ ਸਾਹਿਬਜ਼ਾਦਿਆਂ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਨੂੰ ਸਮਰਪਿਤ 39ਵਾਂ ਕੀਰਤਨ ਦਰਬਾਰ 13 ਦਸੰਬਰ ਨੂੰ ਮੁਹੱਲਾ ਪ੍ਰਿਥਵੀ ਨਗਰ ਵਿਖੇ ਸ਼ਾਮ 5 ਵਜੇ ਤੋਂ ਰਾਤ 11 ਵਜੇ ਤੱਕ ਗੁਰਦੁਆਰਾ ਪ੍ਰਬੰਧਕ ਕਮੇਟੀ, ਇਸਤਰੀ ਸਤਿਸੰਗ ਸਭਾ ਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਕਰਵਾਇਆ ਜਾਵੇਗਾ। ਇਸ ਚ ਪ੍ਰੰਥ ਦੇ ਪ੍ਰਸਿੱਧ ਰਾਗੀ ਜਥੇ ਭਾਈ ਦਵਿੰਦਰ ਸਿੰਘ ਸੋਢੀ ਲੁਧਿਆਣਾ ਵਾਲੇ, ਭਾਈ ਜਬਰਤੋੜ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਜਗਜੀਵਨ ਸਿੰਘ ਰਾਮਾਮੰਡੀ, ਭਾਈ ਅਵਤਾਰ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਸਾਹਿਬ ਤੇ ਭਾਈ ਤਜਿੰਦਰ ਸਿੰਘ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਨਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਨਗਰ ਕੀਰਤਨ 10 ਦਸੰਬਰ ਦਿਨ ਬੁੱਧਵਾਰ ਨੂੰ ਸਵੇਰੇ 9 ਵਜੇ ਗੁਰੁਦਆਰਾ ਸ੍ਰੀ ਗੁਰੂ ਤੇਗ ਬਹਾਦਰ ਲੋਕ ਸਭਾ, ਪ੍ਰਿਥਵੀ ਨਗਰ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ, ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਹੋ ਕੇ ਕਿਸ਼ਨਪੁਰਾ ਚੌਕ, ਗੁਰੂ ਰਵਿਦਾਸ ਸਕੂਲ, ਪੀਰ ਬਾਬਾ ਨੌ-ਬਹਾਰ, ਅਜੀਤ ਨਗਰ, ਚਾਹਲ ਕੇਬਲ, ਲਹੌਰੀਆਂ ਦੀ ਚੱਕੀ, ਦੁੱਖ ਨਿਵਾਰਨ ਗੁਰਦੁਆਰਾ ਸਾਹਿਬ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਸੰਪੂਰਨ ਹੋਵੇਗਾ। ਮੀਟਿੰਗ ਦੌਰਾਨ ਉਨ੍ਹਾਂ ਨਾਲ ਖਜ਼ਾਨਚੀ ਕੁਲਦੀਪ ਸਿੰਘ ਸੋਨੂੰ, ਸਕੱਤਰ ਮੁਖਤਿਆਰ ਸਿੰਘ, ਚਰਨਜੀਤ ਸਿੰਘ ਚੰਨੀ, ਅਰਵਿੰਦਰ ਸਿੰਘ ਕਿਸ਼ਨ, ਤਰਨਪ੍ਰੀਤ ਸਿੰਘ, ਰਸ਼ਪਾਲ ਸਿੰਘ, ਕਰਨਜੀਤ ਸਿੰਘ, ਲੱਖਾ, ਮਨੀ, ਪ੍ਰਿੰਸ, ਅਸ਼ਮੀਤ, ਚੇਤੰਨ ਆਦਿ ਹਾਜ਼ਰ ਸਨ।