- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੀਪਕ ਬਾਲੀ ਨੇ ਲਤੀਫ਼ਪੁਰਾ, ਵਾਰਡ ਨੰਬਰ 35 ਵਿੱਚ ਸੜਕ ਦਾ ਕੰਮ ਕਰਵਾਇਆ ਸ਼ੁਰੂ, ਇਲਾਕਾ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ

-ਸੜਕ ਬੰਦ ਹੋਣ ਕਾਰਨ ਟ੍ਰੈਫਿਕ ਜਾਮ ਤੋਂ ਮਿਲੇਗੀ ਰਾਹਤ
-ਕੰਮ ਸ਼ੁਰੂ ਹੋਣ ਤੇ ਮੁਹੱਲਾ ਵਾਸੀਆਂ ਨੇ ਕੀਤਾ ਸਵਾਗਤ
ਲਵਦੀਪ ਬੈਂਸ, ਪੰਜਾਬੀ ਜਾਗਰਣ, ਪਤਾਰਾ/ਜਲੰਧਰ ਕੈਂਟ : ਜਲੰਧਰ ਕੈਂਟ ਹਲਕੇ ਦੇ ਵਾਰਡ ਨੰਬਰ 35 ਅਧੀਨ ਲਤੀਫ਼ਪੁਰਾ ਵਿਖੇ ਹਲਕਾ ਜਲੰਧਰ ਕੈਂਟ ਦੇ ਵਿਧਾਇਕ ਉਮੀਦਵਾਰ ਦੀਪਕ ਬਾਲੀ ਵੱਲੋਂ ਸੜਕ ਦਾ ਕੰਮ ਸ਼ੁਰੂ ਕਰਵਾਇਆ ਗਿਆ। ਮੁਹੱਲਾ ਵਾਸੀਆਂ ਨੇ ਇਸ ਉਪਰਾਲੇ ਦਾ ਸਵਾਗਤ ਕਰਦਿਆਂ ਖੁਸ਼ੀ ਜ਼ਾਹਰ ਕੀਤੀ। ਇਲਾਕੇ ਦੇ ਲੋਕ ਲੰਮੇ ਸਮੇਂ ਤੋਂ ਸੜਕ ਬੰਦ ਹੋਣ ਕਾਰਨ ਆਵਾਜਾਈ ਦੀ ਸਮੱਸਿਆ ਤੇ ਲਗਾਤਾਰ ਲੱਗਣ ਵਾਲੇ ਟ੍ਰੈਫਿਕ ਜਾਮ ਤੋਂ ਪਰੇਸ਼ਾਨ ਸਨ। ਸਥਾਨਕ ਲੋਕਾਂ ਨੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਸੜਕ ਬਣਨ ਨਾਲ ਆਵਾਜਾਈ ਸੁਚਾਰੂ ਹੋਵੇਗੀ ਤੇ ਰੋਜ਼ਾਨਾ ਲੱਗਣ ਵਾਲੇ ਜਾਮ ਤੋਂ ਨਿਜਾਤ ਮਿਲੇਗੀ।
ਇਸ ਮੌਕੇ ਦੀਪਕ ਬਾਲੀ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਮੁੱਖ ਤਰਜੀਹ ਹੈ। ਲੋਕਾਂ ਨੂੰ ਲੰਮੇ ਸਮੇਂ ਤੋਂ ਆ ਰਹੀਆਂ ਮੁਸ਼ਕਲਾਂ ਨੂੰ ਦੂਰ ਕਰਨ ਲਈ ਵਿਕਾਸ ਕਾਰਜ ਲਗਾਤਾਰ ਕਰਵਾਏ ਜਾਣਗੇ। ਇਸ ਮੌਕੇ ਵਾਰਡ ਨੰਬਰ 35 ਦੀ ਇੰਚਾਰਜ ਸਿਮਰਨਜੀਤ ਕੌਰ ਓਬਰਾਏ, ਡਿਪਟੀ ਮੇਅਰ ਮਲਕੀਤ ਸਿੰਘ ਸੁਭਾਨਾ, ਦੋਆਬਾ ਮੀਡੀਆ ਸਕੱਤਰ ਆਤਮ ਪ੍ਰਕਾਸ਼ ਸਿੰਘ ਬੱਬਲੂ, ਹਲਕਾ ਕੈਂਟ ਦੇ ਮੀਡੀਆ ਇੰਚਾਰਜ ਅਨਮੋਲ ਖੰਨਾ, ਬਲਾਕ ਇੰਚਾਰਜ ਅਰਸ਼ ਮਹਲ, ਰਾਜਿੰਦਰ ਸਿੰਘ ਰਿਹਲ, ਸੁਰਜੀਤ ਸਿੰਘ ਸੀਟਾ, ਬੀਸੀ ਵਿੰਗ ਦੇ ਸਟੇਟ ਸਕੱਤਰ ਸਾਗਰ ਜਾਰਜ, ਵਰਿੰਦਰ ਮਲਿਕ ਸਮੇਤ ਨਗਰ ਨਿਗਮ ਦੀ ਟੀਮ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੀ।
ਇਸ ਮੌਕੇ 'ਤੇ ਮੌਜੂਦ ਆਗੂਆਂ ਅਤੇ ਵਰਕਰਾਂ ਨੇ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣਨਾ, ਉਨ੍ਹਾਂ ਦਾ ਹੱਲ ਕਰਨਾ ਅਤੇ ਇਲਾਕੇ ਦੇ ਵਿਕਾਸ ਲਈ ਜ਼ਮੀਨੀ ਪੱਧਰ ਤੇ ਕੰਮ ਕਰਨਾ ਹੀ ਸੱਚੀ ਲੋਕ ਸੇਵਾ ਹੈ। ਲਤੀਫ਼ਪੁਰਾ ’ਚ ਸੜਕ ਦਾ ਕੰਮ ਸ਼ੁਰੂ ਹੋਣਾ ਇਸ ਦਿਸ਼ਾ ਵਿੱਚ ਇੱਕ ਅਹਿਮ ਕਦਮ ਹੈ, ਜਿਸ ਨਾਲ ਆਉਣ ਵਾਲੇ ਸਮੇਂ ਵਿਚ ਇਲਾਕਾ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ।