ਦੀਪਕ ਬਾਲੀ ਨੇ ਕੀਤਾ ਭਾਜਪਾ ਤੇ ਕੇਂਦਰ ’ਤੇ ਤਿੱਖਾ ਹਮਲਾ
ਦੀਪਕ ਬਾਲੀ ਨੇ ਕੀਤਾ ਭਾਜਪਾ ਤੇ ਕੇਂਦਰ 'ਤੇ ਤਿੱਖਾ ਹਮਲਾ
Publish Date: Wed, 15 Apr 2026 10:52 PM (IST)
Updated Date: Wed, 15 Apr 2026 10:54 PM (IST)

- ਆਪ ਆਗੂਆਂ ਨੂੰ ਡਰਾਉਣ ਦੀ ਸਾਜ਼ਿਸ਼ ਦਾ ਦੋਸ਼ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਘਰ ਤੇ ਉਨ੍ਹਾਂ ਦੀ ਯੂਨੀਵਰਸਿਟੀ ’ਤੇ ਈਡੀ ਵੱਲੋਂ ਮਾਰੇ ਗਏ ਛਾਪਿਆਂ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਦੇ ਸਲਾਹਕਾਰ ਦੀਪਕ ਬਾਲੀ ਨੇ ਕੇਂਦਰ ਸਰਕਾਰ ਤੇ ਭਾਜਪਾ ’ਤੇ ਤਿੱਖਾ ਹਮਲਾ ਕੀਤਾ ਹੈ। ਇਸ ਪੂਰੀ ਘਟਨਾ ਨੂੰ ਸਿਆਸੀ ਸਾਜ਼ਿਸ਼ ਕਰਾਰ ਦਿੰਦੇ ਹੋਏ ਬਾਲੀ ਨੇ ਦੋਸ਼ ਲਗਾਇਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਪ ਆਗੂਆਂ ਤੇ ਦਬਾਅ ਪਾਉਣ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਪਾਰਟੀ ਵੱਲੋਂ ਰਾਘਵ ਚੱਢਾ ਦੀ ਥਾਂ ਅਸ਼ੋਕ ਮਿੱਤਲ ਨੂੰ ਰਾਜ ਸਭਾ ’ਚ ਡਿਪਟੀ ਲੀਡਰ ਨਿਯੁਕਤ ਕਰਨ ਤੋਂ ਥੋੜ੍ਹੇ ਦਿਨ ਬਾਅਦ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਇਸ ਕਦਮ ਨੂੰ ਸਿਆਸੀ ਬਦਲਾਖੋਰੀ ਦੀ ਭਾਵਨਾ ਨਾਲ ਪ੍ਰੇਰਿਤ ਦੱਸਿਆ। ਬਾਲੀ ਨੇ ਅੱਗੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਵਧਦੀ ਲੋਕਪ੍ਰਿਅਤਾ ਤੇ ਸੰਗਠਨਾਤਮਕ ਤਾਕਤ ਤੋਂ ਡਰੀ ਹੋਈ ਭਾਜਪਾ ਅਜਿਹੇ ਹੱਥਕੰਡਿਆਂ ਦਾ ਸਹਾਰਾ ਲੈ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਭਾਜਪਾ ਆਮ ਆਦਮੀ ਪਾਰਟੀ ਨਾਲ ਜੁੜੇ ਆਗੂਆਂ ਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਹਾਲਾਂਕਿ ਉਨ੍ਹਾਂ ਸਪੱਸ਼ਟ ਕੀਤਾ ਕਿ ਆਪ ਵਰਕਰ ਤੇ ਆਗੂ ਅਜਿਹੇ ਦਬਾਅ ਅੱਗੇ ਨਹੀਂ ਝੁਕਣਗੇ। ਉਨਾਂ ਐਲਾਨ ਕੀਤਾ ਕਿ ਉਹ ਸੱਚੇ ਸਿਪਾਹੀ ਹਾਂ, ਪਹਿਲਾਂ ਵੀ ਭਾਜਪਾ ਦੇ ਜ਼ੁਲਮ ਅੱਗੇ ਨਹੀਂ ਝੁਕੇ, ਹੁਣ ਵੀ ਨਹੀਂ ਝੁਕਣਗੇ। ਉਹ ਦ੍ਰਿੜਤਾ ਨਾਲ ਖੜ੍ਹੇ ਹੋਣਗੇ ਤੇ ਜਨਤਾ ਨੂੰ ਇਸ ਜ਼ੁਲਮ ਤੋਂ ਮੁਕਤ ਕਰਵਾਉਣ ਲਈ ਦ੍ਰਿੜਤਾ ਨਾਲ ਲੜਾਂਗੇ।