- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੇਜਰੀਵਾਲ ਤੇ ਸਿਸੋਦੀਆ ਨੂੰ ਮਿਲੇ ਦੀਪਕ ਬਾਲੀ; ਹਲਕੇ ਦੇ ਵੱਡੇ ਮੁੱਦਿਆਂ 'ਤੇ ਹੋਈ ਚਰਚਾ

ਤੇਜਿੰਦਰ ਕੌਰ ਥਿੰਦ, ਪੰਜਾਬੀ ਜਾਗਰਣ, ਜਲੰਧਰ : ਆਮ ਆਦਮੀ ਪਾਰਟੀ ਦੇ ਜਲੰਧਰ ਕੈਂਟ ਹਲਕੇ ਦੇ ਨਵ-ਨਿਯੁਕਤ ਇੰਚਾਰਜ ਦੀਪਕ ਬਾਲੀ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨਾਲ ਇਕ ਅਹਿਮ ਮੁਲਾਕਾਤ ਕੀਤੀ। ਇਸ ਉੱਚ-ਪੱਧਰੀ ਬੈਠਕ ਦੌਰਾਨ ਜਲੰਧਰ ਕੈਂਟ ਹਲਕੇ ਦੇ ਵਿਕਾਸ, ਸਥਾਨਕ ਲੋਕਾਂ ਦੀਆਂ ਸਮੱਸਿਆਵਾਂ ਅਤੇ ਪਾਰਟੀ ਸੰਗਠਨ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ ਸਬੰਧੀ ਗੰਭੀਰ ਚਰਚਾ ਹੋਈ। ਬਾਲੀ ਨੇ ਦੱਸਿਆ ਕਿ ਉਨ੍ਹਾਂ ਨੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਜਲੰਧਰ ਕੈਂਟ ਦੀ ਮੌਜੂਦਾ ਸਿਆਸੀ ਸਥਿਤੀ ਤੇ ਖੇਤਰ ਦੀਆਂ ਮੁੱਖ ਲੋੜਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਹਨ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੁੱਖ ਮਕਸਦ ਆਮ ਲੋਕਾਂ ਦੀਆਂ ਮੁਸ਼ਕਿਲਾਂ ਦਾ ਸਮੇਂ ਸਿਰ ਹੱਲ ਕਰਨਾ ਅਤੇ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਾ ਹੈ। ਵਰਕਰਾਂ ਦੀ ਦਿਨ-ਰਾਤ ਦੀ ਅਣਥੱਕ ਮਿਹਨਤ ਅਤੇ ਜਨਹਿਤ ਲਈ ਵਚਨਬੱਧਤਾ ਹੀ ਆਮ ਆਦਮੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੈ। ਸਾਡੀ ਪਹਿਲਕਦਮੀ ਹਰ ਵਰਕਰ ਨੂੰ ਨਾਲ ਲੈ ਕੇ ਚੱਲਣਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪ੍ਰਸ਼ਾਸਨ ਤੇ ਸਰਕਾਰ ਤੱਕ ਪਹੁੰਚਾ ਕੇ ਉਨ੍ਹਾਂ ਦਾ ਪੱਕਾ ਹੱਲ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਸੁਪਰੀਮੋ ਦੀ ਅਗਵਾਈ ਅਤੇ ਮਨੀਸ਼ ਸਿਸੋਦੀਆ ਦੇ ਮਾਰਗਦਰਸ਼ਨ ਹੇਠ ਪਾਰਟੀ ਨੇ ਸਿੱਖਿਆ, ਸਿਹਤ, ਬੁਨਿਆਦੀ ਢਾਂਚੇ ਅਤੇ ਆਮ ਜਨਤਾ ਦੇ ਕਲਿਆਣਕਾਰੀ ਮੁੱਦਿਆਂ ਨੂੰ ਦੇਸ਼ ਭਰ ਵਿੱਚ ਇੱਕ ਨਵੀਂ ਦਿਸ਼ਾ ਦਿੱਤੀ ਹੈ। ਬਾਲੀ ਨੇ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜੋ ਵੀ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਇਮਾਨਦਾਰੀ, ਲਗਨ ਅਤੇ ਸਮਰਪਣ ਭਾਵ ਨਾਲ ਨਿਭਾਉਣਗੇ। ਉਹ ਜਲੰਧਰ ਕੈਂਟ ਦੇ ਲੋਕਾਂ ਦੀਆਂ ਉਮੀਦਾਂ 'ਤੇ ਖ਼ਰੇ ਉਤਰਨ ਲਈ ਦਿਨ-ਰਾਤ ਕੰਮ ਕਰਦੇ ਰਹਿਣਗੇ।