- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਮਜ਼ਬੂਤੀ ਅਤੇ ਭਵਿੱਖੀ ਰਣਨੀਤੀ ’ਤੇ ਕੀਤਾ ਮੰਥਨ

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਕੈਲੀਫੋਰਨੀਆ ਦੇ ਪ੍ਰਸਿੱਧ ਸ਼ਹਿਰ ਯੂਬਾ ਸਿਟੀ ਵਿਖੇ ਸਾਲਾਨਾ ਨਗਰ ਕੀਰਤਨ ਮੌਕੇ ਸ਼੍ਰੋਮਣੀ ਅਕਾਲੀ ਦਲ (ਅ) ਦੀ ਅਹਿਮ ਮੀਟਿੰਗ ਕੈਲੀਫੋਰਨੀਆ ਇਕਾਈ ਦੇ ਪ੍ਰਧਾਨ ਜਥੇਦਾਰ ਤਰਸੇਮ ਸਿੰਘ ਖਾਲਸਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿਚ ਅਮਰੀਕਾ ਭਰ ਤੋਂ ਪਾਰਟੀ ਲੀਡਰਸ਼ਿਪ, ਅਹੁਦੇਦਾਰਾਂ, ਵਰਕਰਾਂ ਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਅਮਰੀਕਾ ਦੇ ਕਨਵੀਨਰ ਜਥੇਦਾਰ ਬੂਟਾ ਸਿੰਘ ਖੜੌਦ, ਜਥੇਦਾਰ ਅਜੀਤ ਸਿੰਘ ਆਲੋਅਰਖ, ਜਥੇਦਾਰ ਮੱਖਣ ਸਿੰਘ ਕਲੇਰ, ਜਥੇਦਾਰ ਜੋਗਾ ਸਿੰਘ ਅਜ਼ਾਦ, ਡਾ. ਇੰਦਰਜੀਤ ਸਿੰਘ, ਇੰਦਰਜੀਤ ਸਿੰਘ ਕਾਲਰਾ ਅਤੇ ਸ਼ਹੀਦ ਭਾਈ ਗੁਰਦੀਪ ਸਿੰਘ ਹੇਰਾਂ ਦੇ ਭਰਾਤਾ ਅੰਮ੍ਰਿਤਪਾਲ ਸਿੰਘ ਪਾਲਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।
ਇਸ ਮੌਕੇ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੂਬਾਈ ਆਗੂ ਅਤੇ ਹਲਕਾ ਸ਼ਾਹਕੋਟ ਦੇ ਇੰਚਾਰਜ ਜਥੇ. ਸੁਲੱਖਣ ਸਿੰਘ ਨੇ ਦੱਸਿਆ ਕਿ ਇਕੱਤਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ, ਵਿਦੇਸ਼ਾਂ ਵਿਚ ਪਾਰਟੀ ਦੀਆਂ ਸਰਗਰਮੀਆਂ ਨੂੰ ਤੇਜ਼ ਕਰਨ ਤੇ ਕੌਮੀ ਮੁੱਦਿਆਂ ਨੂੰ ਸੁਚੱਜੇ ਢੰਗ ਨਾਲ ਉਭਾਰਨ ਲਈ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਬੁਲਾਰਿਆਂ ਨੇ ਪਾਰਟੀ ਦੀ ਚੜ੍ਹਦੀ ਕਲਾ ਤੇ ਭਵਿੱਖੀ ਪ੍ਰੋਗਰਾਮਾਂ ਵਿਚ ਪਰਵਾਸੀ ਸਿੱਖਾਂ ਦੇ ਯੋਗਦਾਨ ਨੂੰ ਹੋਰ ਵਧਾਉਣ ਦਾ ਸੱਦਾ ਦਿੱਤਾ। ਇਸ ਮੌਕੇ ਅਹੁਦੇਦਾਰਾਂ ਤੇ ਸੰਗਤ ਨੇ ਪਾਰਟੀ ਦੇ ਫੈਸਲਿਆਂ ਅਤੇ ਟੀਚਿਆਂ ’ਤੇ ਪੂਰਨ ਸਹਿਮਤੀ ਜਤਾਉਂਦਿਆਂ ਇਕਜੁੱਟ ਹੋ ਕੇ ਕੰਮ ਕਰਨ ਦਾ ਅਹਿਦ ਲਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਬਜੀਤ ਸਿੰਘ ਦਿੱਲੀ ਕਨਵੀਨਰ, ਜਰਨੈਲ ਸਿੰਘ ਮੀਤ ਪ੍ਰਧਾਨ, ਹਰਦੀਪ ਸਿੰਘ ਖਾਲਸਾ, ਮਨਦੀਪ ਕੌਰ, ਬਲਵਿੰਦਰ ਕੌਰ, ਜਗਮੋਹਨ ਸਿੰਘ, ਗੁਰਜੀਤ ਸਿੰਘ ਛੀਨਾ, ਗੁਰਮੀਤ ਸਿੰਘ ਮੀਡੀਆ ਇੰਚਾਰਜ, ਸਨਦੀਪ ਸਿੰਘ ਪੂਨੀਆ, ਅਰਸ਼ਦੀਪ ਸਿੰਘ, ਜਸਵੀਰ ਸਿੰਘ, ਗੁਰਵਿੰਦਰ ਸਿੰਘ ਸੰਧੂ, ਗੁਰਨਾਮ ਸਿੰਘ ਭੰਡਾਲ ਢਾਡੀ ਜਥਾ, ਗੁਰਦੇਵ ਸਿੰਘ, ਹਰਦੀਪ ਸਿੰਘ, ਅਰਵਿੰਦਰ ਸਿੰਘ, ਤੇਜਿੰਦਰ ਕੌਰ, ਹਰਵਿੰਦਰ ਸਿੰਘ, ਤਜੇਸ਼ਵਰ ਸਿੰਘ, ਜੋਬਨਦੀਪ ਸਿੰਘ, ਗਗਨਦੀਪ ਵਿਰਕ, ਜਤਿੰਦਰ ਸਿੰਘ, ਜਰਮਨਜੀਤ ਸਿੰਘ, ਸਤਵੀਰ ਸਿੰਘ, ਤੀਰਥ ਸਿੰਘ, ਗੁਰਪ੍ਰੀਤ ਸਿੰਘ ਤੂਰ, ਪਪਿੰਦਰ ਸਿੰਘ, ਗੁਰਮੀਤ ਸਿੰਘ ਸਿੱਧੂ, ਸਵਿੰਦਰ ਸਿੰਘ, ਅੰਜਨਪ੍ਰੀਤ ਸਿੰਘ, ਰਣਬੀਤ ਸਿੰਘ, ਜਗਰੂਪ ਸਿੰਘ ਚੀਮਾ, ਮਨਪ੍ਰੀਤ ਸਿੰਘ, ਵਿਜੈਦੀਪ ਸਿੰਘ, ਪਰਮਿੰਦਰ ਸਿੰਘ, ਗੁਰਵਿੰਦਰ ਸਿੰਘ, ਗੁਲਜ਼ਾਰ ਸਿੰਘ, ਬਲਵੰਤ ਸਿੰਘ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।