- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਾਂਝੇ ਮਜ਼ਦੂਰ ਮੋਰਚੇ ਵੱਲੋਂ ਮਜ਼ਦੂਰ ਆਗੂ ਮਾਲੜੀ ਤੇ ਹਮਲਾ ਕਰਨ ਵਾਲੇ ਤਲਵੰਡੀ ਸਲੇਮ ਦੇ ਸਰਪੰਚ ਖਿਲਾਫ ਕਾਰਵਾਈ ਦੀ ਮੰਗ

-ਪਾਸ਼ ਯਾਦਗਾਰੀ ਕੰਪਲੈਕਸ 'ਤੇ ਕਬਜ਼ਾ ਕਰਨ ਤੇ ਜਨਮ ਦਿਵਸ ਸਮਾਗਮ ’ਚ ਵਿਘਨ ਪਾਉਣ ਦੇ ਦੋਸ਼
ਗਿਆਨ ਸੈਦਪੁਰੀ, ਪੰਜਾਬੀ ਜਾਗਰਣ, ਸ਼ਾਹਕੋਟ
ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮਜ਼ਦੂਰ ਮੋਰਚੇ ਨੇ ਪਿੰਡ ਤਲਵੰਡੀ ਸਲੇਮ ਦੇ ਸਰਪੰਚ ਪ੍ਰਦੀਪ ਸਿੰਘ ਤੇ ਗੁਰਚਰਨ ਸਿੰਘ ਦੀ ਢਾਣੀ ਵੱਲੋਂ ਮਜ਼ਦੂਰ ਆਗੂ ਹਰਮੇਸ਼ ਮਾਲੜੀ ਤੇ ਉਸ ਦੇ ਸਾਥੀਆਂ 'ਤੇ ਹਮਲਾ ਕਰਨ ਤੇ ਜਾਤੀਸੂਚਕ ਸ਼ਬਦ ਵਰਤ ਕੇ ਅਪਮਾਨਤ ਕਰਨ ਦੀ ਸਖ਼ਤ ਨਿੰਦਾ ਕਰਦਿਆਂ ਮੁਲਜ਼ਮਾਂ ਖਿਲਾਫ ਐੱਸਸੀ/ਐੱਸਟੀ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਗਿਰਫ਼ਤਾਰ ਕਰਨ ਦੀ ਮੰਗ ਕੀਤੀ ਹੈ।
ਸਾਂਝੇ ਮਜ਼ਦੂਰ ਮੋਰਚੇ ਦੇ ਆਗੂਆਂ ਲਛਮਣ ਸਿੰਘ ਸੇਵੇਵਾਲਾ, ਦਰਸ਼ਨ ਨਾਹਰ, ਤਰਸੇਮ ਪੀਟਰ, ਦੇਵੀ ਕੁਮਾਰੀ, ਚਮਕੌਰ ਸਿੰਘ ਖੇੜੀ, ਮੁਕੇਸ਼ ਮਲੌਦ, ਕੁਲਵੰਤ ਸਿੰਘ ਸੇਲਵਰਾ ਤੇ ਗੋਬਿੰਦ ਸਿੰਘ ਛਾਜਲੀ ਨੇ ਜਾਰੀ ਕੀਤੇ ਬਿਆਨ ਰਾਹੀਂ ਦੱਸਿਆ ਕਿ ਸਿਆਸੀ ਸ਼ਹਿ 'ਤੇ ਪਾਸ਼ ਯਾਦਗਾਰੀ ਕੰਪਲੈਕਸ 'ਤੇ ਕਬਜ਼ਾ ਕਰਨ ਤੇ 9 ਸਤੰਬਰ ਨੂੰ ਤਲਵੰਡੀ ਸਲੇਮ ਵਿਖੇ ਅਵਤਾਰ ਪਾਸ਼ ਦੇ ਮਨਾਏ ਜਾ ਰਹੇ ਜਨਮ ਦਿਵਸ਼ ਸਮਾਗਮ 'ਚ ਵਿਘਨ ਪਾਉਣ ਦੇ ਹੱਥਕੰਡੇ ਅਪਨਾਏ ਜਾ ਰਹੇ ਹਨ। ਹਮਲੇ ਸਬੰਧੀ ਉੱਚ ਅਧਿਕਾਰੀਆਂ ਨੂੰ ਸੂਚਿਤ ਕਰਨ ਉਪਰੰਤ ਪਹੁੰਚੇ ਪੁਲਿਸ ਅਧਿਕਾਰੀਆਂ ਵੱਲੋਂ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਗਈ। ਧੱਕੇਸ਼ਾਹੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।