- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤਹਿਸੀਲ ਫਿਲੌਰ 'ਚ ਪੈਂਦੇ ਪਿੰਡ ਸਮਰਾਏ ਦੀ ਪੰਚਾਇਤ ਨੇ ਕਿਸਾਨੀ ਸੰਘਰਸ਼ ਦੌਰਾਨ ਫੌਤ ਹੋਏ ਕਿਸਾਨ ਗੁਰਮੀਤ ਸਿੰਘ ਦੇ ਪਰਿਵਾਰ ਲਈ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ। ਪਿੰਡ ਦੇ ਸਰਪੰਚ ਮਨਦੀਪ ਸਿੰਘ ਨੇ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪਿੰਡ ਸਮਰਾਏ ਤੋਂ ਮੀਤ ਪ੍ਰਧਾਨ ਗੁਰਮੀਤ ਸਿੰਘ ਪੁੱਤਰ ਪਿਆਰਾ ਸਿੰਘ ਪਿਛਲੇ ਇਕ ਸਾਲ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਚੱਲ ਰਹੇ ਕਿਸਾਨੀ ਸੰਘਰਸ਼ 'ਚ ਸਰਗਰਮ ਰਹੇ ਸਨ।

ਪੱਤਰ ਪੇ੍ਰਰਕ, ਜਲੰਧਰ : ਤਹਿਸੀਲ ਫਿਲੌਰ 'ਚ ਪੈਂਦੇ ਪਿੰਡ ਸਮਰਾਏ ਦੀ ਪੰਚਾਇਤ ਨੇ ਕਿਸਾਨੀ ਸੰਘਰਸ਼ ਦੌਰਾਨ ਫੌਤ ਹੋਏ ਕਿਸਾਨ ਗੁਰਮੀਤ ਸਿੰਘ ਦੇ ਪਰਿਵਾਰ ਲਈ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ। ਪਿੰਡ ਦੇ ਸਰਪੰਚ ਮਨਦੀਪ ਸਿੰਘ ਨੇ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪਿੰਡ ਸਮਰਾਏ ਤੋਂ ਮੀਤ ਪ੍ਰਧਾਨ ਗੁਰਮੀਤ ਸਿੰਘ ਪੁੱਤਰ ਪਿਆਰਾ ਸਿੰਘ ਪਿਛਲੇ ਇਕ ਸਾਲ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਚੱਲ ਰਹੇ ਕਿਸਾਨੀ ਸੰਘਰਸ਼ 'ਚ ਸਰਗਰਮ ਰਹੇ ਸਨ। ਉਹ ਸੰਘਰਸ਼ 'ਚ ਜਾਣ ਵਾਲੇ ਜਥਿਆਂ ਨਾਲ ਕਈ ਵਾਰ ਉਥੇ ਗਏ ਤੇ ਵਾਪਸ ਪਿੰਡ ਵੀ ਆਏ। ਅਪ੍ਰਰੈਲ ਮਹੀਨੇ ਉਹ ਕਿਸਾਨੀ ਸੰਘਰਸ਼ 'ਚ ਸ਼ਾਮਲ ਹੋਣ ਲਈ ਸਿੰਘੂ ਬਾਰਡਰ 'ਤੇ ਗਏ ਹੋਏ ਸਨ। ਮੋਰਚੇ ਦੌਰਾਨ ਉਥੇ ਗੁਰਮੀਤ ਸਿੰਘ ਦੀ ਤਬੀਅਤ ਵਿਗੜਨ ਤੋਂ ਬਾਅਦ ਉਹ ਘਰ ਵਾਪਸ ਆਏ ਅਤੇ 19 ਅਪ੍ਰਰੈਲ ਨੂੰ ਉਨ੍ਹਾਂ ਦੀ ਮੌਤ ਹੋ ਗਈ ਸੀ। ਸਰਪੰਚ ਮਨਦੀਪ ਸਿੰਘ ਨੇ ਦੱਸਿਆ ਕਿ ਗੁਰਮੀਤ ਸਿੰਘ ਦੇ ਘਰ ਉਸ ਦੀ ਪਤਨੀ, ਤਿੰਨ ਧੀਆਂ ਅਤੇ ਇਕ ਛੋਟਾ ਪੁੱਤਰ ਹੈ। ਉਸ ਦੇ ਕੋਲ ਆਪਣੀ ਜ਼ਮੀਨ ਨਹੀਂ ਸੀ ਅਤੇ ਉਹ ਠੇਕੇ 'ਤੇ ਜ਼ਮੀਨ ਲੈ ਕੇ ਪਰਿਵਾਰ ਪਾਲਦਾ ਸੀ। ਇਸ ਲਈ ਮਿ੍ਤਕ ਗੁਰਮੀਤ ਸਿੰਘ ਦੇ ਪਰਿਵਾਰ ਦੀ ਆਰਥਿਕ ਸਹਾਇਤਾ ਕੀਤੀ ਜਾਣੀ ਚਾਹੀਦੀ ਹੈ। ਇਸੇ ਦੌਰਾਨ ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਮੁੱਖ ਬੁਲਾਰੇ, ਜ਼ਿਲ੍ਹਾ ਯੂਥ ਪ੍ਰਧਾਨ ਅਮਰਜੋਤ ਸਿੰਘ ਅਤੇ ਹੋਰਨਾਂ ਆਗੂਆਂ ਨੇ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਤਿੰਨ ਖੇਤੀ ਬਿੱਲ ਰੱਦ ਕਰਵਾਉਣ ਲਈ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਆਪਣੇ ਪ੍ਰਰਾਣਾਂ ਦੀ ਆਹੂਤੀ ਪਾਉਣ ਵਾਲੇ ਕਿਸਾਨ ਗੁਰਮੀਤ ਸਿੰਘ ਦੇ ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇ ਅਤੇ ਪਰਿਵਾਰ ਦੇ ਇਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।