- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਝੋਟੇ ਦੇ ਕਤਲ ਦੇ ਮਾਮਲੇ ’ਚ ਮੁੱਖ ਮੰਤਰੀ ਤੋਂ ਅਸਤੀਫਾ ਦੀ ਕੀਤੀ ਮੰਗ

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ
ਜਲੰਧਰ : ਨਸ਼ਿਆਂ ਖ਼ਿਲਾਫ਼ ਜੰਗ ਲੜਦਾ ਹੋਇਆ ਪੰਜਾਬ ਦਾ ਪੁੱਤ ਪਰਮਿੰਦਰ ਸਿੰਘ ਝੋਟਾ ਜਿਸ ਨੇ ਕਿੰਨੇ ਹੀ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ’ਚੋ ਕੱਢਕੇ ਨਵੀਂ ਜਿੰਦਗੀ ਦਿੱਤੀ, ਖੁਦ ਨਸ਼ੇ ਦੇ ਸੌਦਾਗਰਾਂ ਦੇ ਹੱਥੋਂ ਮਾਰਿਆ ਗਿਆ। ਨਸ਼ੇ ਦੇ ਸੌਦਾਗਰ ਉਸੇ ਤਰ੍ਹਾਂ ਖੁੱਲ੍ਹੇਆਮ ਵਿਚਰ ਰਹੇ ਹਨ ਪਰ ਪੰਜਾਬੀ ਇਨ੍ਹਾਂ ਦੀ ਗੰਦੀ ਸਿਆਸਤ ਦੇ ਸ਼ਿਕਾਰ ਹੋ ਰਹੇ ਤੇ ਨਸ਼ਿਆਂ ਨਾਲ ਮਰ ਰਹੇ ਹਨ। ਇਹ ਵਿਚਾਰ ਸਿੱਖ ਤਾਲਮੇਲ ਕਮੇਟੀ ਦੇ ਆਗੂ ਹਰਪਾਲ ਸਿੰਘ ਚੱਢਾ, ਹਰਪ੍ਰੀਤ ਸਿੰਘ ਨੀਟੂ, ਪਰਮਪ੍ਰੀਤ ਸਿੰਘ ਵਿਟੀ ਨੇ ਸਾਂਝੇ ਕੀਤੇ। ਉਨ੍ਹਾਂ ਕਿਹਾ ਹੈ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨਸ਼ਿਆਂ ਵਿਰੁੱਧ ਜੰਗ ਦਾ ਦਾਅਵਾ ਕਰਦੀ ਹੈ ਪਰ ਜੋ ਨਸ਼ਿਆਂ ਖ਼ਿਲਾਫ਼ ਲੜ ਰਿਹਾ ਸੀ ਉਸ ਨੂੰ ਹੀ ਮਾਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਕਿਸੇ ਵੀ ਸਰਕਾਰ ਦਾ ਮੁੱਢਲਾ ਫਰਜ਼ ਜਾਨ-ਮਾਲ ਦੀ ਰਾਖੀ ਕਰਨੀ ਹੁੰਦੀ ਹੈ ਪਰ ਇਹ ਮਾਨ ਸਰਕਾਰ ਉਸ ’ਚ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ, ਇਸ ਨੂੰ ਸੱਤਾ ’ਚ ਬਣੇ ਰਹਿਣ ਦਾ ਅਧਿਕਾਰ ਨਹੀਂ ਹੈ। ਇਸ ਲਈ ਉਨ੍ਹਾਂ ਮੁੱਖ ਮੰਤਰੀ ਤੋਂ ਅਸਤੀਫ਼ੇ ਦੀ ਮੰਗ ਕੀਤੀ।