ਪਿ੍ਰਤਪਾਲ ਸਿੰਘ ਸ਼ਾਹਕੋਟ/ਮਲਸੀਆਂ : ਸੰਯੁਕਤ ਕਿਸਾਨ ਮੋਰਚਾ ਭਾਰਤ ਦੀ ਕਾਲ 'ਤੇ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ 26 ਨਵੰਬਰ ਨੂੰ ਕਿਸਾਨ ਮੋਰਚੇ ਦੀ ਵਰ੍ਹੇਗੰਢ ਮੌਕੇ ਪੰਜਾਬ ਦੇ ਰਾਜਪਾਲ ਨੂੰ ਕਿਸਾਨੀ ਮੰਗਾਂ ਬਾਰੇ ਮੰਗ ਪੱਤਰ ਦਿੱਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆ ਭਾਰਤੀ ਕਿਸਾਨ ਯੂਨੀਅਨ ਲਖੋਵਾਲ ਦੇ ਸੂਬਾ ਜਨਰਲ ਸਕੱਤਰ ਪਰਮਜੀਤ ਸਿੰਘ ਮਾਣਕਪੁਰ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕੀਤੇ ਗਏ ਵਾਅਦੇ ਮੁਤਾਬਕ ਅੱਜ ਤੱਕ ਕਿਸਾਨੀ ਮੰਗਾਂ ਨੂੰ ਲਾਗੂ ਨਹੀਂ ਕੀਤਾ ਗਿਆ ਹੈ। ਜਿਸ ਦੇ ਰੋਸ ਵਜੋਂ ਪੰਜਾਬ ਦੇ ਸਮੁੱਚੇ ਕਿਸਾਨ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੁਹਾਲੀ ਤੋਂ 26 ਨਵੰਬਰ ਨੂੰ 11 ਵਜੇ ਰਾਜਪਾਲ ਨੂੰ ਮੰਗ ਪੱਤਰ ਦੇਣ ਲਈ ਰਾਜ ਭਵਨ ਵੱਲ ਰਵਾਨਾ ਹੋਣਗੇ।