ਫਿਲੌਰ ’ਚ ਸ਼ਹੀਦੇ-ਏ-ਆਜ਼ਮ ਦੇ ਨਾਂ ’ਤੇ ਕਾਲਜ/ਯੂਨੀਵਰਸਿਟੀ ਬਣਾਉਣ ਦੀ ਮੰਗ
ਫਿਲੌਰ ’ਚ ਸ਼ਹੀਦੇ-ਏ-ਆਜ਼ਮ ਦੇ ਨਾਮ ’ਤੇ ਕਾਲਜ/ਯੂਨੀਵਰਸਿਟੀ ਬਣਾਉਣ ਦੀ ਮੰਗ
Publish Date: Sun, 22 Mar 2026 07:15 PM (IST)
Updated Date: Sun, 22 Mar 2026 07:19 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਿਲੌਰ : ਬਾਬਾ ਮੋਤੀ ਰਾਮ ਮਹਿਰਾ ਵੈੱਲਫੇਅਰ ਸੁਸਾਇਟੀ (ਫਿਲੌਰ) ਪੰਜਾਬ ਵੱਲੋਂ ਸ਼ਹੀਦੇ-ਏ-ਆਜ਼ਮ ਸ. ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੁਸਾਇਟੀ ਦੇ ਸਰਪ੍ਰਸਤ ਡਾ. ਕੁਲਦੀਪ ਰਾਏ, ਚੇਅਰਮੈਨ ਪਲਵਿੰਦਰ ਸਿੰਘ ਦੁਸਾਂਝ, ਤਰਸੇਮ ਸਿੰਘ ਢਿੱਲੋਂ ਧਾਰਮਿਕ ਪ੍ਰਚਾਰਕ, ਹਰਜੀਤ ਸਿੰਘ ਢੇਸੀ, ਸੁਰਿੰਦਰ ਪਾਲ ਸਿੰਘ ਢੇਸੀ, ਰਣਜੀਤ ਸਿੰਘ ਖੇਲਾ, ਥਾਣੇਦਾਰ ਗੁਰਨਾਮ ਸਿੰਘ ਤੇ ਹੋਰ ਮੈਂਬਰਾਂ ਵੱਲੋਂ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਸਮਾਗਮ ਦੌਰਾਨ ਸੁਸਾਇਟੀ ਦੇ ਪ੍ਰਤੀਨਿਧੀਆਂ ਨੇ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਕੋਲ ਮੰਗ ਰੱਖੀ ਕਿ ਫਿਲੌਰ ਹਲਕੇ ’ਚ ਸ਼ਹੀਦੇ-ਏ-ਆਜ਼ਮ ਸ. ਭਗਤ ਸਿੰਘ ਦੇ ਨਾਮ ’ਤੇ ਇਕ ਕਾਲਜ ਜਾਂ ਯੂਨੀਵਰਸਿਟੀ ਸਥਾਪਿਤ ਕੀਤੀ ਜਾਵੇ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੀ ਕੁਰਬਾਨੀ ਤੇ ਵਿਚਾਰਧਾਰਾ ਨਾਲ ਜੋੜਿਆ ਜਾ ਸਕੇ।